ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ 22 ਤੋ 24 ਫਰਵਰੀ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ
ਫਿਰੋਜ਼ਪੁਰ 19 ਫਰਵਰੀ (Madan Lal “iwari) ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੁੰਦਾ ਪਿਲਾਉਣ ਲਈ 22 ਤੋਂ 24 ਫਰਵਰੀ 2015 ਤੱਕ ਦੇਸ਼ ਵਿਆਪੀ ਪਲਸ ਪੋਲੀਓ ਮੁਹਿੰਮ ਅਰੰਭੀ ਜਾ ਰਹੀ ਹੈ, ਇਸ ਮੁਹਿੰਮ ਨੂੰ ਫਿਰੋਜ਼ਪੁਰ ਜ਼ਿਲ•ੇ ਵਿਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂੰਹ ਵਿਭਾਗਾਂ ਦੇ ਅਧਿਕਾਰੀ ਆਪਣਾ ਸਹਿਯੋਗ ਦੇਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਡਿਪਟੀ ਕਮਿਸ਼ਨਰ ਇੰਜੀ: ਖਰਬੰਦਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਿੰਡ ਪੱਧਰ ਤੱਕ 100 ਪ੍ਰਤੀਸ਼ਤ ਕਵਰੇਜ ਕਰਨ ਨੂੰ ਯਕੀਨੀ ਬਣਾਉਣ ਲਈ ਸਮੂਹ ਪੰਚਾਇਤਾਂ ਦਾ ਸਹਿਯੋਗ ਲਿਆ ਜਾਵੇ । ਉਨ•ਾਂ ਦੱਸਿਆ ਕਿ 22 ਤੋਂ 24 ਫਰਵਰੀ 2015 ਤੱਕ ਜ਼ਿਲੇ• ਦੀ ਲਗਭਗ 10 ਲੱਖ 93 ਹਜਾਰ 253 ਆਬਾਦੀ ਤੇ 1 ਲੱਖ 87 ਹਜਾਰ 233 ਘਰਾਂ ਨੂੰ ਕਵਰ ਕੀਤਾ ਜਾਵੇਗਾ। 0-5 ਸਾਲ ਤੱਕ ਦੇ 1,40,524 ਬੱਚਿਆਂ ਅਤੇ ਘਰਾਂ ਨੂੰ ਕਵਰ ਕਰਨ ਲਈ 627 ਬੂਥਾਂ ਅਤੇ 2 ਐਨ.ਜੀ.ਓਜ਼ ਬੂਥਾਂ ਸਮੇਤ ਕੁੱਲ 1149 ਟੀਮਾਂ , 24 ਮੋਬਾਇਲ ਟੀਮਾਂ ਤੇ 114 ਸੁਪਰਵਾਈਜ਼ਰ ਲਗਾਏ ਹਨ । ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕਿਹਾ ਕਿ ਉਹ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਤੋ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ। ਉਨ•ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ, ਸਿੱਖਿਆ, ਇਸਤਰੀ ਤੇ ਬਾਲ ਵਿਕਾਸ , ਲੋਕ ਸੰਪਰਕ, ਪੇਂਡੂ ਵਿਕਾਸ, ਟਰਾਂਸਪੋਰਟ, ਪੁਲੀਸ, ਫੂਡ ਤੇ ਸਿਵਲ ਸਪਲਾਈ ਵਿਭਾਗਾਂ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਐਨ.ਜੀ.ਓਜ਼ ਦਾ ਵੀ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਜਿਲ•ਾ ਸਿਹਤ ਅਫਸਰ ਡਾ.ਚਾਹਲ, ਜਿਲ•ਾ ਟੀਕਾਕਰਨ ਅਫਸਰ ਡਾ.ਰਾਜੇਸ਼ ਭਾਸਕਰ, ਡਾ.ਤਰੁਣਪਾਲ ਆਦਿ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਹਰੇਕ ਬੱਸ ਸਟੈਂਡ, ਰੇਲਵੇ ਸਟੇਸ਼ਨ,ਭੱਠੇ,ਫੈਕਟਰੀਆਂ, ਟੱਪਰਵਾਸੀ ਟਿਕਾਣੇ, ਸਲੱਮ ਬਸਤੀਆਂ ਅਤੇ ਸੜਕਾਂ ਤੇ ਚਲਦੀਆਂ ਬੱਸਾਂ ਵਿੱਚ ਸਵਾਰ 0ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬੂੰਦਾਂ ਪਿਲਾਉਣਗੀਆਂ ਅਤੇ ਇਸ ਮੁਹਿੰਮ ਦੀ ਸਫਲਤਾ ਲਈ ਵਿਸ਼ੇਸ਼ ਮੋਬਾਇਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ। ਮੀਟਿੰਗ ਵਿਚ ਡਾ.ਗਿਆਨ ਚੰਦ ਡਬਲਯੂ .ਐਚ.ਓ, ਡਾ.ਪ੍ਰਦੀਪ ਅਗਰਵਾਲ ਐਸ.ਐਮ.ਓ, ਜਿਲ•ਾ ਪ੍ਰੋਗਰਾਮ ਮਨੇਜਰ ਡਾ.ਹਰੀਸ਼ ਕਟਾਰੀਆਂ, ਸ੍ਰੀ ਦਿਵਾਨ ਚੰਦ ਸੁਖੀਜਾ, ਜਿਲ•ਾ ਅਕਾÀੂਂਟ ਅਫਸਰ ਸੰਜੀਵ ਬਹਿਲ, ਸ੍ਰੀਮਤੀ ਸ਼ਮੀਨ ਅਰੋੜਾ, ਸ੍ਰੀਮਤੀ ਨੀਰਜ਼ ਕੌਰ ਤੋਂ ਇਲਾਵਾ ਸਮੂਹ ਬਲਾਕਾਂ ਦੇ ਐਸ.ਐਮ.ਓ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ।