ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਸੀ.ਪੀ.ਐਫ. ਕਰਮਚਾਰੀਆਂ ਵੱਲੋ ਸੂਬਾ ਪੱਧਰੀ ਝੰਡਾ ਮਾਰਚ 10 ਨੂੰ ਜਲੰਧਰ ਵਿਚ ਕੀਤਾ ਜਾਵੇਗਾ :-ਭਾਂਗਰ, ਕਸ਼ਅੱਪ
ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਸੀ.ਪੀ.ਐਫ. ਕਰਮਚਾਰੀਆਂ ਵੱਲੋ ਸੂਬਾ ਪੱਧਰੀ ਝੰਡਾ ਮਾਰਚ 10 ਨੂੰ ਜਲੰਧਰ ਵਿਚ ਕੀਤਾ ਜਾਵੇਗਾ :-ਭਾਂਗਰ, ਕਸ਼ਅੱਪ
ਫਿਰੋਜ਼ਪੁਰ 07 ਮਾਰਚ, 2023 ( ) – ਪੰਜਾਬ ਸਰਕਾਰ ਵੱਲੋ ਜਨਵਰੀ 2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਵੀ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਤੇ ਸੂਬੇ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਜਿਸ ਤਹਿਤ ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ਵਿਚ ਲਾਗੂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਵਿਚ ਮੁੜ ਵਿੱਢੇ ਸੰਘਰਸ਼ ਤਹਿਤ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋ 10 ਮਾਰਚ ਨੂੰ ਜਲੰਧਰ ਸ਼ਹਿਰ ਵਿਚ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਨੇ ਕਿਹਾ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਤਿੰਨ ਵਾਰ ਕੈਬਨਿਟ ਵਿਚ ਫੈਸਲਾ ਲੈਣ ਉਪਰੰਤ ਉਹ ਫੈਸਲਾ ਲਾਗੂ ਕਰਨ ਦੀ ਬਜਾਏ ਕਿਸੇ ਕਮੇਟੀ ਦਾ ਗਠਨ ਕਰ ਦਿੱਤਾ ਗਿਆ । ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਟਾਲ ਮਟੋਲ ਵਾਲੇ ਵਤੀਰੇ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਫੈਸਲਾ ਕਰਨ ਉਪਰੰਤ ਇਸ ਨੂੰ ਪਹਿਲੀ ਅਪਰੈਲ 2023 ਤੋ ਲਾਗੂ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ । ਪਰ ਪੰਜਾਬ ਸਰਕਾਰ ਅਜੇ ਵੀ ਟਾਲ ਮਟੋਲ ਵਾਲੀ ਨੀਤੀ ਤੇ ਹੀ ਚੱਲ ਰਹੀ ਹੈ ।
ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਇਸ ਲਾਰੇ ਲੱਪੇ ਵਾਲੀ ਨੀਤੀ ਵਿਰੁੱਧ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਜਲੰਧਰ ਵਿਚ ਹੋਣ ਵਾਲੀ ਜਿ਼ਮਨੀ ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਰਾਣੀ ਪੈਨਸ਼ਨ ਨੂੰ ਮੁਲਾਜ਼ਮਾਂ ਦਾ ਵੱਡਾ ਮੁੱਦਾ ਬਨਾਉਣ ਅਤੇ ਸਰਕਾਰ ਦੀ ਪੋਲ ਖੋਲ੍ਹਣ ਲਈ 10 ਮਾਰਚ ਨੂੰ ਜਲੰਧਰ ਵਿਚ ਝੰਡਾ ਮਾਰਚ ਕੀਤਾ ਜਾ ਰਿਹਾ ਹੈ । ਜਿਸ ਵਿਚ ਪੰਜਾਬ ਭਰ ਦੇ ਮੁਲਾਜ਼ਮ ਆਪਣੇ ਵਹੀਕਲਾਂ ਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਸਟਿੱਕਰ ਲਗਾਕੇ ਸ਼ਮੂਲੀਅਤ ਕਰਨਗੇ । ਭਾਂਗਰ ਅਤੇ ਕਸ਼ਅਪ ਨੇ ਦੱਸਿਆ ਕਿ ਇਸ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋ ਪੁਰਜ਼ੋਰ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ 1972 ਦੇ ਰੂਲਾਂ ਮੁਤਾਬਿਕ ਤੁਰੰਤ ਲਾਗੂ ਕਰਕੇ ਮੁਲਾਜ਼ਮਾਂ ਦੇ ਜੀ.ਪੀ.ਫੰਡ ਖਾਤੇ ਖੋਲ੍ਹੇ ਜਾਣ ਅਤੇ ਐਨ.ਪੀ.ਐਸ. ਸਕੀਮ ਤਹਿਤ ਕਟੌਤੀ ਬੰਦ ਕੀਤੀ ਜਾਵੇ । ਇਸ ਮੌਕੋ ਸ੍ਰੀ ਮਨੋਹਰ ਲਾਲ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰੱਲ ਸਕੱਤਰ ਪੀ.ਐਸ.ਐਮ.ਐਸ.ਯੂ., ਪ੍ਰਦੀਪ ਕੁਮਾਰ ਜਿ਼ਲ੍ਹਾ ਖਜ਼ਾਨਚੀ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਗੁਰਪ੍ਰੀਤ ਸਿੰਘ ਔਲਖ ਜਲ ਸਰੋਤ ਵਿਭਾਗ, ਵੀਰਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਅਮਨਦੀਪ ਸਿੰਘ ਅਤੇ ਹਰਪ੍ਰੀਤ ਦੁੱਗਲ ਜਿ਼ਲ੍ਹਾ ਖਜ਼ਾਨਾ ਦਫਤਰ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੈਕੜੇ ਕਰਮਚਾਰੀ ਆਗੂ ਹਾਜ਼ਰ ਸਨ ।