ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਘਰ-ਘਰ ਜਾ ਕੇ ‘ਮਿਸ਼ਨ ਫਤਿਹ’ ਤਹਿਤ ਲੋਕ ਜਾਗਰੂਕਤਾ ਮੁਹਿੰਮ ਚਲਾਈ ਗਈ
ਬਲਾਕ ਵਿਕਾਸ ਪੰਚਾਇਤ ਅਧਿਕਾਰੀਆਂ ਅਤੇ ਸਰਪੰਚਾਂ ਨੇ ਘਰ-ਘਰ ਜਾ ਕੇ ਕੋਵਿਡ -19 ਮਹਾਂਮਾਰੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ 28 ਜੂਨ 2020
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਪੇਂਡੂ ਵਿਕਾਸ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਦੇ ਲਈ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਚਲਾਈਆਂ ਕਰਵਾਈਆਂ ਗਈਆਂ। ਹਰੇਕ ਪਿੰਡ ਦੀ ਹਰ ਗਲੀ ਵਿੱਚ ਵਿਭਾਗ ਦੁਆਰਾ ਮਿਸ਼ਨ ਫਤਿਹ ਦਾ ਸੰਦੇਸ਼ ਪੰਚਾਇਤਾਂ ਦੇ ਸਹਿਯੋਗ ਨਾਲ ਭੇਜਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਘੱਲਖੁਰਦ, ਫਿਰੋਜ਼ਪੁਰ, ਮਮਦੋਟ, ਜੀਰਾ, ਮਖੂ ਅਤੇ ਗੁਰੂਹਰਸਹਾਏ ਦੇ ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਲੋਕਾਂ ਨੂੰ ਸਰਪੰਚਾਂ ਵੱਲੋਂ ਘਰ-ਘਰ ਜਾ ਕੇ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਉਹ ਹੱਥ ਚੰਗੀ ਤਰ੍ਹਾਂ ਧੋਣ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫਤਿਹ’ ਮੁੱਖ ਮੰਤਰੀ ਪੰਜਾਬ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫਿਰੋਜ਼ਪੁਰ ਸ੍ਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਮਿਸ਼ਨ ਰਾਹੀਂ ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਦੀ ਸਖਤੀ ਨਾਲ ਪਾਲਣ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਚਾਇਤ ਅਧਿਕਾਰੀਆਂ ਅਤੇ ਸਰਪੰਚਾਂ ਨੇ ਕਿਹਾ ਕਿ ‘ਮਿਸ਼ਨ ਫਤਿਹ’ ਪੰਜਾਬੀਆਂ ਦੀ ਹਰ ਮੁਸ਼ਕਲ ਪਲ ਨੂੰ ਜਿੱਤ ਵਿੱਚ ਬਦਲਣ ਦੀ ਪ੍ਰਗਤੀ ਦਾ ਪ੍ਰਤੀਕ ਹੈ।