Ferozepur News

ਪੁਲਿਸ ਦੇ ਸਾਂਝ ਕੇਂਦਰ ਵੱਲੋਂ ਡੇਂਗੂ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਜਾਰੀ

Ferozepur November 13, 2018: ਕਰੀਬ ਦੋ ਹਫ਼ਤੇ ਪਹਿਲੋਂ ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਵੱਲੋਂ ਸ਼ੁਰੂ ਕੀਤੀ ਗਈ ਡੇਂਗੂ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਜਾਰੀ ਹੈ। ਅੱਜ ਇਸੇ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਫਿਰੋਜ਼ਪੁਰ ਸ਼ਹਿਰ ਦੇ ਐਮ ਡੀ ਹਾਈ ਸਕੂਲ ਵਿਖੇ ਸਾਂਝ ਕੇਂਦਰ ਸਿਟੀ ਥਾਣਾ ਫਿਰੋਜ਼ਪੁਰ ਅਤੇ ਸਦਰ ਫਿਰੋਜ਼ਪੁਰ ਵੱਲੋਂ ਸਕੂਲੀ ਬੱਚਿਆਂ ਨੂੰ ਡੇਂਗੂ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਾਂਝ ਕੇਂਦਰ ਸਿਟੀ ਥਾਣਾ ਫਿਰੋਜ਼ਪੁਰ ਦੀ ਇੰਚਾਰਜ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਡੇਂਗੂ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਸ ਦੇ ਪੈਦਾ ਹੋਣ ਨਾਲ ਜਿੱਥੇ ਅਨੇਕਾਂ ਲੋਕਾਂ ਨੂੰ ਨੁਕਸਾਨ ਪੁੱਜਦਾ ਹੈ, ਉੱਥੇ ਹੀ ਆਲਾ ਦੁਆਲਾ ਵੀ ਗੰਦਲਾ ਹੁੰਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਡੇਂਗੂ ਜਿਹੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਮੈਡਮ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਇਹ ਵੀ ਦੱਸਿਆ ਕਿ ਜੇਕਰ ਉਨ੍ਹਾਂ ਦੇ ਇਲਾਕੇ ਅੰਦਰ ਡੇਂਗੂ ਦਾ ਕੋਈ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਸ ਦਾ ਬਲੱਡ ਸੈਂਪਲ ਤੁਰੰਤ ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਜਾਂਚ ਲਈ ਭੇਜਿਆ ਜਾਵੇ।

ਡੇਂਗੂ ਦਾ ਟੈੱਸਟ ਅਤੇ ਸੁਪੋਰਟਿਵ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਜਿਸ ਨਾਲ ਮੱਛਰਾਂ ਦੀ ਪੈਦਾਵਾਰ 'ਤੇ ਰੋਕ ਲਗਾਈ ਜਾ ਸਕੇ।

ਜੇਕਰ ਆਪ ਨੂੰ ਆਪਣੇ ਘਰ ਵਿੱਚ ਜਾਂ ਆਸ ਪਾਸ ਕੋਈ ਡੇਂਗੂ ਦਾ ਸ਼ੱਕੀ ਮਰੀਜ਼ ਲੱਗਦਾ ਹੈ ਤਾਂ ਉਸ ਦਾ ਚੈਕ-ਅੱਪ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਕਰਵਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਦਰ ਸਾਂਝ ਕੇਂਦਰ ਦੇ ਇੰਚਾਰਜ ਸੁਰਜੀਤ ਸਿੰਘ, ਸਿਟੀ ਥਾਣਾ ਸਾਂਝ ਕੇਂਦਰ ਦੀ ਮੁਲਾਜ਼ਮ ਪਵਨਦੀਪ ਕੌਰ ਅਤੇ ਹੋਰ ਵੀ ਕਈ ਹਾਜ਼ਰ ਸਨ।   

Related Articles

Back to top button