ਪਿੰਡ ਗੋਖੀ ਵਾਲੇ ਤੋਂ ਕਾਂਗਰਸ ਸਰਪੰਚ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਕਾਂਗਰਸ ਨੇ 5 ਸਾਲਾਂ ਵਿਚ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ- ਰੋਹਿਤ ਵੋਹਰਾ
ਕਾਂਗਰਸ ਨੇ 5 ਸਾਲਾਂ ਵਿਚ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ- ਰੋਹਿਤ ਵੋਹਰਾ
ਪਿੰਡ ਗੋਖੀ ਵਾਲੇ ਤੋਂ ਕਾਂਗਰਸ ਸਰਪੰਚ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਫਿਰੋਜ਼ਪੁਰ, 24 ਜਨਵਰੀ, 2022 । ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ ਹੈ ਸਗੋਂ ਪਿੰਡਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ।
ਇਹਨਾਂ ਸ਼ਬਦਾ ਦਾ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਨੇ ਪਿੰਡ ਗੋਖੀ ਵਾਲਾ ਤੋਂ ਸਰਪੰਚ ਫੌਜਾ ਸਿੰਘ ਨੂੰ ਉਸਦੇ ਕਈ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਦਿਆ ਕੀਤਾ।
ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ 5 ਸਾਲ ਦੇ ਰਾਜ ਵਿਚ ਪੰਜਾਬ ਦਾ ਬਿਲਕੁੱਲ ਵਿਕਾਸ ਨਹੀਂ ਹੋਇਆ ਸਗੋਂ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਉੱਥੇ ਬ੍ਰੇਕ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਵਾਰ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦੀ ਸਰਕਾਰ ਬਣੇਗੀ, ਜਿਸ ਦੇ ਬਾਅਦ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ ਤਰਜੀਹ ਦਿੱਤੀ ਜਾਵੇਗੀ ਅਤੇ ਫਿਰੋਜ਼ਪੁਰ ਦੀ ਨੁਹਾਰ ਬਦਲੀ ਜਾਵੇਗੀ।
ਇਸ ਮੌਕੇ ਹਰਮੀਤ ਸਿੰਘ ਖਾਈ ਜਰਨਲ ਸਕੱਤਰ ਯੂਥ ਪੰਜਾਬ, ਲਵਜੀਤ ਸਿੰਘ ਲਵਲੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਮਾਹਗ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ,ਅਮਰਜੀਤ ਸਿੰਘ ਸੈਦੇ ਕੇ, ਅਵਤਾਰ ਸਿੰਘ ਕਾਰੀ, ਗੁਰਮੇਜ ਸਿੰਘ ਕੋਠੀ ਰਾਏ ਸਾਹਿਬ, ਕਸ਼ਮੀਰ ਸਿੰਘ, ਕਾਰਜ ਸਿੰਘ ਆਦਿ ਹਾਜ਼ਰ ਸਨ।