ਪਿੰਡ ਬੰਡਾਲਾ ਵਿਖੇ ਵਿਧਾਇਕ ਰਣਬੀਰ ਭੁੱਲਰ ਨੇ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ
ਕਿਤਾਬਾਂ ਪੜ੍ਹਨ ਨਾਲ ਮਾਨਸਿਕ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਵਹਿਲੇ ਸਮੇਂ ਦੀ ਹੋਵੇਗੀ ਉੱਚਿਤ ਵਰਤੋਂ: ਭੁੱਲਰ
ਪਿੰਡ ਬੰਡਾਲਾ ਵਿਖੇ ਵਿਧਾਇਕ ਰਣਬੀਰ ਭੁੱਲਰ ਨੇ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ
ਕਿਤਾਬਾਂ ਪੜ੍ਹਨ ਨਾਲ ਮਾਨਸਿਕ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਵਹਿਲੇ ਸਮੇਂ ਦੀ ਹੋਵੇਗੀ ਉੱਚਿਤ ਵਰਤੋਂ: ਭੁੱਲਰ
ਫਿਰੋਜ਼ਪੁਰ 28 ਫਰਵਰੀ 2024.
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਵਿਕਾਸ ਕਰਵਾ ਕੇ ਲੋਕਾਂ ਨੂੰ ਸਿੱਖਿਆ ਦੇਣ ਲਈ ਉੱਚਿਤ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਬੰਡਾਲਾ ਵਿਖੇ ਪਿੰਡ ਵਾਸੀਆਂ ਦੀ ਮੰਗ ਤੇ ਲਾਇਬ੍ਰੇਰੀ ਬਣਾ ਕੇ ਦਿੱਤੀ ਜਾਵੇਗੀ ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਾਇਬ੍ਰੇਰੀ ਤੇ 35.60 ਲੱਖ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਬਣਨ ਨਾਲ ਪਿੰਡ ਵਾਸੀਆਂ ਵਿੱਚ ਪੁਸਤਕਾਂ ਪੜ੍ਹਨ ਦਾ ਰੁਝਾਨ ਪੈਦਾ ਹੋਵੇਗਾ ਅਤੇ ਪੁਸਤਕਾਂ ਤੋਂ ਬਹੁਤ ਕੁੱਝ ਸਿੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਪੜ੍ਹਨ ਨਾਲ ਮਾਨਸਿਕ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਹਿਲੇ ਸਮੇਂ ਦੀ ਉੱਚਿਤ ਵਰਤੋਂ ਹੁੰਦੀ ਹੈ।
ਇਸ ਮੌਕੇ ਗੋਰਾ ਬੰਡਾਲਾ, ਸ੍ਰੀ ਬਲਦੇਵ ਸਿੰਘ, ਸ੍ਰੀ ਗੁਰਜੀਤ ਸਿੰਘ ਚੀਮਾ, ਸ੍ਰੀ ਪਿੱਪਲ ਸਿੰਘ ਬਲਾਕ ਪ੍ਰਧਾਨ,ਸ੍ਰੀ ਨਿਸ਼ਾਨ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਸਰਵਣ ਸਿੰਘ, ਸ੍ਰੀ ਪਰਗਟ ਸਿੰਘ ਸਮੇਤ ਇਲਾਕਾ ਵਾਸੀ ਹਾਜ਼ਰ ਸਨ।