Ferozepur News

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਕ ਦੀ ਕੁੱਟਮਾਰ, 8 ਖਿਲਾਫ ਮਾਮਲਾ ਦਰਜ

quarrelਫਿਰੋਜ਼ਪੁਰ 18 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਪਿੰਡ ਜੋਧਪੁਰ ਵਿਖੇ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਕੁਝ ਲੋਕਾਂ ਨੇ ਬੰਦੀ ਬਣਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ। ਜ਼ਖਮੀਂ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਜੋਧਪੁਰ ਦੇ ਵਜੋਂ ਕੀਤੀ ਗਈ ਹੈ ਅਤੇ ਇਸ ਮਾਮਲੇ ਵਿਚ ਥਾਣਾ ਮਮਦੋਟ ਦੀ ਪੁਲਸ ਨੇ ਅੱਠ ਲੋਕਾਂ ਨੂੰ ਨਾਮਜ਼ਦ ਕਰਕੇ ਉਨ•ਾਂ ਖਿਲਾਫ 342, 427, 148, 149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਖਮੀਂ ਬਲਕਾਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਨਾਮਜ਼ਦ ਲੋਕਾਂ ਦੀ ਆੜਤ ਤੇ ਉਸ ਦਾ ਪੈਸਿਆਂ ਦਾ ਲੈਣ ਦੇਣ ਚੱਲ ਰਿਹਾ ਸੀ ਅਤੇ ਇਸ ਮਾਮਲੇ ਵਿਚ ਕੇਸ ਵੀ ਚੱਲ ਰਿਹਾ ਹੈ। ਇਨ•ਾਂ ਲੋਕਾਂ ਨੇ ਜਬਰਨ ਉਸ ਕੋਲੋਂ ਅੰਗੂਠਾ ਲਗਵਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਨੂੰ ਬੰਦ ਬਣਾ ਕੇ 17 ਮਾਰਚ ਦੀ ਸ਼ਾਮ ਨੂੰ ਕੁੱਟਮਾਰ ਕੀਤੀ। ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਸ਼ੀਸ਼ੇ ਅਤੇ ਮੋਟਰਸਾਈਕਲ ਨੂੰ ਵੀ ਬੁਰੀ ਤਰ•ਾਂ ਨੁਕਸਾਨ ਪਹੁੰਚਾਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਜ਼ਖਮੀਂ ਬਲਕਾਰ ਸਿੰਘ ਦੇ ਬਿਆਨਾਂ ਤੇ ਪੁਲਸ ਨੇ ਅੱਠ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿੰਨ•ਾਂ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਿਸ਼ਨ ਸਿੰਘ, ਹਰਜੀਤ ਸਿੰਘ ਪੁੱਤਰ ਬਿਸ਼ਨ ਸਿੰਘ, ਬਲਵਿੰਦਰ ਸਿੰਘ ਪੁੱਤਰ ਬਿਸ਼ਨ ਸਿੰਘ, ਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਵਜੋਂ ਕੀਤੀ ਗਈ ਹੈ। ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਦੱਸੇ ਜਾ ਰਹੇ ਹਨ।

Related Articles

Back to top button