ਪਿੰਡ ਬੱਗੇ ਵਾਲਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਪਿੰਡ ਬੱਗੇ ਵਾਲਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਫਿਰੋਜ਼ਪੁਰ, 24 ਜਨਵਰੀ, 2022 । ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਪਿੰਡ ਬੱਗੇ ਵਾਲਾ ਦੇ ਕਰੀਬ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਦਰਬਾਰਾ ਸਿੰਘ, ਬਾਜ ਸਿੰਘ, ਦਿਆਲ ਸਿੰਘ, ਨਿਰਮਲ ਸਿੰਘ, ਸ਼ਿੰਦਰ ਸਿੰਘ, ਸੁਖਦੇਵ ਸਿੰਘ, ਪੂਰਨ ਸਿੰਘ, ਜਗਤਾਰ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਗੁਰਮੇਜ ਸਿੰਘ, ਮੇਜਰ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ ਆਦਿ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਹਨਾਂ ਪਰਿਵਾਰਾਂ ਦਾ ਸਵਾਗਤ ਕਰਦਿਆ ਸ਼੍ਰੋਮਣੀ ਅਕਾਲੀ ਦਲ- ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਤੋਂ ਹਰ ਵਰਗ ਦੇ ਦੁਖੀ ਹੋਏ ਲੋਕ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਰੋਹਿਤ ਵੋਹਰਾ ਵੱਲੋਂ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ । ਇਸ ਮੌਕੇ ਜੰਗਾ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਪੱਪੂ ਸੀਨੀ. ਮੀਤ ਪ੍ਰਧਾਨ, ਪਿਆਰਾ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਬੱਗੇ ਵਾਲਾ, ਸਾਰਜ ਸਿੰਘ ਬੱਗੇ ਵਾਲਾ, ਲਖਵਿੰਦਰ ਸਿੰਘ ਬੱਗੇ ਵਾਲਾ, ਗੁਰਪ੍ਰੀਤ ਸਿੰਘ ਗਿੱਲ,ਗੁਰਵਿੰਦਰ ਸਿੰਘ ਬੱਗੇ ਵਾਲਾ, ਬਲਜਿੰਦਰ ਸਿੰਘ ਬੱਗੇ ਵਾਲਾ, ਜਸਵੰਤ ਸਿੰਘ ਬੱਗੇ ਵਾਲਾ, ਜਸਵੰਤ ਸਿੰਘ ਬੱਗੇ ਵਾਲਾ, ਹਰਜੀਤ ਸਿੰਘ ਲਾਟੀ, ਬਗੀਚਾ ਸਿੰਘ, ਪਰਵਿੰਦਰ ਸਿੰਘ ਬੱਗੇ ਵਾਲਾ, ਰਾਜਵਿੰਦਰ ਸਿੰਘ ਬੱਗੇ ਵਾਲਾ ਆਦਿ ਅਕਾਲੀ-ਬਸਪਾ ਵਰਕਰ ਹਾਜ਼ਰ ਸਨ।