ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 11 ਫਰਵਰੀ 2022 ਨੂੰ ਫਿਰੋਜਪੁਰ ਵਿੱਚ ਨੈਸ਼ਨਲ ਲੋਕ ਅਦਾਲਤ
18.ਜਨਵਰੀ 2023 ਨੂੰ ਲੀਗਲ ਸਰਵਿਸਜ਼ ਕੈਂਪ ਵੀ ਲਗਾਇਆ ਜਾਵੇਗਾ
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 11 ਫਰਵਰੀ 2022 ਨੂੰ ਫਿਰੋਜਪੁਰ ਵਿੱਚ ਨੈਸ਼ਨਲ ਲੋਕ ਅਦਾਲਤ
ਫਿਰੋਜਪੁਰ, 22 ਦਸੰਬਰ 2022: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਤੇਜਿੰਦਰ ਸਿੰਘ ਢੀਂਡਸਾ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਜੀਆਂ ਦੀ ਰਹਿਨੁਮਾਈ ਹੇਠ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪੈ੍ਰਸ ਕਾਨਫਰੰਸ ਰਾਹੀਂ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਹੋਇਆਂ ਅਪੀਲ ਕੀਤੀ ਹੈ ਕਿ ਮਿਤੀ 11 ਫਰਵਰੀ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਦੇ ਸਬੰਧ ਵਿੱਚ ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜੀਆਂ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ–ਲਿਟੀਗੇਟਿਵ ਕੇਸ ਜੋ ਕਿ ਅੱਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।
ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਲੋਕ ਅਦਾਲਤ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਹਰੇਕ ਕੰਮ ਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਲ ਸੰਪਰਕ ਕਰ ਸਕਦਾ ਹੈ । ਅੰਤ ਵਿੱਚ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਇਹ ਨਾਅਰਾ ਵੀ ਦਿੱਤਾ ਕਿ ੌਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ ੌ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਨੂੰ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਪੰਜਾਬ ਦੇ ਐਸਪੀਰੇਸ਼ਨ ਜ਼ਿਲ੍ਹੇ ਵਜੋਂ ਚੁਣਿਆ ਗਿਆ ਹੈ । ਇਸ ਸਬੰਧੀ ਜੱਜ ਸਾਹਿਬ ਵੱਲੋਂ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਰਾਹੀਂ ਫਿਰੋਜ਼ਪੁਰ ਦੇ ਬਾਰਡਰ ਏਰੀਏ ਦੇ 19 ਪਿੰਡਾਂ ਵਿੱਚ ਦੌਰਾ ਕਰਵਾ ਕੇ ਉੱਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਦਾ ਮਸਲਾ ਵੀ ਚੁੱਕਿਆ ਗਿਆ ਹੈ ਜਿਸ ਦੀ ਕਿ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ । ਇਸ ਦੇ ਨਾਲ ਜੱਜ ਸਾਹਿਬ ਨੇ ਮਾਨਯੋਗ ਨਾਲਸਾ ਦੇ ਪ੍ਰਾਜੈਕਟ ਚਾਨਣ ਮੁਨਾਰਾ ਬਾਰੇ ਵੀ ਵਿਸਥਾਰ ਸਹਿਤ ਦੱਸਿਆ । ਇਸ ਵਿੱਚ ਇਹ ਵੀ ਦੱਸਿਆ ਗਿਆ ਕਿ ਇਸ ਲਈ ਪਿੰਡ ਗੱਟੀ ਬਸਤੀ ਮਸਤਾ ਨੰਬਰ—2 ਚੁਣਿਆ ਗਿਆ ਹੈ ਜਿੱਥੇ ਕਿ ਸਰਵੇ ਕਰਕੇ ਮਿਤੀ 18.ਜਨਵਰੀ 2023 ਨੂੰ ਲੀਗਲ ਸਰਵਿਸਜ਼ ਕੈਂਪ ਵੀ ਲਗਾਇਆ ਜਾਵੇਗਾ ਅਤੇ ਲੋਕਾਂ ਦੀਆਂ ਵੱਖ ਵੱਖ ਮਹਿਕਮਿਆਂ ਦੀਆਂ ਸਮੱਸਿਆਵਾਂ ਸੁਣ ਕੇ ਮਸਲੇ ਹੱਲ ਕਰਵਾਏ ਜਾਣਗੇ ।