Ferozepur News

ਪ੍ਰੇੈਸ ਕਲੱਬ ਫਿਰੋਜ਼ਪੁਰ ਦੇ ਪੱਤਰਕਾਰਾਂ ਵਿਰੁੱਧ ਝੁੂਠੇ ਪਰਚਿਆਂ ਸਬੰਧੀ ਪੱਤਰਕਾਰ ਭਾਈਚਾਰੇ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਪ੍ਰੇੈਸ ਕਲੱਬ ਫਿਰੋਜ਼ਪੁਰ ਦੇ ਪੱਤਰਕਾਰਾਂ ਵਿਰੁੱਧ ਝੁੂਠੇ ਪਰਚਿਆਂ ਸਬੰਧੀ ਪੱਤਰਕਾਰ ਭਾਈਚਾਰੇ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

– ਗੁਰਦੁਆਰਾ ਸਾਰਾਗਡ਼੍ਹੀ ਤੋਂ ਪੱਤਰਕਾਰਾਂ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਤਕ ਕੱਢਿਆ ਰੋਸ ਮਾਰਚ,ਜਿਲ੍ਹਾ ਪ੍ਰਸਾਸਨ ਵਿਰੁੱਧ ਕੀਤੀ ਜੰਮਕੇ ਨਾਅਰੇਬਾਜ਼ੀ

– ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਤਿੰਨ ਪੱਤਰਕਾਰਾਂ ਤੇ ਝੂਠੇ ਪਰਚੇ ਦਰਜ ਕਰਕੇ ਪੁਲਿਸ ਨੇ ਕਨੂੰਨ ਛਿੱਕੇ ਟੰਗੇ : ਸਮੂਹ ਪੱਤਰਕਾਰ ਭਾਈਚਾਰਾ

ਪ੍ਰੇੈਸ ਕਲੱਬ ਫਿਰੋਜ਼ਪੁਰ ਦੇ ਪੱਤਰਕਾਰਾਂ ਵਿਰੁੱਧ ਝੁੂਠੇ ਪਰਚਿਆਂ ਸਬੰਧੀ ਪੱਤਰਕਾਰ ਭਾਈਚਾਰੇ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਫਿਰੋਜ਼ਪੁਰ 18 ਨਵੰਬਰ (ਬਲਬੀਰ ਸਿੰਘ ਜੋਸਨ) -: ਫਿਰੋਜ਼ਪੁਰ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ਼ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਅਤੇ ਗੁੰਡਾ ਅਨਸਰਾਂ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਸਬੰਧੀ ਜ਼ਿਲਾ ਪੁਲਿਸ ਤੇ ਸਿਵਲ ਪ੍ਰਸਾਸ਼ਨ ਦੇ ਵਾਰ ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਐਸ ਐਸ ਪੀ ਫਿਰੋਜ਼ਪੁਰ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਫਿਰੋਜ਼ਪੁਰ-ਗੰਗਾਨਗਰ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਐਸ ਐਸ ਪੀ ਦਫਤਰ ਤੱਕ ਰੋਸ ਮੁਜ਼ਾਹਰਾ ਕਰਦਿਆਂ ਜ਼ਿਲੇ ਭਰ ਦੀਆਂ ਪ੍ਰੈਸ ਕਲੱਬਾਂ ਤੋਂ ਆਏ ਪੱਤਰਕਾਰ ਸਾਥੀਆਂ ਨੇ ਪੁਲਿਸ ਦੇ ਘਟੀਆ ਵਤੀਰੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੱਤਰਕਾਰਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ।

ਐਸ ਐਸ ਪੀ ਦਫਤਰ ਦੇ ਬਾਹਰ ਧਰਨਾਕਾਰੀਆਂ ਨੂੰ ਸੰੰਬੋਧਨ ਕਰਦਿਆਂ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ, ਸਾਬਕਾ ਪ੍ਰਧਾਨ ਪਰਮਿੰਦਰ ਸਿੰਘ ਥਿੰਦ ਤੇ ਮਨਦੀਪ ਕੁਮਾਰ ਮੌਂਟੀ, ਬਲਦੇਵ ਰਾਜ ਸ਼ਰਮਾ, ਗੁਰਦਰਸ਼ਨ ਸਿੰਘ ਸੰਧੂ, ਮਦਨ ਲਾਲ ਤਿਵਾੜੀ, ਦੀਪਕ ਵਧਾਵਨ ਪੰਜਾਬ ਤੇ ਚੰਡੀਗੜ੍ਹ ਯੂਨੀਅਨ ਆਫ ਜਰਨਲਿਸਟ ਗੁਰੂਹਰਸਹਾਏ ਨੇ ਕਿਹਾ ਪ੍ਰੈਸ ਕਲੱਬ ਫਿਰੋਜ਼ਪੁਰ ਅੰਦਰ ਵੜ ਕੇ ਪੱਤਰਕਾਰ ਗੁਰਨਾਮ ਸਿੱਧੂ ਤੇ ਜਾਨਲੇਵਾ ਹਮਲਾ ਕਰਨਾ ਸਮੁੱਚੀ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਸਾਰੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਇ ਉਲਟਾ ਪੱਤਰਕਾਰਾਂ ਖਿਲਾਫ਼ ਹੀ ਮੁਕੱਦਮਾ ਦਰਜ ਕਰਨਾ, ਉਕਤ ਗੁੰਡਾ ਅਨਸਰਾਂ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਸਾਬਤ ਹੁੰਦਾ ਹੈ ਕਿ ਪੁਲਿਸ ਗੁੰਡਾ ਅਨਸਰਾਂ ਦੇ ਹੱਥਾਂ ਵਿੱਚ ਖੇਡ ਰਹੀ ਹੈ ਅਤੇ ਪੱਤਰਕਾਰਾਂ ਨੂੰ ਇਨਸਾਫ਼ ਦੇਣ ਤੋਂ ਭੱਜ ਰਹੀ ਹੈ। ਸਾਥੀਆਂ ਨੇ ਕਿਹਾ ਕਿ ਹੁਣ ਤੱਕ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਤਿੰਨ ਪੱਤਰਕਾਰਾਂ ਤੇ ਝੂਠੇ ਪਰਚੇ ਕੱਟ ਕੇ ਕਨੂੰਨ ਛਿੱਕੇ ਟੰਗ ਦਿੱਤਾ ਹੈ। ਅੱਧੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਪਰ ਪੁਲਸ ਫੜ ਨਹੀਂ ਰਹੀ। ਓਧਰ ਡਿਪਟੀ ਕਮਿਸ਼ਨਰ ਨੇ ਮੁੱਖ ਦੋਸ਼ੀ ਨੂੰ ਰੈੱਡ ਕਰਾਸ ਵਿਚ ਨੌਕਰੀ ਤੇ ਲਗਾ ਕੇ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਪੱਤਰਕਾਰ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਖਿਲਾਫ਼ ਦਰਜ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਅਤੇ ਪੱਤਰਕਾਰਾਂ ਨੂੰ ਧਮਕੀਆਂ ਦੇਣ ਵਾਲਿਆਂ ਖਿਲਾਫ਼ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸਮੁੱਚੇ ਪੰਜਾਬ ਵਿੱਚ ਫੈਲਾਇਆ ਜਾਵੇਗਾ ਜਿਸ ਦੀ ਜਿੰਮੇਵਾਰੀ ਫਿਰੋਜ਼ਪੁਰ ਪੁਲਿਸ ਤੇ ਸਿਵਲ ਪ੍ਰਸਾਸ਼ਨ ਦੀ ਹੋਵੇਗੀ। ਅੱਜ ਦੇ ਧਰਨੇ ਵਿੱਚ ਫਿਰੋਜ਼ਪੁਰ ਤੋਂ ਸੀਨੀਅਰ ਪੱਤਰਕਾਰ ਤਪਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੋਢੀ, ਹਰਚਰਨ ਸਾਮਾ, ਮੱਲਾਂਵਾਲਾ ਪ੍ਰੇੈਸ ਕਲੱਬ ਤੋਂ ਪ੍ਰਧਾਨ ਬਲਬੀਰ ਸਿੰਘ ਜੋਸਨ,ਬਾਬਾ ਹਰਸਾ ਸਿੰਘ ,ਹਰਪਾਲ ਸਿੰਘ ਖ਼ਾਲਸਾ, ਰਣਬੀਰ ਸਿੰਘ ਗਿੱਲ, ਰਣਜੀਤ ਸਿੰਘ ਰਾਏ, ਇੰਦਰਜੀਤ ਸਿੰਘ ਸੰਧੂ, ਗੁਰੂ ਹਰਸਹਾਏ ਤੋਂ ਪ੍ਰੈਸ ਕਲੱਬ ਦੇ ਪ੍ਰਧਾਨ ਰਵੀ ਮੌਂਗਾ, ਹਰਚਰਨ ਸਿੰਘ ਸੰਧੂ, ਮਮਦੋਟ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸੰਗਮ, ਬਲਦੇਵ ਰਾਜ ਸ਼ਰਮਾ, ਤਲਵੰਡੀ ਭਾਈ ਤੋਂ ਹਰਜਿੰਦਰ ਕਤਨਾ, ਜੀਰਾ ਤੋਂ ਗੁਰਪ੍ਰੀਤ ਸਿੰਘ ਸਿੱਧੂ, ਡਿਸਟ੍ਰਿਕਟ ਪ੍ਰੈਸ ਕਲੱਬ ਫਿਰੋਜ਼ਪੁਰ ਤੋਂ ਪ੍ਰਧਾਨ ਗੁਰਬਚਨ ਸੋਨੂੰ, ਸਰਬਜੀਤ ਕਾਲਾ ਆਦਿ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button