Ferozepur News

. ਨੇਤ ਰਾਮ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ 

ਫ਼ਿਰੋਜ਼ਪੁਰ 31 ਜਨਵਰੀ

ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਰਮਚਾਰੀ ਸ੍ਰੀ. ਨੇਤ ਰਾਮ ਨੂੰ ਦਫਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।

          ਇਸ ਮੌਕੇ ਜੂਨੀਅਰ ਸਹਾਇਕ ਸੁਰਿੰਦਰ ਕੁਮਾਰ, ਪਰਦੀਪ ਸਿੰਘ ਸਟੈਨੋ, ਕੋਨਿਕ ਚਾਵਲਾ, ਜਗਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਨੇ ਸ੍ਰੀ. ਨੇਤ ਰਾਮ ਨੂੰ ਸੇਵਾ ਮੁਕਤੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਆਪਣੀ ਡਿਊਟੀ ਤੇ ਬੜੀ ਲਗਨ ਤੇ ਮਿਹਨਤ ਨਾਲ ਕੰਮ ਹੀ ਨਹੀਂ ਕੀਤਾ ਸਗੋਂ ਸਾਰੇ ਮੁਲਾਜ਼ਮਾਂ ਨਾਲ ਭਾਈਚਾਰਕ ਸਾਂਝ ਵੀ ਬਣਾ ਕੇ ਰੱਖੀ ਜਿਸ ਨੂੰ ਕਦੇ ਵੀ ਭੁਲਾਇਆ  ਨਹੀਂ ਜਾ ਸਕਦਾ।  ਇਸ ਮੌਕੇ ਦਫਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Related Articles

Back to top button