ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ 203 ਮਾਇਕ੍ਰੋ ਆਬਜ਼ਰਵਰ ਤਾਇਨਾਤ – ਧੀਮਾਨ
- ਸੰਵੇਦਨਸ਼ੀਲ ਬੂਥਾਂ ਤੇ ਜਨਰਲ ਅਬਜਰਵਰ ਦੇ ਪ੍ਰਤੀਨਿਧੀ ਵਜੋਂ ਕਰਣਗੇ ਨਿਗਰਾਨੀ
ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ 203 ਮਾਇਕ੍ਰੋ ਆਬਜ਼ਰਵਰ ਤਾਇਨਾਤ – ਧੀਮਾਨ
– ਸੰਵੇਦਨਸ਼ੀਲ ਬੂਥਾਂ ਤੇ ਜਨਰਲ ਅਬਜਰਵਰ ਦੇ ਪ੍ਰਤੀਨਿਧੀ ਵਜੋਂ ਕਰਣਗੇ ਨਿਗਰਾਨੀ
ਫ਼ਿਰੋਜ਼ਪੁਰ, 26 ਮਈ 2024:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ 2024 ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਵੇਦਨਸ਼ੀਲ ਬੂਥਾਂ ’ਤੇ 203 ਮਾਇਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ ਜੋ ਕਿ ਸਿੱਧੇ ਤੌਰ ’ਤੇ ਜਨਰਲ ਅਬਜਰਵਰ ਨੂੰ ਰਿਪੋਰਟ ਕਰਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਨੂੰ ਸੁਰੱਖਿਤ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਜਾਰੀ ਹਨ ਅਤੇ ਹਰ ਪ੍ਰਕਾਰ ਦੇ ਚੋਣ ਅਮਲੇ ਨੂੰ ਇਸ ਬਾਬਤ ਪੂਰੀ ਬਾਰੀਕੀ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਦੇ ਅਦਾਰਿਆਂ ਤੋਂ 203 ਮਾਇਕ੍ਰੋ ਆਬਜ਼ਰਵਰ ਜਿਨ੍ਹਾਂ ਵਿੱਚ ਹਲਕਾ 75-ਜ਼ੀਰਾ (ਲੋਕ ਸਭਾ ਹਲਕਾ ਖਡੂਰ ਸਾਹਿਬ) ਵਿਖੇ 23 ਅਤੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਅਧੀਨ ਆਉਂਦੇ ਵਿਭਾਨ ਸਭਾ ਹਲਕਾ 76-ਫ਼ਿਰੋਜ਼ਪੁਰ ਸ਼ਹਿਰੀ ਵਿਖੇ 42, ਵਿਧਾਨ ਸਭਾ ਹਲਕਾ 77-ਫ਼ਿਰੋਜ਼ਪੁਰ ਦਿਹਾਤੀ ਵਿਖੇ 54 ਅਤੇ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਵਿਖੇ 84 ਆਬਜ਼ਰਵਰ ਤਾਇਨਾਤ ਕੀਤੇ ਗਏ ਹਨ ਜੋ ਕਿ ਸੰਵੇਦਨਸ਼ੀਲ ਬੂਥਾਂ ’ਤੇ ਜਨਰਲ ਅਬਜਰਵਰ ਦੇ ਪ੍ਰਤੀਨਿਧੀ ਵਜੋਂ ਨਿਗਰਾਨੀ ਕਰਨਗੇ ਅਤੇ ਚੋਣ ਤੋਂ ਬਾਅਦ ਆਪਣੀ ਰਿਪੋਰਟ ਜਨਰਲ ਅਬਜਰਵਰ ਨੂੰ ਹੀ ਦੇਣਗੇ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਇਹ ਮਾਇਕ੍ਰੋ ਆਬਜ਼ਰਵਰ ਮੋਕ ਪੋਲ ਤੋਂ ਲੈਕੇ ਪੋਲਿੰਗ ਸਟੇਸ਼ਨ ਤੇ ਸੁਰੱਖਿਆ, ਚੋਣ ਅਮਲੇ, ਪਾਰਟੀਆਂ ਦੇ ਏਂਜਟਾਂ ਆਦਿ ਸਭ ’ਤੇ ਨਜ਼ਰ ਰੱਖਣਗੇ ਅਤੇ ਯਕੀਨੀ ਬਣਾਉਣਗੇ ਕਿ ਸਾਰੀਆਂ ਪ੍ਰਕ੍ਰਿਆਵਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਹੋ ਰਹੀਆਂ ਹੋਣ।