Ferozepur News

ਨੀਤੀ ਆਯੋਗ ਵੱਲੋਂ ਸਿਹਤ ਅਤੇ ਨਿਊਟ੍ਰੇਸ਼ਨ ਸੈਕਟਰ ਵਿੱਚ ਹੋਰ ਵੀ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ 3 ਕਰੋੜ ਰੁਪਏ ਦੀ ਰਾਸ਼ੀ ਦੇ ਫੰਡਾਂ ਨੂੰ ਦਿੱਤੀ ਮਨਜ਼ੂਰੀ-ਵਿਧਾਇਕ ਪਿੰਕੀ

ਫਿਰੋਜ਼ਪੁਰ 11 ਜਨਵਰੀ 2021 : ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਸਿਹਤ ਅਤੇ ਨਿਊਟਰੇਸ਼ਨ ਸੈਕਟਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 3 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ ਮਨਜੂਰ ਕੀਤੇ ਗਏ ਹਨ। ਇਹ ਜਾਣਕਾਰੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ।

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਸਿਹਤ ਸੈਕਟਰ ਅਧੀਨ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਬਿਲਡਿੰਗ ਦੀ ਨੂਹਾਰ ਬਦਲਣ ਦੇ ਨਾਲ ਨਾਲ ਬਾਥਰੂਮ/ਟੁਆਲਿਟ ਤੇ ਹੋਰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਡਾਕਟਰਾਂ ਲਈ ਮੈਡੀਕਲ ਐਕਉਪਮੈਂਟਸ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੀਐੱਚਸੀ/ਸੀਐੱਚਸੀ ਬਿਲਡਿੰਗਾਂ ਵੀ ਨਵੀਆਂ ਬਣਗੀਆਂ ਅਤੇ ਨਿਓਟਰੇਸ਼ਨ ਸੈਕਟਰ ਵਿੱਚ ਆਂਗਣਵਾੜੀ ਸੈਂਟਰਾਂ ਦੀਆਂ ਬਿਲਡਿੰਗਾਂ ਦੀ ਵੀ ਰੈਨੋਵੇਸ਼ਨ ਕੀਤੀ ਜਾਵੇਗੀ।

ਵਿਧਾਇਕ ਪਿੰਕੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖਤ ਮਿਹਨਤ ਸਦਕਾ ਹੀ ਉਕਤ ਸਕੀਮ ਤਹਿਤ ਫੰਡ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਇਹ ਜ਼ਿਲ੍ਹਾ ਪੱਛੜਿਆ ਦੀ ਸ੍ਰੇਣੀ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ।  ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕੀਟ ਕਮੇਟੀ, ਬਲਬੀਰ ਸਿੰਘ ਬਾਠ ਉੱਪ ਚੇਅਰਮੈਨ ਬਲਾਕ ਸੰਮਤੀ ਅਤੇ ਸੁਰਜੀਤ ਸਿੰਘ ਸੇਠੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button