Ferozepur News

ਪਿੰਕੀ ਦੀ ਅਗਵਾਈ ਹੇਠ ਕੀਤੀ ਗਈ ਮੋਟਸਾਈਕਲ ਰੈਲੀ

ਪਰਮਿੰਦਰ ਸਿੰਘ ਪਿੰਕੀ ਵੱਲੋਂ ਇਸ ਮੌਕੇ ਹਲਕੇ ਦਾ ਲੋਕਾਂ ਦਾ ਧੰਨਵਾਦ ਕੀਤਾ ਗਿਆ

ਪਿੰਕੀ ਦੀ ਅਗਵਾਈ ਹੇਠ ਕੀਤੀ ਗਈ ਮੋਟਸਾਈਕਲ ਰੈਲੀ

ਪਿੰਕੀ ਦੀ ਅਗਵਾਈ ਹੇਠ ਕੀਤੀ ਗਈ ਮੋਟਸਾਈਕਲ ਰੈਲੀ

ਫਿਰੋਜਪੁਰ 18 ਦਸੰਬਰ 2021 (ਹਰੀਸ਼ ਮੌਂਗਾ)  – ਫਿਰੋਜਪੁਰ ਵਿਖੇ ਯੂਥ ਕਾਂਗਰਸੀ ਵਰਕਰਾਂ ਵੱਲੋਂ ਦਿੱਤੇ ਗਏ ਸੱਦੇ ਤੇ ਇੱਕ ਵਿਸ਼ਾਲ ਮੋਟਰਸਾਈਕਲ  ਰੈਲੀ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗਵਾਈ ਹਲਕਾ ਫਿਰੋਜਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੁਆਰਾ ਕੀਤੀ ਗਈ।ਜਿਸ ਵਿੱਚ ਹਜਾਰਾਂ ਦੀ ਗਿਣਤੀ ਨਾਲ ਮੋਟਰਸਾਈਕਲ ਸ਼ਾਮਲ ਹੋਏ।ਕਾਬਿਲੇ ਜਿਕਰ ਹੈ ਕਿ ਪਰਮਿੰਦਰ ਸਿੰਘ ਪਿੰਕੀ ਪਿਛਲੀਆਂ ਦੋ ਵਾਰ ਦੀਆਂ ਚੋਣਾਂ ਜਿੱਤ ਕੇ ਇਹ ਸੀਟ ਕਾਂਗਰਸ ਦੀ ਝੋਲੀ ਪਾਉਂਦੇ ਰਹੇ ਹਨ।ਹਲਕੇ ਭਰ ਵਿੱਚ ਚੱਲ ਰਹੇ ਲਗਾਤਾਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦਿਨੋਂ ਦਿਨ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।ਜਿਸਦਾ ਪ੍ਰਤੱਖ ਪ੍ਰਮਾਣ ਅੱਜ ਮੋਟਰਸਾਈਕਲ ਰੈਲੀ ਦੌਰਾਨ ਭਰਵੇਂ ਇਕੱਠ ਦੇ ਰੂਪ ਵਿੱਚ ਵੇਖਣ ਨੂੰ ਮਿਲਿਆ।ਕਾਫਲੇ ਦੀ ਸ਼ੁਰੂਆਤ ਕਾਂਗਰਸੀ ਆਗੂ ਹਰਜਿੰਦਰ ਸਿੰਘ ਬਿੱਟੂ ਸਾਂਗਾ ਅਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਧਰਮਪਤਨੀ ਬੀਬੀ ਇੰਦਰਜੀਤ ਕੌਰ ਖੋਸਾ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ।ਇਸ ਮੌਕੇ ਵਿਸ਼ੇਸ਼ ਤੌਰ ਤੇ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਜਿੰਦਰ ਛਾਬੜਾ, ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਹਾਂਡਾ, ਰਿੰਕੂ ਗਰੋਵਰ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ, ਬਲਵੀਰ ਸਿੰਘ ਬਾਠ ਚੇਅਰਮੈਨ ਬਲਾਕ ਸੰਮਤੀ, ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕੀਟ ਕਮੇਟੀ, ਬਲੀ ਸਿੰਘ ਅਤੇ ਵੱਖ ਵੱਖ ਪਿੰਡਾਂ ਤੋਂ ਸਰਪੰਚ ਅਤੇ ਇਲਾਕੇ ਦੇ ਕੌਂਸਲਰ ਸਾਹਿਬਾਨਾਂ ਨੇ ਸ਼ਮੂਲੀਅਤ ਕੀਤੀ।

ਫਿਰੋਜਪੁਰ ਸ਼ਹਿਰ ਦੀ ਦਾਣਾ ਮੰਡੀ ਤੋਂ ਹੁੰਦਾ ਹੋਇਆ ਇਹ  ਕਾਫ਼ਲਾ ਸਥਾਨਕ ਜੀਰਾ ਗੇਟ, ਮੱਖੂ ਗੇਟ, ਵਾਂਸੀ ਗੇਟ ਹੁੰਦੇ ਹੋਏ ਊਧਮ ਸਿੰਘ ਚੌਂਕ ਤੋਂ ਛਾਉਣੀ ਦੇ ਬਜ਼ਾਰਾਂ ਵਿੱਚ ਪਹੁੰਚਿਆ।ਰਸਤੇ ਵਿੱਚ ਸ਼ਹਿਰ ਵਾਸੀਆਂ ਦਾ ਉਤਸ਼ਾਹ ਵੀ ਠਾਠਾ ਮਾਰ ਰਿਹਾ ਸੀ ਅਤੇ ਜਗ੍ਹਾ ਜਗ੍ਹਾ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।ਇਲਾਕਾ ਨਿਵਾਸੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਪਰਮਿੰਦਰ ਸਿੰਘ ਪਿੰਕੀ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ।ਕਾਂਗਰਸੀ ਵਰਕਰਜ ਵੱਲੋ  ਮੋਟਰਸਾਈਕਲ  ਰੈਲੀ ਵਿੱਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ  ਦੇ ਹੱਕ ਵਿੱਚ  ਨਾਰੇ ਲਗਾਏ ” ਪਿੰਕੀ ਜਿਤੂ ਤੀਜੀ ਵਾਰ ”

ਪਰਮਿੰਦਰ ਸਿੰਘ ਪਿੰਕੀ ਵੱਲੋਂ ਇਸ ਮੌਕੇ ਹਲਕੇ ਦਾ ਲੋਕਾਂ ਦਾ ਧੰਨਵਾਦ ਕੀਤਾ ਗਿਆ।ਜਿੰਨਾ ਦੇ ਸਹਿਯੋਗ ਨਾਲ ਇਸ ਮੋਟਸਾਈਕਲ ਰੈਲੀ ਨੇ ਵਿਸ਼ਾਲ ਰੂਪ ਧਾਰਨ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਜਿੰਨਾ ਮੋਹ ਪਿਆਰ ਕਰਦੇ ਹਨ ਉਸ ਤੋਂ ਵੀ ਵੱਧ ਹਲਕੇ ਦੇ ਲੋਕ ਉਨ੍ਹਾਂ ਨੂੰ ਪਿਆਰ ਦੇ ਰਹੇ ਹਨ। ਇਸੇ ਲਈ ਉਹ ਫਿਰੋਜਪੁਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ।

ਉਧਰ ਯੂਥ ਕਾਂਗਰਸੀ ਆਗੂ ਯਾਕੂਬ ਭੱਟੀ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਭਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਫਿਰੋਜਪੁਰ ਦੇ ਲੋਕਾਂ ਦਾ ਉਤਸ਼ਾਹ ਵੇਖਕੇ ਯਕੀਨੀ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਫਿਰੋਜਪੁਰ ਸ਼ਹਿਰੀ ਤੋਂ ਪਰਮਿੰਦਰ ਸਿੰਘ ਪਿੰਕੀ ਬਹੁਤ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।

Related Articles

Leave a Reply

Your email address will not be published. Required fields are marked *

Back to top button