Ferozepur News

ਪਿੰਡ ਸੁਲਤਾਨ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

IMG_2833ਫਿਰੋਜ਼ਪੁਰ 7 ਮਈ (ਏ.ਸੀ.ਚਾਵਲਾ) ਖੇਤੀਬਾੜੀ ਵਿਭਾਗ ਫਿਰੋਜ਼ਪੁਰ ਬਲਾਕ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਆਂ ਤਕਨੀਕਾਂ ਦੀ  ਜਾਣਕਾਰੀ ਦੇਣ ਲਈ ਬਲਾਕ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਡਾ.ਰੇਸ਼ਮ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਸੁਲਤਾਨ ਵਾਲਾ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ, ਜਿਸ ਵਿਚ ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਕੈਪ ਦੌਰਾਨ ਡਾ.ਚਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਫਿਰੋਜ਼ਪੁਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਹੋਣ ਵਾਲੇ ਮੁਨਾਫ਼ਿਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਕਿਸਾਨਾਂ ਨੂੰ ਝੋਨੇ ਦੀ ਲਵਾਈ 15 ਜੂਨ ਤੋ ਪਹਿਲਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਸਬ ਇੰਸਪੈਕਟਰ ਨਰੇਸ਼ ਮੈਣੀ, ਬਲਰਾਜ ਸਿੰਘ, ਗੁਰਬਖ਼ਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵਿਰਕ ਖੇਤੀਬਾੜੀ ਸਹਾਇਕ ਤੋ ਇਲਾਵਾ ਸਰਪੰਚ ਵਜ਼ੀਰ ਸਿੰਘ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Related Articles

Back to top button