Ferozepur News

ਪੀ.ਐਸ.ਐਮ.ਐਸ.ਯੂ. ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋ ਡੀ.ਸੀ. ਦਫਤਰ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪੀ.ਐਸ.ਐਮ.ਐਸ.ਯੂ. ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋ ਡੀ.ਸੀ. ਦਫਤਰ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਪੀ.ਐਸ.ਐਮ.ਐਸ.ਯੂ. ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋ ਡੀ.ਸੀ. ਦਫਤਰ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਫਿਰੋਜ਼ਪੁਰ 27 ਮਈ, 2021:  ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਦੀ ਸਾਂਝੀ ਮੀਟਿੰਗ ਅੱਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਦੇ ਆਗੂਆਂ ਨਾਲ ਸਥਾਨਕ ਡੀ.ਏ.ਸੀ. ਕੰਪਲੈਕਸ ਵਿਚ ਹੋਈ । ਜਿਸ ਵਿਚ ਸ੍ਰੀ ਮਨੋਹਰ ਲਾਲ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਫਿਰੋਜ਼ਪੁਰ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪੀ.ਐਸ.ਐਮ.ਐਸ.ਯੂ., ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ.ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ ਜਿ਼ਲ੍ਰਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਸ੍ਰੀ ਸੰਦੀਪ ਕੁਮਾਰ ਸੀਨੀਅਰ ਮੀਤ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਸ੍ਰੀ ਰਜਨੀਜ਼ ਕੁਮਾਰ ਸੀਨੀਅਰ ਮੀਤ ਪ੍ਰਧਾਨ, ਸ੍ਰੀ ਜਕਸੀਰ ਸਿੰਘ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਜਸਪ੍ਰੀਤ ਸਿੰਘ ਬਰਾੜ ਲੋਕ ਨਿਰਮਾਣ ਵਿਭਾਗ, ਸ੍ਰੀ ਸੰਦੀਪ ਕੁਮਾਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ ਪੀ.ਐਸ.ਐਮ.ਯੂ. ਆਦਿ ਮੁਲਾਜ਼ਮ ਆਗੂਆਂ ਨੇ ਭਾਗ ਲਿਆ । ਮੀਟਿੰਗ ਵਿਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੇ ਅੜੀਅੱਲ ਰਵਈਏ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ । ਇਸ ਮੌਕੇ ਪੀ.ਐਸ.ਐਮ.ਐਸ.ਯੂ. ਜਿ਼ਲ੍ਹਾ ਫਿਰੋਜ਼ਪੁਰ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਦੇ ਆਗੂਆਂ ਨੇ ਡੀ.ਸੀ. ਦਫਤਰ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਨੇ ਕਿਹਾ ਡੀ.ਸੀ. ਦਫਤਰ ਦੇ ਕਰਮਚਾਰੀ ਪਿਛਲੇ ਚਾਰ ਦਿਨਾਂ ਤੋ ਸਮੂਹਿਕ ਛੁੱਟੀ ਲੈ ਕੇ ਹੜਤਾਲ ਤੇ ਚੱਲ ਰਹੇ ਹਨ, ਪਰ ਸਰਕਾਰ ਮੁਲਾਜ਼ਮਾਂ ਦੀ ਗੱਲ ਸੁਣਨ ਨੁੂੰ ਤਿਆਰ ਨਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਅਜੇ ਤੱਕ ਡੀ.ਸੀ. ਦਫਤਰ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਲਈ ਮੀਟਿੰਗ ਕਰਨ ਸਬੰਧੀ ਅਜੇ ਤੱਕ ਕੋਈ ਸੱਦਾ ਨਹੀ ਦਿੱਤਾ ਗਿਆ । ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ । ਪੀ.ਐਸ.ਐਮ.ਐਸ.ਯੂ. ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜਿ਼ਲ੍ਹਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ 30 ਮਈ ਤੱਕ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਭਰਾਤਰੀ ਜਥੇਬੰਦੀਆਂ ਵੱਲੋ 30 ਮਈ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ ।

Related Articles

Leave a Reply

Your email address will not be published. Required fields are marked *

Back to top button