Ferozepur News

ਪੰਜਾਬ ਐਂਡ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਭੁੱਖ ਹੜਤਾਲ ਦੇ ਪਹਿਲੇ ਦਿਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪੰਜਾਬ ਐਂਡ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਭੁੱਖ ਹੜਤਾਲ ਦੇ ਪਹਿਲੇ ਦਿਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਪੰਜਾਬ ਐਂਡ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਭੁੱਖ ਹੜਤਾਲ ਦੇ ਪਹਿਲੇ ਦਿਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਫ਼ਿਰੋਜ਼ਪੁਰ 02 ਮਾਰਚ 2021 (               ) ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵੱਲੋਂ 01 ਮਾਰਚ ਤੋਂ 10 ਮਾਰਚ 2021 ਤੱਕ ਜ਼ਿਲ੍ਹਾ ਕੇਂਦਰਾਂ ਤੇ ਲੜੀਵਾਰ ਭੁੱਖ ਹੜਤਾਲ ਰੱਖਣ ਦੇ ਦਿੱਤੇ ਗਏ ਸੱਦੇ ਦੇ ਅਨੁਸਾਰ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੁਝਾਰੂ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਅਜੀਤ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ 06 ਮੈਂਬਰ ਭੁੱਖ ਹੜਤਾਲ ਵਿਚ ਸ਼ਾਮਲ ਹੋਏ ਅਤੇ ਜ਼ੋਰਦਾਰ ਨਾਅਰੇ ਬਾਜ਼ੀ ਕਰਦਿਆਂ ਅੱਜ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕਨਵੀਰਜ਼ ਅਜਮੇਰ ਸਿੰਘ, ਕਿਸਨ ਚੰਦ ਜਾਗੋਵਾਲੀਆ, ਰਾਕੇਸ ਕੁਮਾਰ ਸ਼ਰਮਾ ਅਤੇ ਰਾਮ ਪ੍ਰਸ਼ਾਦ ਇਸ ਹੜਤਾਲ ਵਿਚ ਸ਼ਾਮਲ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕੀਤੀ।  
           ਇਸ ਮੌਕੇ ਅੱਜ ਪਹਿਲੇ ਦਿਨ ਵੀ 06 ਮੈਂਬਰ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿਚ ਰਾਮ ਪ੍ਰਸ਼ਾਦ ਅਤੇ ਅਜੀਤ ਗਿੱਲ ਸਿਹਤ ਵਿਭਾਗ, ਰਾਜ ਪਾਲ ਸਿੰਘ ਵਾਈਸ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਮਲਕੀਤ ਸਿੰਘ ਜੰਗਲਾਤ ਵਿਭਾਗ, ਅਵਤਾਰ ਸਿੰਘ ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਗੁਰਚਰਨ ਸਿੰਘ ਸਟੇਟ ਕਰਮਚਾਰੀ ਦਲ ਹਨ।
ਇਸ ਮੌਕੇ ਬੂਟਾ ਸਿੰਘ, ਰੂਪ ਚੰਦ,ਪਿੱਪਲ ਸਿੰਘ, ਜਗਤਾਰ ਸਿੰਘ, ਓਮ ਪ੍ਰਕਾਸ਼, ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ, ਪ੍ਰਦੀਪ ਵਿਨਾਇਕ, ਦੇਵ ਰਾਜ ਨਰੂਲਾ, ਸੁਰਿੰਦਰ ਕੌਰ, ਵਿਲਸਨ, ਮਹਿੰਦਰ ਸਿੰਘ,ਮਨਿੰਦਰ, ਦਿਨੇਸ ਕੁਮਾਰ, ਜੋਗਿੰਦਰ ਸਿੰਘ, ਓਕਾਰ ਸਿੰਘ, ਜਸਵੰਤ ਸਿੰਘ ਅਤੇ ਕਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ  ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਚੋਣ ਵਾਅਦਿਆਂ ਅਨੁਸਾਰ ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਅਦਾਰਿਆਂ ਅੰਦਰ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਜਵੀਜ਼ਾਂ ਬੰਦ ਕੀਤੀਆਂ ਜਾਣ, ਮੁਲਾਜ਼ਮਾਂ ਦੀ ਭਰਤੀ ਸਮੇਂ ਕੇਂਦਰ ਨਾਲੋਂ ਵੱਧ ਤਨਖ਼ਾਹ ਸਕੇਲ ਦੇਣ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ, ਲਟਕਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਹਰੇਕ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ , ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ, ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਮਹਿੰਗਾਈ ਭੱਤੇ ਦਾ 133 ਮਹੀਨੇ ਦਾ ਬਕਾਇਆ ਯਕਮੁਸ਼ਤ ਤੁਰੰਤ ਨਕਦ ਜਾਰੀ ਕੀਤਾ ਜਾਵੇ, ਆਸ਼ਾ ਵਰਕਰ ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਘੱਟੋ ਘੱਟ ਵੇਤਨ ਐਕਟ ਲਾਗੂ ਕਰਕੇ 18000 ਰੁਪਏ ਤਨਖ਼ਾਹ ਲਾਗੂ ਕੀਤੀ ਜਾਵੇ, ਸਾਲਾਨਾ 2400 ਲਗਾਇਆ ਜਜ਼ੀਆ ਟੈਕਸ ਵਾਪਸ ਲਿਆ ਜਾਵੇ, ਪੈਨਸ਼ਨ ਦੁਹਰਾਈ ਦੀਆਂ ਪਾਵਰਾਂ ਡੀ ਡੀ ਓ ਪੱਧਰ ਤੇ ਦਿੱਤੀਆਂ ਜਾਣ, ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਕੀਤੀ ਜਾਵੇ, ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰ੍ਹਾਂ ਮੁਫ਼ਤ ਬਿਜਲੀ ਦੀ ਸੁਵਿਧਾ ਜਾਰੀ ਰੱਖੀ ਜਾਵੇ, ਮਹਾਂ ਲੇਖਾਕਾਰ ਪੰਜਾਬ ਦੇ ਦਫ਼ਤਰ ਵਿਖੇ ਪੂਰਵ 1/12/2011 ਦੇ ਪੈਨਸ਼ਨਰਾਂ ਦੇ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲਂ ਧਿਆਨ ਨਾਂ ਦਿੱਤਾ ਤਾਂ ਸ਼ੰਘਰਸ ਹੋਰ ਤਿੱਖੇ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button