Ferozepur News

ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੁੰਦਾ ਪਿਲਾਉਣ ਲਈ ਵਿਸ਼ੇਸ਼ ਐਨ.ਆਈ.ਡੀ ਪਲਸ ਪੋਲੀਓ ਮੁਹਿੰਮ

DSC00549ਫਿਰੋਜ਼ਪੁਰ 11 ਜਨਵਰੀ  (ਏ.ਸੀ.ਚਾਵਲਾ) ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੁੰਦਾ ਪਿਲਾਉਣ ਲਈ  17 ਤੋ 19 ਜਨਵਰੀ 2016 ਤੱਕ ਦੇਸ਼ ਵਿਆਪੀ ਐਨ.ਆਈ.ਡੀ ਪਲਸ ਪੋਲੀਓ ਮੁਹਿੰਮ ਅਰੰਭੀ ਜਾ ਰਹੀ ਹੈ, ਇਸ ਮੁਹਿੰਮ ਨੂੰ ਫਿਰੋਜ਼ਪੁਰ ਜ਼ਿਲ•ੇ ਵਿਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂੰਹ ਵਿਭਾਗਾਂ ਦੇ ਅਧਿਕਾਰੀ ਆਪਣਾ  ਸਹਿਯੋਗ ਦੇਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਮਿਸ ਜਸਲੀਨ ਕੌਰ  ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ ।  ਸਹਾਇਕ ਕਮਿਸ਼ਨਰ ਮਿਸ ਜਸਲੀਨ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਿੰਡ ਪੱਧਰ ਤੱਕ 100 ਪ੍ਰਤੀਸ਼ਤ ਕਵਰੇਜ ਕਰਨ ਨੂੰ ਯਕੀਨੀ ਬਣਾਉਣ ਲਈ ਸਮੂਹ ਪੰਚਾਇਤਾਂ  ਦਾ ਸਹਿਯੋਗ ਲਿਆ ਜਾਵੇ । ਉਨ•ਾਂ ਦੱਸਿਆ ਕਿ 17 ਤੋ 19 ਜਨਵਰੀ 2016 ਤੱਕ ਜ਼ਿਲੇ• ਦੀ ਲਗਭਗ 11 ਲੱਖ 19 ਹਜਾਰ 902 ਆਬਾਦੀ  ਤੇ 1 ਲੱਖ  91 ਹਜਾਰ 24 ਘਰਾਂ ਨੂੰ ਕਵਰ ਕੀਤਾ ਜਾਵੇਗਾ। 0-5 ਸਾਲ ਤੱਕ ਦੇ 134696 ਬੱਚਿਆਂ ਅਤੇ ਘਰਾਂ ਨੂੰ ਕਵਰ ਕਰਨ ਲਈ  628 ਬੂਥਾਂ ਸਮੇਤ ਕੁੱਲ 19 ਮੋਬਾਈਲ ਟੀਮਾਂ ਤੇ 114 ਸੁਪਰਵਾਈਜ਼ਰ ਲਗਾਏ ਹਨ। ਉਨ•ਾਂ ਮੀਟਿੰਗ ਵਿੱਚ ਵੱਖ ਵੱਖ ਅਦਾਰਿਆਂ ਤੋ ਸਹਿਯੋਗ ਦੀ ਮੰਗ ਕੀਤੀ ਗਈ ਤਾਂ ਜੋ ਕਿਸੇ ਕਾਰਨ ਕੋਈ ਵੀ  ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ।   ਉਨ•ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ, ਸਿੱਖਿਆ, ਇਸਤਰੀ ਤੇ ਬਾਲ ਵਿਕਾਸ , ਲੋਕ ਸੰਪਰਕ, ਪੇਂਡੂ ਵਿਕਾਸ, ਟਰਾਂਸਪੋਰਟ, ਪੁਲੀਸ, ਫੂਡ ਤੇ ਸਿਵਲ ਸਪਲਾਈ ਵਿਭਾਗਾਂ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਐਨ.ਜੀ.ਓ ਦਾ ਵੀ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਕਿਸੇ ਕਾਰਨ ਕੋਈ ਵੀ  ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ।  ਇਸ ਮੌਕੇ ਡਾ.ਮਿਨਾਕਸ਼ੀ ਜ਼ਿਲ•ਾ ਟੀਕਾਕਰਨ ਅਫਸਰ, ਡਾ.ਗਿਆਨ ਚੰਦ ਸੀਨੀਅਰ ਸਰਵੈਂਲਸ ਅਫਸਰ ਡਬਲਯੂ.ਐਚ.ਓ, ਜ਼ਿਲ•ਾ ਮਾਸ ਮੀਡੀਆ ਅਫਸਰ ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਸ਼ਮੀਨ ਅਰੋੜਾ, ਡਾ.ਪ੍ਰਦੀਪ ਅਗਰਵਾਲ ਸਮੇਤ ਸਮੂਹ ਵਿਭਾਗਾਂ ਦੇ ਸੀਨੀਅਰ ਮੈਡੀਕਲ ਅਫਸਰ, ਐਨ.ਜੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Back to top button