ਪੁਲਿਸ ਮੁਖੀ ਕੇਤਨ ਪਾਟਿਲ ਨੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੇ ਜਵਾਨ ਦੇ ਨਾਲ ਕੱਢਿਆ ਰੋਡ ਮਾਰਚ,
ਫਾਜ਼ਿਲਕਾ, 4 ਫਰਵਰੀ ( ਵਿਨੀਤ ਅਰੋੜਾ ): ਪੰਜਾਬ ਵਿਧਾਨ ਸਭਾ ਚੋਣਾਂ 2017 ਨੂੰ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚਾੜ•ਣ ਦੇ ਲਈ ਜਿਲ•ਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੇ ਪੁਖਤਾ ਇੰਤਜਾਮ ਕੀਤੇ ਗਏ। ਹਰੇਕ ਪੋਲਿੰਗ ਸਟੇਸ਼ਨ ਦੇ ਅੰਦਰ ਅਤੇ ਬਾਹਰ ਭਾਰੀ ਸੰਖਿਆ ਵਿੱਚ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਸੁਰੱਖਿਆ ਦਸਤੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਦੇ ਲਈ ਅਤੇ ਕਿਸੇ ਕਿਸਮ ਦੀ ਅਣਸੁਖਾਂਵੀ ਸਥਿਤੀ ਨਾਲ ਨਿਪਟਣ ਲਈ ਹਰ ਵੇਲੇ ਤਿਆਰ ਬਰ ਤਿਆਰ ਰਹੇ। ਇਸ ਮੋਕੇ ਜ਼ਿਲ•ਾ ਪੁਲਿਸ ਮੁਖੀ ਸ੍ਰੀ ਕੇਤਨ ਬਾਲੀ ਰਾਮ ਪਾਟਿਲ ਅਤੇ ਚੋਣ ਆਯੋਗ ਵੱਲੇ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਕਾਸ ਵੈਭਵ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਕੰਨਿਆ) ਵਿਖੇ ਵੋਟਰਾਂ ਨੂੰ ਨਿਰਪੱਖ ਅਤੇ ਨਿਡਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵੱਰਤੋ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੋਕੇ ਜ਼ਿਲ•ਾ ਪੁਲਿਸ ਮੁਖੀ ਸ੍ਰੀ ਪਾਟਿਲ ਨੇ ਵੋਟਰਾਂ ਨਾਲ ਸੈਲਫ਼ੀ ਖਿਚਵਾਈ ਅਤੇ ਪਹਿਲੀ ਵਾਰ ਆਪਣੀ ਵੋਟ ਦੀ ਵਰਤੋ ਕਰਨ ਵਾਲੇ ਨੋਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਤੋ ਬਾਅਦ ਐਸ.ਐਸ.ਪੀ ਵੱਲੋ ਸੁਰੱਖਿਆ ਦਸਤੇ ਦੇ ਜਵਾਨਾਂ ਦੇ ਨਾਲ ਸਹਿਰ ਵਿੱਚ ਪੈਦਲ ਮਾਰਚ ਕੱਢਦੇ ਹੋਏ ਵੋਟਰਾਂ ਨੂੰ ਨਿਡਰ ਹੋਕੇ ਵੋਟਾਂ ਪਾਉਂਣ ਲਈ ਪ੍ਰੇਰਿਤ ਕੀਤਾ ਅਤੇ ਵੱਖ ਵੱਖ ਪੋਲਿੰਗ ਸਟੇਸ਼ਨ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।
ਐਸ.ਐਸ.ਪੀ ਸ੍ਰੀ ਪਾਟਿਲ ਨੇ ਦੱਸਿਆ ਕਿ ਜ਼ਿਲ•ੇ ਵਿਚ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦਿਆਂ ਪੈਰਾ ਮਿਲਟਰੀ ਫੋਰਸ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੰਨ•ਾਂ ਵਿਚ ਪੰਜਾਬ ਪੁਲਿਸ ਸਮੇਤ ਲਗਭਗ 3600 ਕਰਮਚਾਰੀ ਆਪਣੀ ਡਿਊਟੀ ਦੇ ਰਹੇ ਹਨ। ਉਨ•ਾਂ ਦੱਸਿਆ ਕਿ ਚੋਣਾਂ ਦੌਰਾਨ 6 ਇੰਟਰਨੈਸ਼ਨਲ ਅਤੇ 15 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਜਿਹੜੇ 24 ਘੰਟੇ ਆਪਣਾ ਕੰਮ ਕਰ ਰਹੇ ਹਨ। ਇਸ ਤੋ ਇਲਾਵਾ ਜ਼ਿਲ•ੇ ਵਿਚ ਫਲਾਇੰਗ ਸਕੂਐਡ ਅਤੇ ਸਟੇਟਿਕ ਸਰਵਿਲੈਂਸ ਦੀਆਂ 24 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਹਰੇਕ ਹਲਕੇ ਵਿਚ 3 ਫਲਾਇੰਗ ਸਕੂਐਡ ਅਤੇ 3 ਸਟੇਟਿਕ ਸਰਵਿਲੈਂਸ ਟੀਮਾਂ ਡਿਊਟੀ 'ਤੇ ਤਾਇਨਾਤ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਚਾਰ ਵਿਧਾਨ ਸਭਾ ਹਲਕਿਆਂ ਨੂੰ 69 ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਜ਼ਿਲ•ੇ ਵਿਚ ਸੁਰੱਖਿਆ ਪ੍ਰਬੰਧਾਂ ਸਬੰਧੀ ਪੂਰੀ ਨਿਗਰਾਨੀ ਕਰਨ ਲਈ ਹਰੇਕ ਹਲਕੇ ਵਿਚ ਇਕ-ਇਕ ਪੁਲਿਸ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਫਾਜ਼ਿਲਕਾ ਵਿਖੇ ਅਮਨ ਸ਼ਾਤੀ ਨਾਲ ਚੋਣਾਂ ਨੂੰ ਨੇਪੜੇ ਚਾੜਨ ਦੇ ਲਈ ਲੋਕਾਂ ਨੇ ਪੁਲਸ ਪ੍ਰਸ਼ਾਸਨ ਦਾ ਧਨਵਾਦ ਕੀਤਾ।