Ferozepur News

ਪਰਾਲੀ ਸਾੜਣ ਵਾਲੇ ਕਿਸਾਨਾਂ &#39ਤੇ ਪਰਚੇ ਕਰਵਾਉਣੇ ਬੰਦ ਕਰੇ ਸਰਕਾਰ: ਜਸਬੀਰ ਸਿੰਘ ਜੱਸਾ

ਪਰਾਲੀ ਸਾੜਣ ਵਾਲੇ ਕਿਸਾਨਾਂ 'ਤੇ ਪਰਚੇ ਕਰਵਾਉਣੇ ਬੰਦ ਕਰੇ ਸਰਕਾਰ: ਜਸਬੀਰ ਸਿੰਘ ਜੱਸਾ

ਫਿਰੋਜ਼ਪੁਰ 9 ਨਵੰਬਰ (): ਪੰਜਾਬ ਭਰ ਵਿਚ ਪਰਾਲੀ ਸਾੜਣ ਵਾਲੇ ਕਿਸਾਨਾਂ ਤੇ ਧਾਰਾ 188 ਤਹਿਤ ਦਰਜ ਕੀਤੇ ਜਾ ਰਹੇ ਪਰਚੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ। ਇਹ ਪ੍ਰਗਟਾਵਾ ਜਸਬੀਰ ਸਿੰਘ ਜੱਸਾ ਮਾਛੀਵਾੜਾ ਬਲਾਕ ਪ੍ਰਧਾਨ ਫਿਰੋਜ਼ਪੁਰ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਨਹੀਂ ਕਰਵਾਈ ਜਿਸ ਕਾਰਨ ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਗਾਉਣ ਤੋਂ ਸਿਵਾਏ ਕੋਈ ਹੱਲ ਨਹੀਂ ਹੈ। ਜਥੇਬੰਦੀ ਕਿਸਾਨਾਂ 'ਤੇ ਦਰਜ ਹੋ ਰਹੇ ਇਨ੍ਹਾਂ ਪਰਚਿਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ 'ਤੇ ਪਰਚੇ ਦਰਜ ਕਰਨੇ ਬੰਦ ਨਾ ਕੀਤੇ ਤਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸੜਕਾਂ 'ਤੇ ਸੁੱਟ ਕੇ ਸੂਬਾ ਸਰਕਾਰ ਵਿਰੁੱਧ ਫੈਸਲਾਕੁੰਨ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਭਾਰੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿਚ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ।

Related Articles

Back to top button