Ferozepur News

ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਣਸੁਖਾਂਵੀ ਸਥਿਤੀ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ

ਫ਼ਿਰੋਜ਼ਪੁਰ 23 ਅਗਸਤ 2017 (   ) ਡੇਰਾ ਸੱਚਾ ਸੌਦਾ ਦੇ ਮੁੱਖੀ ਤੇ ਚੱਲਦੇ ਕੇਸ ਸਬੰਧੀ 25 ਅਗਸਤ ਨੂੰ ਆਉਣ ਵਾਲੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਮਵੀਰ ਆਈ.ਏ.ਐਸ. ਵੱਲੋਂ ਡਿਊਟੀ ਮੈਜਿਸਟਰੇਟ ਅਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਸਮਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਵਿੱਚ ਮਜ਼ਬੂਤੀ ਲਿਆਉਣ  ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। 

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਆਮ ਵਾਂਗ ਹੈ ਤੇ ਲੋਕ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਵਿੱਚ ਆਪਸੀ ਭਾਈਚਾਰਾ ਪੂਰੀ ਤਰ੍ਹਾਂ ਮਜ਼ਬੂਤ ਹੈ।

ਇਸ ਮੌਕੇ ਸ਼੍ਰੀ ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ. ਹਰਜੀਤ ਸਿੰਘ ਸੰਧੂ ਐਸ.ਡੀ.ਐਮ ਫ਼ਿਰੋਜ਼ਪੁਰ, ਸ. ਹਰਦੀਪ ਸਿੰਘ ਐਸ.ਡੀ.ਐਮ. ਗੁਰੂਹਰਸਹਾਏ, ਸ. ਰਣਜੀਤ ਸਿੰਘ ਸਹਾਇਕ ਕਮਿਸ਼ਨਰ ਜਨਰਲ, ਸ. ਰਾਜਵੀਰ ਸਿੰਘ ਐਸ.ਪੀ.ਐਚ, ਸ. ਅਜਮੇਰ ਸਿੰਘ ਐਸ.ਪੀ (ਡੀ), ਐਸ.ਪੀ. ਕਸ਼ਮੀਰ ਕੌਰ, ਸ. ਮਨਜੀਤ ਸਿੰਘ ਤਹਿਸੀਲਦਾਰ, ਸ. ਰਣਜੀਤ ਸਿੰਘ ਡੀ.ਡੀ.ਪੀ.ਓ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਡਿਊਟੀ ਮੈਜਿਸਟਰੇਟ ਹਾਜ਼ਰ ਸਨ। 

Related Articles

Back to top button