Ferozepur News

ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਮੁਹਿੰਮ ਤਹਿਤ 60,000 ਪਸ਼ੂਆਂ ਦਾ ਟੀਕਾਕਰਨ ਕੀਤਾ – ਡਾ. ਵਿਨੋਦ

 

ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਮੁਹਿੰਮ ਤਹਿਤ 60,000 ਪਸ਼ੂਆਂ ਦਾ ਟੀਕਾਕਰਨ ਕੀਤਾ - ਡਾ. ਵਿਨੋਦਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਮੁਹਿੰਮ ਤਹਿਤ 60,000 ਸ਼ੂਆਂ ਦਾ ਟੀਕਾਕਰਨ ਕੀਤਾ – ਡਾ. ਵਿਨੋਦ

ਫ਼ਿਰੋਜ਼ਪੁਰ, 14 ਮਾਰਚ 2024:

                ਪਸ਼ੂ ਪਾਲਣ ਵਿਭਾਗ ਫ਼ਿਰੋਜ਼ਪੁਰ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿਚ 60,000 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਹਿਮਾਂਸ਼ੂ ਸਿਆਲ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਫਿਰੋਜ਼ਪੁਰ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਪੰਜਾਬ ਅਤੇ ਸ੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੋਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ। ਉਹਨਾਂ ਕਿਹਾ ਕਿ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲੇ ਵਿਚ 28 ਟੀਮਾਂ ਦਾ ਗਠਨ ਕੀਤਾ ਗਿਆ ਹੈ।

                ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਗੋਟ ਪੋਕਸ ਵੈਕਸੀਨ ਦੀਆਂ 90,000 ਖੁਰਾਕਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ।

                ਡਾ. ਹਿਮਾਂਸ਼ੂ ਸਿਆਲ ਨੇ ਜ਼ਿਲ੍ਹੇ ਦੇ ਸਮੁੱਚੇ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button