ਪੋਸਟਰ ਅਤੇ ਪੇਂਟਿੰਗਜ਼ ਰਾਹੀਂ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਫ਼ਿਰੋਜ਼ਪੁਰ 19 ਜੂਨ,2020 ਪੰਜਾਬ ਸਰਕਾਰ ਵੱਲੋਂ ਸ਼ੁਰੂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਪੋਸਟਰ ਅਤੇ ਪੇਂਟਿੰਗਜ਼ ਰਾਹੀਂ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌਕੇ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਬੰਧੀ ਵੱਖ ਵੱਖ ਗਤੀਵਿਧੀਆਂ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਰੋਜ਼ਾਨਾ ਵੱਖ ਵੱਖ ਗਤੀਵਿਧੀਆਂ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਜਾਵੇਗਾ ਤਾਂ ਜੋ ਕੋਰੋਨਾ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਸਾਵਧਾਨੀਆਂ ਵਰਤਣ ਅਤੇ ਕੋਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।