ਨੈਸ਼ਨਲ ਲੋਕ ਅਦਾਲਤ ਅਤੇ ਸਪੈਸ਼ਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਨੈਸ਼ਨਲ ਲੋਕ ਅਦਾਲਤ ਅਤੇ ਸਪੈਸ਼ਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਫਿਰੋਜ਼ਪੁਰ, 21 ਸਤੰਬਰ, 2023 – ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਅਦਾਰਿਆਂ ਜਿਵੇਂ ਕਿ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਪ੍ਰਸਾਸ਼ਨ, ਫਿਰੋਜਪੁਰ, ਲੀਡ ਬੈਂਕ ਮੈਨੇਜਰ, ਬੈਂਕ ਮੈਨੇਜਰਾਂ, ਮਿਊਂਸੀਪਲ ਕਾਰਪੋਰੇਸ਼ਨ, ਚਾਇਲਡ ਵੈਲਫੇਅਰ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਵੰਨ ਸਟਾਪ ਸੈਂਟਰ, ਸਰਪੰਚ ਅਤੇ ਪੰਚਾਇਤ ਅਫਸਰਾਂ ਨਾਲ ਨਾਲ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਮਿਤੀ 09.12.2023, ਸਪੈਸ਼ਲ ਲੋਕ ਅਦਾਲਤ ਮਿਤੀ 21.10.2023, ਪਰੀ ਮੀਡੀਏਸ਼ਨ, ਨਾਲਸਾ ਸਕੀਮਾਂ, ਜੁਵੇਨਾਇਲ ਜਸਟਿਸ ਐਕਟ, ਘਰੇਲੂ ਹਿੰਸਾ ਐਕਟ ਅਤੇ ਪੋਕਸੋ ਐਕਟ ਆਦਿ ਬਾਰੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ ਡਵੀਜਨਲ ਮੈਜਿਸਟ੍ਰੇਟ, ਫਿਰੋਜਪੁਰ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਏਕਤਾ ਉੱਪਲ ਜੀ ਨੇ ਮੀਟਿੰਗ ਵਿੱਚ ਹਾਜਰਾਨ ਨੂੰ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਦੇ ਝਗੜਿਆਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਬਾਰੇ ਕਿਹਾ ਗਿਆ। ਇਸ ਦੇ ਨਾਲ ਹੀ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਿਤੀ 21.10.2023 ਨੂੰ ਲੱਗਣ ਜਾ ਰਹੀ ਸਪੈਸ਼ਲ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜੇ, ਲੈਂਡ ਸਬੰਧੀ ਮਾਮਲੇ, ਮੈਟਰ ਐਕਸੀਡੈਂਟ ਕਲੇਮ ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਮਿਤੀ 09.12.2023 ਨੂੰ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ, ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ, ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ, ਕਰਿਮਨਲ ਐਗਜ਼ਕਿਊਸ਼ਨ ਅਤੇ ਟ੍ਰੈਫਿਕ ਚਲਾਨ, ਬੈਂਕ ਲੋਨ ਕੇਸ, ਇਨਸਿਊਡੈਂਸ ਰਿਕਵਰੀ ਆਦਿ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਅੰਤ ਵਿੱਚ ਜੱਜ ਸਾਹਿਬ ਵੱਲੋਂ ਮੀਟਿੰਗ ਵਿੱਚ ਹਾਜਰਾਨ ਅਫਸਰਾਂ ਦਾ ਧੰਨਵਾਦ ਕੀਤਾ ਗਿਆ ।