ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਹੂਸੈਨੀਵਾਲਾ (ਫਿਰੋਜਪੁਰ) ਵਿਖੇ 23 ਮਾਰਚ ਨੂੰ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਉਪਰੰਤ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ: ਕਮਲ ਸ਼ਰਮਾ
ਫਿਰੋਜਪੁਰ 18 ਮਾਰਚ(ਏ. ਸੀ. ਚਾਵਲਾ) 23 ਮਾਰਚ ਨੂੰ ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਮਨਾਏ ਜਾਣ ਵਾਲੇ ਕੌਮੀ ਪੱਧਰ ਸ਼ਹੀਦੀ ਸਮਾਗਮ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਸ:ਪਰਕਾਸ਼ ਸਿੰਘ ਬਾਦਲ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪ੍ਰਧਾਨ ਭਾਜਪਾ ਪੰਜਾਬ ਸ੍ਰੀ ਕਮਲ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ । ਇਸ ਮੌਕੇ ਸ੍ਰੀ ਕਮਲ ਸ਼ਰਮਾ ਪ੍ਰਧਾਨ ਭਾਜਪਾ ਪੰਜਾਬ ਨੇ ਕਿਹਾ ਕਿ 23 ਮਾਰਚ ਨੂੰ ਸ਼ਹੀਦੀ ਦਿਹਾੜੇ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਹੂਸੈਨੀਵਾਲਾ ( ਫਿਰੋਜ਼ਪੁਰ) ਦੀ ਆਮਦ ਦੇਸ਼ ਦੇ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ । ਉਨ•ਾਂ ਕਿਹਾ ਕਿ ਫਿਰੋਜ਼ਪੁਰ ਵਾਸੀਆਂ ਵਿਚ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਤੇ ਜ਼ਿਲ•ਾ ਵਾਸੀ ਬਹੁਤ ਬੇਸਬਰੀ ਨਾਲ ਪ੍ਰਧਾਨ ਮੰਤਰੀ ਜੀ ਦੀ ਉਡੀਕ ਕਰ ਰਹੇ ਹਨ। ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਸਮਾਗਮ ਸਬੰਧੀ ਜ਼ਿਲ•ਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਆਈ.ਜੀ. ਬਠਿੰਡਾ ਜੋਨ ਸ.ਪਰਮਰਾਜ ਸਿੰਘ ਉਮਰਾਨੰਗਲ.,ਡੀ.ਆਈ.ਜੀ ਫਿਰੋਜ਼ਪੁਰ ਰੇਂਜ ਸ.ਅਮਰ ਸਿੰਘ ਚਾਹਲ, ਡੀ.ਆਈ.ਜੀ ਬਠਿੰਡਾ ਰੇਂਜ ਸ੍ਰੀ ਮੁਨੀਸ਼ ਚਾਵਲਾ, ਐਸ.ਐਸ.ਪੀ ਫਿਰੋਜ਼ਪੁਰ ਸ.ਹਰਦਿਆਲ ਸਿੰਘ ਮਾਨ, ਡੀ.ਆਈ ਜੀ .ਬੀ.ਐਸ.ਐਫ ਸ੍ਰੀ.ਆਰ.ਕੇ.ਥਾਪਾ, ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਨੀਲਮਾ, ਸੰਦੀਪ ਸਿੰਘ ਗੜਾ ਐਸ.ਡੀ.ਐਮ , ਸ.ਜਸਪਾਲ ਸਿੰਘ ਐਸ.ਡੀ.ਐਮ ਜੀਰਾ, ਸ.ਜਸਪਾਲ ਸਿੰਘ ਐਸ.ਡੀ.ਐਮ.ਗੁਰੂਹਰਸਹਾਏ, ਸਹਾਇਕ ਕਮਿਸ਼ਨਰ ਮੈਡਮ ਜਸਲੀਨ ਕੌਰ , ਸ.ਚਰਨਦੀਪ ਸਿੰਘ ਜ਼ਿਲ•ਾ ਟਰਾਂਸਪੋਰਟ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਡਿਪਟੀ ਕਮਿਸ਼ਨਰ ਇੰਜੀ.ਖਰਬੰਦਾ ਨੇ ਦੱਸਿਆ ਕਿ ਇਸ ਸਮਾਗਮ ਲਈ ਵਧੀਕ ਡਿਪਟੀ ਕਮਿਸ਼ਨਰ (ਜਨ) ਸ੍ਰੀ ਅਮਿਤ ਕੁਮਾਰ ਨੂੰ ਮੁੱਖ ਮੇਲਾ ਅਫਸਰ ਤੇ ਸ. ਸੰਦੀਪ ਸਿੰਘ ਗੜਾ ਐਸ.ਡੀ.ਐਮ ਨੂੰ ਮੇਲਾ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਮੰਤਰੀ, ਐਮ.ਐਲ.ਏਜ਼, ਐਮ.ਪੀਜ਼. ਤੇ ਉਚ ਆਗੂ ਵੀ ਸ਼ਿਰਕਤ ਕਰਨਗੇ। ਇਸ ਮੌਕੇ ਸ਼ਹੀਦੀ ਸਥਲ ਤੇ ਖ਼ੂਨਦਾਨ ਕੈਂਪ, ਵੱਖ ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ, ਲੰਗਰ ਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬੱਚਿਆਂ ਲਈ ਵੱਖ ਵੱਖ ਤਰਾਂ ਦੇ ਝੂਲੇ ਵੀ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਹੋਣਗੇ। ਉਨ•ਾਂ ਦੱਸਿਆ ਕਿ 23 ਮਾਰਚ ਨੂੰ ਹੂਸੈਨੀਵਾਲਾ ਵਿਖੇ ਜਾਣ ਵਾਲੇ ਰਸਤਿਆਂ ਨੂੰ ਵਿਸ਼ੇਸ਼ ਤੌਰ ਤੇ ਸਜਾਇਆ ਜਾਵੇਗਾ ਅਤੇ ਰਸਤੇ ਵਿਚ ਮੁਖ ਥਾਂਵਾਂ ਤੇ ਸਵਾਗਤੀ ਗੇਟ ਵੀ ਲਗਾਏ ਜਾਣਗੇ। ਉਨ•ਾਂ ਦੱਸਿਆ ਵੱਖ ਵੱਖ ਵਰਗਾ ਅਨੁਸਾਰ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਦੋ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ•ਾਂ ਇਹ ਵੀ ਦੱਸਿਆ ਕਿ 22 ਅਤੇ 23 ਮਾਰਚ ਨੂੰ ਪੰਜਾਬ ਰੋਡਵੇਜ਼ ਵੱਲੋਂ ਮੁਲਤਾਨੀ ਗੇਟ ਫਿਰੋਜ਼ਪੁਰ ਸ਼ਹਿਰ ਅਤੇ ਡੀ.ਸੀ.ਮਾਡਲ ਸਕੂਲ ਚੌਂਕ ਫਿਰੋਜ਼ਪੁਰ ਛਾਉਣੀ ਤੋਂ ਸਵੇਰੇ ਤੋਂ ਸ਼ਾਮ ਤੱਕ ਹੂਸੈਨੀਵਾਲਾ ਲਈ ਬੱਸ ਸੇਵਾ ਚੱਲੇਗੀ ਅਤੇ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ/ਫਿਰੋਜ਼ਪੁਰ ਸ਼ਹਿਰ ਤੋਂ 23 ਮਾਰਚ ਨੂੰ ਸਵੇਰੇ ਤੋਂ ਸ਼ਾਮ ਤੱਕ ਰੇਲਗੱਡੀ ਹੂਸੈਨੀਵਾਲਾ ਤੱਕ ਚਲੇਗੀ। ਇੰਜੀ.ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਸਮਾਗਮ ਵਿਚ 23 ਮਾਰਚ ਨੂੰ ਸ਼ਹੀਦਾਂ ਦੇ ਪਰਿਵਾਰ ਵੀ ਸ਼ਿਰਕਤ ਕਰਨਗੇ ਤੇ ਜ਼ਿਲ•ਾ ਪ੍ਰਸ਼ਾਸਨ ਵੱਲੋਂ ਉਨ•ਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ•ਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ।