ਪ੍ਰਸ਼ਾਸਨਿਕ ਸੁਧਾਰ ਵਿੱਚ ਪ੍ਰੈਸ ਦੀ ਹੁੰਦੀ ਹੈ ਅਹਿਮ ਭੂਮਿਕਾ – ਡੀ.ਸੀ.
ਡੀ.ਸੀ. ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ
ਪ੍ਰਸ਼ਾਸਨਿਕ ਸੁਧਾਰ ਵਿੱਚ ਪ੍ਰੈਸ ਦੀ ਹੁੰਦੀ ਹੈ ਅਹਿਮ ਭੂਮਿਕਾ – ਡੀ.ਸੀ.
ਡੀ.ਸੀ. ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ
ਫ਼ਿਰੋਜ਼ਪੁਰ, 24 ਅਕਤੂਬਰ 2024: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਅਤੇ ਜ਼ਿਲ੍ਹੇ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਵਿੱਚ ਪ੍ਰੈਸ ਦੀ ਭੂਮਿਕਾ ਬਹੁਤ ਅਹਿਮ ਹੁਦੀ ਹੈ। ਪੱਤਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੂਚਨਾਵਾਂ ਤੇ ਫੀਡਬੈਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰੈਸ ਤੇ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਪੱਤਰਕਾਰਾਂ ਵੱਲੋਂ ਸੁਰੱਖਿਆ, ਸ਼ਹਿਰ ਦੇ ਸੁੰਦਰੀਕਰਨ, ਸੜਕਾਂ, ਸਿਹਤ ਸਹੂਲਤਾਂ ਸਮੇਤ ਜ਼ਿਲ੍ਹੇ ‘ਚ ਹੋਣ ਵਾਲੇ ਹੋਰ ਕੰਮਾਂ ਬਾਰੇ ਦਿੱਤੇ ਕੀਮਤੀ ਸੁਝਾਵਾਂ ‘ਤੇ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਸਬੰਧਿਤ ਵਿਭਾਗੀ ਨੀਤੀਆਂ ਅਨੁਸਾਰ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ਸਮੂਹ ਪੱਤਰਕਾਰਾਂ ਵੱਲੋਂ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਹੋਰ ਮੁਸ਼ਕਿਲਾਂ ਉਨਾਂ ਦੇ ਧਿਆਨ ਵਿੱਚ ਲਿਆਉਣ ‘ਤੇ ਡਿਪਟੀ ਕਮਿਸ਼ਨਰ ਨੇ ਇਨਾਂ ਸਮੱਸਿਆਵਾਂ ਦੇ ਨਿਪਟਾਰੇ ਦਾ ਭਰੋਸਾ ਦਿਵਾਇਆ ਅਤੇ ਇਨਾਂ ਸਮੱਸਿਆਵਾਂ ਦੇ ਹੱਲ ਲਈ ਪੱਤਰਕਾਰ ਭਾਈਚਾਰੇ ਨੂੰ ਵੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਮੀਡੀਆ ਮੈਬਰਾਂ ਵੱਲੋ ਜ਼ਿਲ੍ਹੇ ਦੇ ਵਿਕਾਸ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ।