Ferozepur News
ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਭਰ ਵਿਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਮੁਜ਼ਾਹਰੇ.
ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਭਰ ਵਿਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਮੁਜ਼ਾਹਰੇ.
ਫਿਰੋਜ਼ਪੁਰ 14.2.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸੱਤ ਥਾਵਾਂ ਤੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ. ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਨੂੰ ਪੋਸਟ ਪੌਂਡ ਕਰਨ ਦੌਰਾਨ ਕਿਸਾਨਾਂ ਨਾਲ ਵਾਅਦਾ ਕਰ ਕੇ ਕਿਹਸ ਸੀ ਕਿ ਐੱਮਐੱਸਪੀ ਦੇ ਗਾਰੰਟੀ ਕਾਨੂੰਨ ਤੇ ਕਮੇਟੀ ਬਣਾਈ ਜਾਵੇਗੀ. ਅੰਦੋਲਨ ਦੌਰਾਨ ਕਿਸਾਨਾਂ ਤੇ ਦਰਜ ਮੁਕੱਦਮੇ ਵਾਪਸ ਲੈਣ ਲਖੀਮਪੁਰ ਖੀਰੀ ਦੇ ਕਿਸਾਨ ਸ਼ਹੀਦਾਂ ਦੇ ਕਾਤਲਾਂ ਨੂੰ ਸਜਾ,ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਸਮੇਤ ਸਾਰੀਆਂ ਮੰਗਾਂ ਤੋਂ ਮੁੱਕਰ ਚੁੱਕੀ ਹੈ. ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ .ਓਨਾ ਚਿਰ ਪੰਜਾਬ ਭਰ ਵਿੱਚ ਇਨ੍ਹਾਂ ਦਾ ਵਿਰੋਧ ਜਾਰੀ ਰਹੇਗਾ.ਪੰਜਾਬ ਨਿਵਾਸੀਆਂ ਨੂੰ ਅਪੀਲ ਹੈ ਕਿ ਭਾਜਪਾ ਦੇ ਭਾਈਵਾਲ ਕੈਪਟਨ ਅਮਰਿੰਦਰ ਸਿੰਘ ਸੁਖਦੇਵ ਸਿੰਘ ਢੀਂਡਸਾ ਸਮੇਤ ਸਮੁੱਚੇ ਆਗੂਆਂ ਤੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਿਆ ਜਾਵੇ .ਅੱਜ ਰੋਸ ਮੁਜ਼ਾਹਰਿਆਂ ਦੌਰਾਨ ਮੋਦੀ ਵਾਪਸ ਜਾਓ ਦੇ ਨਾਅਰੇ ਵੀ ਲਾਏ ਗਏ. ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਲੱਖੋ ਕੇ ਬਹਿਰਾਮ ਪਰੋਈ ਭਰਮ ਦੌੜ ਮੱਲਾਂਵਾਲਾ ਮੱਖੂ ਤੇ ਜ਼ੀਰਾ ਦੇ ਵਿਚ ਸੱਤ ਥਾਵਾਂ ਤੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਗਏ.ਇਸ ਮੌਕੇ ਬਲਰਾਜ ਸਿੰਘ ਫੇਰੋਕੇ ਗੁਰਜੰਟ ਸਿੰਘ ਲਹਿਰਾ ਬਲਵਿੰਦਰ ਸਿੰਘ ਅਮਨਦੀਪ ਸਿੰਘ ਕੱਚਰ ਭੰਨ ਧਰਮ ਸਿੰਘ ਸਿੱਧੂ ਬੂਟਾ ਸਿੰਘ ਕਰੀ ਕਲਾਂ ਗੁਰਬਖਸ਼ ਸਿੰਘ ਮੇਘਾ ਨਰਿੰਦਰਪਾਲ ਸਿੰਘ ਜਤਾਲਾ ਸਤਨਾਮ ਸਿੰਘ ਸੁਰਜੀਤ ਸਿੰਘ ਹਰਫੂਲ ਸਿੰਘ ਰਛਪਾਲ ਸਿੰਘ ਗੁਰਮੇਲ ਸਿੰਘ ਵੀਰ ਸਿੰਘ ਬਲਜਿੰਦਰ ਸਿੰਘ ਤੇ ਸਾਹਿਬ ਸਿੰਘ ਵੀ ਹਾਜ਼ਰ ਸਨ .