Ferozepur News

ਨੈਸ਼ਨਲ ਕਮਿਸ਼ਨਰ ਫ਼ਾਰ ਵੂਮੈਨ ਦੀ ਮੈਂਬਰ ਨੇ ਸਰਕਾਰ ਵੱਲੋਂ ਔਰਤਾਂ/ਲੜਕੀਆਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਦਾ ਸਮੂਹ ਵਿਭਾਗਾਂ ਤੋਂ ਲਿਆ ਜਾਇਜ਼ਾ

ਨੈਸ਼ਨਲ ਕਮਿਸ਼ਨਰ ਫ਼ਾਰ ਵੂਮੈਨ ਦੀ ਮੈਂਬਰ ਨੇ ਸਰਕਾਰ ਵੱਲੋਂ ਔਰਤਾਂ/ਲੜਕੀਆਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਦਾ ਸਮੂਹ ਵਿਭਾਗਾਂ ਤੋਂ ਲਿਆ ਜਾਇਜ਼ਾ
ਸਖੀ ਵਨ ਸਟਾਪ ਸੈਂਟਰ ਬਾਰੇ ਔਰਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਸਮੂਹ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਇੱਕ ਹੀ ਛੱਤ ਥੱਲੇ ਸਖੀ ਵਨ ਸੈਂਟਰ ਵਿੱਚ ਸਾਰੀਆਂ ਮੈਡੀਕਲ, ਪੁਲਿਸ ਸੁਰੱਖਿਆ ਤੇ ਕਾਨੂੰਨੀ ਆਦਿ ਸਹਾਇਤਾ ਦਿੱਤੀਆਂ ਜਾਂਦੀਆਂ ਹਨ-ਡਾ. ਰਾਜੂਲਬੇਨ ਐੱਲ. ਦੇਸਾਈ
ਬੇਟੀ ਬਚਾਓ ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਜਨਨੀ ਸ਼ਿਸ਼ੂ ਸੁਰੱਖਿਆ, ਜੇ.ਐੱਸ.ਵਾਈ ਅਤੇ ਬੇਬੇ ਨਾਨਕੀ ਲਾਡਲੀ ਆਦਿ ਸਕੀਮ ਬਾਰੇ ਜਾਣਕਾਰੀ ਕੀਤੀ ਹਾਸਲ
ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਮੇਰੀ ਪਹਿਚਾਣ ਧੀਆਂ ਦੀ ਦੀਵਾਰ ਪੇਂਟਿੰਗ  ਦੀ ਕੀਤੀ ਖ਼ੂਬ ਪ੍ਰਸ਼ੰਸਾ

ਫ਼ਿਰੋਜ਼ਪੁਰ 13 ਨਵੰਬਰ 2019 ( ) ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਸਕੀਮਾਂ ਤਹਿਤ ਸਬੰਧਿਤ ਵਿਭਾਗਾਂ ਵੱਲੋਂ ਹੁਣ ਤੱਕ ਕੀਤੀ ਕਾਰਗੁਜ਼ਾਰੀ ਦੀ ਜਾਣਕਾਰੀ ਹਾਸਲ ਕਰਨ ਲਈ ਨੈਸ਼ਨਲ ਕਮਿਸ਼ਨਰ ਫ਼ਾਰ ਵੂਮੈਨ ਦੀ ਮੈਂਬਰ ਡਾ. ਰਾਜੂਲਬੇਨ ਐੱਲ. ਦੇਸਾਈ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਵੀ ਹਾਜ਼ਰ ਸਨ।
ਡਾ. ਰਾਜੂਲਬੇਨ ਐੱਲ. ਦੇਸਾਈ ਨੇ ਸਮੂਹ ਹਾਜ਼ਰ ਅਫ਼ਸਰਾਂ ਨੇ ਹਾਜ਼ਰ ਅਫ਼ਸਰ ਤੋਂ ਉਨ੍ਹਾਂ ਦੀਆਂ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਸੈਂਟਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਗਾਈਨਿਸਟ ਵਾਰਡ ਦੇ ਉੱਪਰ ਚੱਲ ਰਿਹਾ ਹੈ। ਡਾ. ਰਾਜੂਲਬੇਨ ਦੇਸਾਈ ਨੇ ਸਮੂਹ ਵਿਭਾਗੀ ਅਫ਼ਸਰਾਂ ਨੂੰ ਸਖੀ ਵਨ ਸਟਾਪ ਸੈਂਟਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੀਆਂ ਲੜਕੀਆਂ/ਔਰਤਾਂ ਨਾਲ ਘਰ, ਬਾਹਰ ਜਾਂ ਕੰਮ ਵਾਲੀ ਥਾਂ ਤੇ ਕੋਈ ਅੱਤਿਆਚਾਰ ਹੁੰਦਾ ਹੈ, ਉਨ੍ਹਾਂ ਨੂੰ ਇੱਕ ਹੀ ਛੱਤ ਥੱਲੇ ਸਾਰੀਆਂ ਸੁਵਿਧਾਵਾਂ ਜਿਵੇਂ ਕਿ ਮੈਡੀਕਲ, ਪੁਲਿਸ ਸੁਰੱਖਿਆ, ਕਾਨੂੰਨੀ ਸਹਾਇਤਾ ਆਦਿ ਦਿੱਤੀਆਂ ਜਾਂਦੀਆਂ ਹਨ। ਇਸ ਸਖੀ ਵਨ ਸਟਾਪ ਸੈਂਟਰ ਵਿੱਚ ਇਨ੍ਹਾਂ ਔਰਤਾਂ ਨੂੰ 5 ਦਿਨ ਤੱਕ ਰਹਿਣ, ਖਾਣ ਪੀਣ ਦਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ, ਕਾਲਜਾਂ ਵਿੱਚ ਜਾ ਕੇ ਇਸ ਸਖੀ ਵਨ ਸੈਂਟਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵਿਦਿਆਰਥਣਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ। ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਸੈਂਟਰ ਦੀ ਸਕਿਉਰਿਟੀ ਲਈ ਇੱਕ ਅਧਿਕਾਰੀ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਸਟੇਸਨਾਂ ਜਾ ਹਾਲ ਆਦਿ ਥਾਵਾਂ ਤੇ ਲੋਕੇਸ਼ਨ ਵਾਈਜ਼ ਹੋਰਡਿੰਗਜ਼ ਲਗਾ ਕੇ ਸਖੀ ਸੈਂਟਰ ਦੀ ਸਾਰੀ ਜਾਣਕਾਰੀ ਦਿੱਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਜਾਣ ਵਾਲੇ ਮੇਲਿਆਂ ਵਿੱਚ ਵੀ ਸਖੀ ਵਨ ਸੈਂਟਰ ਦੀ ਜਾਣਕਾਰੀ ਦਾ ਸਟਾਲ ਲਗਾਇਆ ਜਾਵੇ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਡਾ. ਰਾਜੂਲਬੇਨ ਐੱਲ. ਦੇਸਾਈ ਨੂੰ ਮਾਈ ਭਾਗੋ ਵਿੱਦਿਆ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਕੀਮ ਤਹਿਤ ਸਰਕਾਰੀ ਸਕੂਲ ਦੀਆਂ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਸ੍ਰੀਮਤੀ ਰਤਨਦੀਪ ਸੰਧੂ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਜਨਨੀ ਸ਼ਿਸ਼ੂ ਸੁਰੱਖਿਆ, ਜੇ.ਐੱਸ.ਵਾਈ ਅਤੇ ਬੇਬੇ ਨਾਨਕੀ ਲਾਡਲੀ ਸਕੀਮ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੜਕਿਆਂ ਵਾਂਗ ਹੀ ਲੜਕੀਆਂ ਲਈ ਜ਼ਿਲ੍ਹੇ ਵਿੱਚ ਛਟੀ ਪੂਜਾ, ਲੋਹੜੀ ਤੇ ਰਾਖੀ ਦੇ ਤਿਉਹਾਰ ਮਨਾਏ ਜਾਂਦੇ ਹਨ ਤੇ ਥਾਂ ਥਾਂ ਪੇਂਟਿੰਗਾਂ ਰਾਹੀਂ ਬੇਟੀ ਬਚਾਓ ਬੇਟੀ ਪੜ੍ਹਾਓ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਡਾ. ਰਾਜੂਲਬੇਨ ਐੱਲ. ਦੇਸਾਈ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਮੇਰੀ ਪਹਿਚਾਣ ਧੀਆਂ ਦੀ ਦੀਵਾਰ ਪੇਂਟਿੰਗ ਜਿਸ ਤੇ ਜ਼ਿਲ੍ਹੇ ਦੀਆਂ ਹੋਣਹਾਰ ਲੜਕੀਆਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰੀਆਂ ਹਨ ਦੀਆਂ ਤਸਵੀਰਾਂ ਉਲੀਕੀਆਂ ਹੋਈਆਂ ਹਨ ਨੂੰ ਵੇਖਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਖ਼ੂਬ ਪ੍ਰਸ਼ੰਸਾ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਹਰੀ ਨਰਾਇਣ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰ. ਗੁਰਦਰਸ਼ਨ ਸਿੰਘ, ਡੀ.ਐੱਸ.ਪੀ. ਗੁਰਚਰਨ ਸਿੰਘ, ਸੀ.ਡੀ.ਪੀ.ਓ. ਗੁਰੂਹਰਸਹਾਏ ਰਿਚਿਕਾ ਨੰਦਾ, ਬਲਜਿੰਦਰ ਕੌਰ, ਤਜਿੰਦਰ ਸਿੰਘ ਅਤੇ ਰੀਤੂ ਪਲਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Back to top button