Ferozepur News

ਪ੍ਰਬੰਧਕੀ ਸਕੱਤਰ ਸ੍ਰੀ ਅਜੋਏ ਸ਼ਰਮਾ ਨੇ ਫਿਰੋਜ਼ਪੁਰ ਜ਼੍ਹਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਪ੍ਰਬੰਧਕੀ ਸਕੱਤਰ ਸ੍ਰੀ ਅਜੋਏ ਸ਼ਰਮਾ ਨੇ ਫਿਰੋਜ਼ਪੁਰ ਜ਼੍ਹਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਪ੍ਰਬੰਧਕੀ ਸਕੱਤਰ ਸ੍ਰੀ ਅਜੋਏ ਸ਼ਰਮਾ ਨੇ ਜ਼੍ਹਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

  • ਕਣਕ ਦੀ ਖਰੀਦ ਮੌਕੇ ਕਿਸਾਨਾਂ ਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ – ਸ੍ਰੀ ਅਜੋਏ ਸ਼ਰਮਾ
  • ਵੱਖ ਵੱਖ ਵਿਭਾਗਾਂ ਦੇ ਨਾਲ ਮੀਟਿੰਗ ਕਰਨ ਉਪਰੰਤ, ਮੰਡੀ ਵਿੱਚ ਜਾ ਕੇ ਦੇਖੇ ਖਰੀਦ ਪ੍ਰਬੰਧ

ਫਿਰੋਜ਼ਪੁਰ 13 ਅਪ੍ਰੈਲ, 2023: ਜ਼ਿਲ੍ਹੇ ਵਿਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਅਜੋਏ ਸ਼ਰਮਾ, ਆਈ.ਏ.ਐੱਸ, ਪ੍ਰਬੰਧਕੀ ਸਕੱਤਰ ਵੱਲੋਂ ਅੱਜ ਜ਼੍ਹਿਲਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿੱਖੇ ਖੁਰਾਕ ਅਤੇ ਸਿਵਲ ਸਪਲਾਈ, ਜ਼ਿਲ੍ਹਾ ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੀ ਮੋਜੂਦ ਸਨ।

ਮੀਟਿੰਗ ਦੌਰਾਨ ਸ੍ਰੀ ਅਜੋਏ ਸ਼ਰਮਾ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ, ਕਣਕ ਦੀ ਆਮਦ ਸਮੇਤ ਮੰਡੀਆਂ ਵਿਚ ਕੀਤੇ ਗੲ ਪ੍ਰਬੰਧਾਂ ਜਿਵੇਂ ਕਿ ਸਾਫ-ਸਫਾਈ, ਪੀਣ ਵਾਲੇ ਪਾਣੀ, ਬਾਰਦਾਨਾ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਇਸ ਦੌਰਾਨ ਮਾਲ ਦੀ ਢੋਆ-ਢੁਆਈ ਲਈ ਲੇਬਰ, ਟੈਂਡਰਾਂ ਦੀ ਪ੍ਰਕੀਰੀਆ, ਟਰਾਂਸਪੋਰਟ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਫੂਡ ਸਪਲਾਈ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਵਾਰ ਵਹੀਕਲਾਂ ਤੇ ਜੋ ਜੀਪੀਐਸ ਸਿਸਟਮ ਸ਼ੁਰੂ ਕੀਤਾ ਗਿਆ ਹੈ ਉਸ ਸਬੰਧੀ ਵਹੀਕਲਾਂ ਦੀ ਪੂਰੀ ਡਿਟੇਲ ਸਮੇਤ ਆਰ.ਸੀ ਦੀ ਕਾਪੀ ਆਦਿ ਸਭ ਚੰਗੀ ਤਰ੍ਹਾਂ ਵੈਰੀਫਾਈ ਕੀਤਾ ਜਾਵੇ ਅਤੇ ਉਸ ਦਾ ਰਿਕਾਰਡ ਮੈਨਟੇਨ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਵੱਲੋਂ ਸਬੰਧਿਤ ਏਜੰਸੀਆਂ ਵੱਲੋਂ ਜੇਕਰ ਖਰੀਦ ਪ੍ਰਕਿਰੀਆ ਵਿੱਚ ਕੋਈ ਮੁਸ਼ਕਲ ਆ ਰਹੀ ਹੈ ਤਾਂ ਉਸ ਸਬੰਧੀ ਵੀ ਵਿਚਾਰ ਚਰਚਾ ਕਰ ਕੇ ਉਸ ਦੇ ਹੱਲ ਦਸੇ ਗਏ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 127 ਮੰਡੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਉਪਰੰਤ ਸ੍ਰੀ ਅਜੋਏ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਕਣਕ ਦੀ ਖਰੀਦ ਵੀ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਲ ਨਹੀ ਆਵੇਗੀ ਦਾ ਭਰੋਸਾ ਦਵਾਇਆ। ਸ੍ਰੀ ਅਜੋਏ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਡੀ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਸਰਕਾਰ ਵੱਲੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਸ. ਮਨਿੰਦਰ ਜੀਤ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਮੋਜੂਦ ਸਨ।

Related Articles

Leave a Reply

Your email address will not be published. Required fields are marked *

Back to top button