Ferozepur News

ਪੇਟਿੰਗ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਪੇਟਿੰਗ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

Painting Competition at Fazilka

ਫਾਜ਼ਿਲਕਾ 27 ਜਨਵਰੀ (     ) :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਚੋਣ ਦਫ਼ਤਰ ਫਾਜ਼ਿਲਕਾ ਵੱਲੋਂ ਵੋਟਰ ਜਾਗਰੂਕਤਾ ਨੂੰ ਲੈ ਕੇ ਕਰਵਾਏ ਗਏ ਵੱਖ ਵੱਖ ਮੁਕਬਾਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਮੌਕੇ ਸਨਮਾਨ ਚਿੰਨ• ਦੇ ਕੇ ਸਨਮਾਨਤ ਕੀਤਾ ਗਿਆ।
ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਪੈਚਾਂਵਾਲੀ ਵਿਚ ਕਰਵਾਏ ਗਏ ਜ਼ਿਲ•ਾ ਪੱਧਰੀ ਵੋਟਰ ਦਿਵਸ ਸਮਾਗਮ ਮੌਕੇ ਪੇਟਿੰਗ ਮੁਕਾਬਲੇ ਵਿਚ ਜੇਤੂ ਰਹੇ ਸਰਕਾਰੀ ਮਾਡਲ ਸਕੂਲ ਲੜਕੇ ਦੇ ਵਿਦਿਆਰਥੀ ਦਿਲਾਵਰ ਸਿੰਘ ਨੂੰ ਸਮਾਗਮ ਦੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਸ. ਚਰਨਦੇਵ ਸਿੰਘ ਮਾਨ ਵੱਲੋਂ ਵਿਦਿਆਰਥੀ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨ•ਾਂ ਦੇ ਨਾਲ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਜ਼ਿਲ•ਾ ਸਿੱਖਿਆ ਅਧਿਕਾਰੀ ਸੈਕੰਡਰੀ ਡਾ. ਸੁਖਬੀਰ ਸਿੰਘ ਬੱਲ, ਚੋਣ ਕਾਨੂੰਗੋ ਸ. ਹਰਬੰਸ ਸਿੰਘ ਵੀ ਹਾਜਰ ਸਨ।

Related Articles

Back to top button