Ferozepur News

ਪੇਂਡੂ ਸਕਿੱਲ ਸੈਂਟਰ ਵਿੱਚ ਟ੍ਰੇਨਿੰਗ ਪ੍ਰਾਪਤ ਕਰਨ ਵਾਲੀ 101 ਮਹਿਲਾਵਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਪੇਂਡੂ ਸਕਿੱਲ ਸੈਂਟਰ ਵਿੱਚ ਟ੍ਰੇਨਿੰਗ ਪ੍ਰਾਪਤ ਕਰਨ ਵਾਲੀ 101 ਮਹਿਲਾਵਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ
ਸਕਿੱਲ ਡਿਵੈਲਪਮੈਂਟ ਮਿਸ਼ਨ ਲੋਕਾਂ ਨੂੰ ਜਾਗਰੂਕ ਕਰਨ ਅਤੇ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੀਲ ਦਾ ਪੱਥਰ: ਇੰਦਰਜੀਤ ਕੌਰ

ਫ਼ਿਰੋਜ਼ਪੁਰ 20 ਨਵੰਬਰ 2019 ( ) ਸਕਿੱਲ ਡਿਵੈਲਪਮੈਂਟ ਮਿਸ਼ਨ ਲੋਕਾਂ ਨੂੰ ਖ਼ਾਸ ਕਰਕੇ ਮਹਿਲਾਵਾਂ ਨੂੰ ਜਾਗਰੂਕ ਕਰਨ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਯੋਜਨਾ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ ਅਤੇ ਖ਼ੁਦ ਨੂੰ ਹੁਨਰਮੰਦ ਬਣਾਉਣ ਵੱਲ ਇੱਕ ਕਦਮ ਅੱਗੇ ਵਧਾਉਣਾ ਚਾਹੀਦਾ ਹੈ। ਇਹ ਵਿਚਾਰ ਵਿਧਾਇਕ ਫ਼ਿਰੋਜ਼ਪੁਰ ਸ੍ਰ. ਪਰਮਿੰਦਰ ਸਿੰਘ ਦੀ ਪਤਨੀ ਸ੍ਰੀਮਤੀ ਇੰਦਰਜੀਤ ਕੌਰ ਨੇ ਪਿੰਡ ਖਾਈ ਦੇ ਪੇਂਡੂ (ਰੂਰਲ) ਸਕਿੱਲ ਸੈਂਟਰ ਵਿੱਚ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ 101 ਮਹਿਲਾਵਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦਿੰਦੇ ਹੋਏ ਵਿਅਕਤ ਕੀਤੇ।
ਉਨ੍ਹਾਂ ਨੇ ਇਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਇੱਥੇ ਮਿਲੀ ਟ੍ਰੇਨਿੰਗ ਦਾ ਫ਼ਾਇਦਾ ਲੈ ਕੇ ਆਤਮ ਨਿਰਭਰ ਬਣਨ ਲਈ ਪ੍ਰੇਰਿਤ ਕੀਤਾ, ਨਾਲ ਹੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਇਸ ਤਰ੍ਹਾਂ ਟ੍ਰੇਨਿੰਗ ਰਾਹੀਂ ਇੱਕ ਹੁਨਰਮੰਦ ਇਨਸਾਨ ਨਾ ਸਿਰਫ਼ ਖ਼ੁਦ ਰੋਜ਼ਗਾਰ ਕਮਾਉਣ ਯੋਗ ਬਣ ਸਕਦਾ ਹੈ ਬਲਕਿ ਦੂਸਰਿਆਂ ਨੂੰ ਵੀ ਰੋਜ਼ਗਾਰ ਦੇਣ ਦੀ ਯੋਗਤਾ ਰੱਖਦਾ ਹੈ, ਇਸ ਲਈ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਲੈ ਕੇ ਆਪਣੀ ਸਕਿੱਲ ਡਿਵੈਲਪਮੈਂਟ ਕਰਨੀ ਚਾਹੀਦੀ ਹੈ। ਇਸ ਮੌਕੇ ਬਲਵੀਰ ਬਾਠ, ਸੁਖਵਿੰਦਰ ਅਟਾਰੀ, ਸਰਪੰਚ ਸਤਨਾਮ ਸਿੰਘ, ਸਰਪੰਚ ਸੁਕਲਬੀਰ ਸਿੰਘ, ਨੰਬਰਦਾਰ ਸੁਖਰਾਜ ਸਿੰਘ, ਜੱਸ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

 
 

 

Related Articles

Back to top button