Ferozepur News

ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ 10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ 10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ  10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਫ਼ਿਰੋਜ਼ਪੁਰ 12 ਦਸੰਬਰ 2023:

ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੇ 10ਵੇਂ ਸਥਾਪਨਾ ਦਿਵਸ ਮੌਕੇ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ , ਜਿਸ ‘ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ, ਪੁਲਿਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨੇ ਸ਼ਿਰਕਤ ਕੀਤੀ।

ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ 10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆਜਾਣਕਾਰੀ ਦਿੰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਰਾਜੇਸ਼ ਕਟਾਰੀਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦਾ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਆਯੋਜਨ ਕੀਤਾ ਗਿਆ। ਜਾਪ ਉਪਰੰਤ ਹਾਜ਼ਰ ਸੰਗਤਾਂ ਨੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ ।ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ 10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸਐਸਪੀ ਫ਼ਿਰੋਜ਼ਪੁਰ ਦੀਪਕ ਹਿਲੌਰੀ, ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਅਕਾਲੀ ਦਲ ਤੋਂ ਰੋਹਿਤ ਵੋਹਰਾ, ਫ਼ਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ। ਕਲੱਬ ਦੇ ਚੇਅਰਮੈਨ ਮਨਦੀਪ ਕੁਮਾਰ ਮੌਂਟੀ ਨੇ ਕਿਹਾ ਕਿ ਕਲੱਬ ਦੇ ਮੈਂਬਰ ਹਮੇਸ਼ਾ ਹੀ ਸਮਾਜ ਦੇ ਚੌਥੇ ਥੰਮ ਵਜੋਂ ਪ੍ਰਮਾਣਿਤ ਅਤੇ ਸਹੀ ਖਬਰਾਂ ਲੋਕਾਂ ਤੱਕ ਪਹੁੰਚਾ ਕੇ ਆਪਣਾ ਫਰਜ਼ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਹੀ ਖ਼ਬਰ ਲੋਕਾਂ ਤੱਕ ਪਹੁੰਚਾਈ ਜਾਵੇ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵੱਲੋਂ 10ਵੇਂ ਸਥਾਪਨਾ ਦਿਵਸ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆਤਾਂ ਨਿਸ਼ਚਿਤ ਤੌਰ ‘ਤੇ ਜਨਤਾ ‘ਤੇ ਇਸ ਦਾ ਪ੍ਰਭਾਵ ਪੈਂਦਾ ਹੈ। ਇਸ ਮੌਕੇ ਸਮਾਗਮ ‘ਚ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਕਟਾਰੀਆ ਨੇ ਕਿਹਾ ਕਿ ਪ੍ਰੈੱਸ ਨੂੰ ਹਮੇਸ਼ਾ ਹੀ ਪ੍ਰਸ਼ਾਸਨ ਦਾ ਸਹਿਯੋਗ ਮਿਲਿਆ ਹੈ ਅਤੇ ਉਮੀਦ ਹੈ ਕਿ ਭਵਿੱਖ ‘ਚ ਵੀ ਪ੍ਰੈੱਸ ਅਤੇ ਪ੍ਰਸ਼ਾਸਨ ਜਿਲੈ ਦੀ ਭਲਾਈ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਅਸ਼ੋਕ ਬਹਿਲ ਆਦਿ ਤੋਂ ਇਲਾਵਾ ਪੂਰੇ ਜ਼ਿਲ੍ਹੇ ਦੇ ਪੱਤਰਕਾਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button