Ferozepur News

ਪੰਜਾਬ ਐਸ.ਸੀ. ਕਮਿਸ਼ਨ ਦੀ ਚੇਅਰਮੈਨ ਤੇਜਿੰਦਰ ਕੌਰ ਨੇ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ 22 ਨਵੰਬਰ

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਦਲਿਤ ਸਮੁਦਾਇ ਨਾਲ ਸਬੰਧਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼
ਪੰਜਾਬ ਐਸ.ਸੀ. ਕਮਿਸ਼ਨ ਦੀ ਚੇਅਰਮੈਨ ਤੇਜਿੰਦਰ ਕੌਰ ਨੇ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ 22 ਨਵੰਬਰ
ਪੰਜਾਬ ਅਨੁਸੂਚਿਤ ਜਾਤੀ ਆਯੋਗ ਦੀ ਚੇਅਰਪਰਸਨ ਤੇਜਿੰਦਰ ਕੌਰ ਸ਼ੁੱਕਰਵਾਰ ਨੂੰ ਦਲਿਤ ਸਮੁਦਾਇ ਨਾਲ ਸਬੰਧਿਤ ਮਾਮਲਿਆਂ ਦਾ ਰਿਵਿਊ ਕਰਨ ਦੇ ਲਈ ਫ਼ਿਰੋਜ਼ਪੁਰ ਪਹੁੰਚੇ। ਇੱਥੇ ਉਨ੍ਹਾਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਮੌਜੂਦਗੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵੱਖ-ਵੱਖ ਸਕੀਮਾਂ ਅਤੇ ਕੇਸਾਂ ਦਾ ਰਿਵਿਊ ਕੀਤਾ। ਉਨ੍ਹਾਂ ਪੁਲਿਸ ਵਿਭਾਗ ਨਾਲ ਸਬੰਧਿਤ ਪੈਡਿੰਗ ਮੁੱਦਿਆਂ ਦਾ ਤੁਰੰਤ  ਨਿਪਟਾਰਾ ਕਰਨ ਦੇ ਲਈ ਕਿਹਾ, ਨਾਲ ਹੀ ਦਲਿਤ ਸਮੁਦਾਇ ਨਾਲ ਸਬੰਧਿਤ ਵਿਅਕਤੀ ਦੇ ਖ਼ਿਲਾਫ਼ ਹੋਏ ਸੰਗੀਨ ਅਪਰਾਧਾਂ ਨੂੰ ਸਖ਼ਤੀ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਐਸ.ਸੀ.ਐਸ.ਟੀ. ਐਕਟ ਅਤੇ ਪ੍ਰਿਵੇਂਸ਼ਨ ਆਫ਼ ਐਸਟ੍ਰੋਸਟੀਜ਼ ਐਕਟ ਦੇ ਤਹਿਤ ਕਾਰਵਾਈ ਕਰਨ ਲਈ ਵੀ ਕਿਹਾ।
ਸਿਹਤ ਵਿਭਾਗ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਵਿਭਾਗ, ਸਥਾਨਿਕ ਨਿਆਂ ਵਿਭਾਗ ਨੇ ਦਲਿਤ ਸਮੁਦਾਇ ਦੇ ਲੋਕਾਂ ਦੇ ਕਲਿਆਣ ਦੇ ਲਈ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਦਾ ਵਿਵਰਣ ਆਯੋਗ ਦੀ ਚੇਅਰਪਰਸਨ ਦੇ ਸਾਹਮਣੇ ਰੱਖਿਆ। ਡੀ.ਡੀ.ਪੀ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ 12.56 ਕਰੋੜ ਰੁਪਏ ਦੀ ਰਾਸ਼ੀ ਗਲੀਆ-ਨਾਲੀਆਂ ਅਤੇ ਸੜਕਾਂ ਦੇ ਕੰਮ 'ਤੇ ਖ਼ਰਚ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਸੋਭਾਗੀਏ ਯੋਜਨਾ ਦੇ ਤਹਿਤ ਦਲਿਤ ਸਮੁਦਾਇ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਬਿਜਲੀ ਦੇ 143 ਕੁਨੈਕਸ਼ਨ ਜਾਰੀ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਸੋਚਾਲੀਏ ਬਣਾਉਣ ਲਈ 1800 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉੱਜਵਲਾ ਯੋਜਨਾ ਦੇ ਤਹਿਤ ਬੀ.ਪੀ.ਐਲ. ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ 53 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਹੁਣ ਤੱਕ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਨਨੀ ਸੁਰੱਖਿਆ ਯੋਜਨਾ ਦੇ ਤਹਿਤ 1054 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਚੇਅਰਪਰਸਨ ਤੇਜਿੰਦਰ ਕੌਰ ਨੇ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਕੋਲ ਆਉਣ ਵਾਲੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਨੂੰ ਚੰਗੇ ਤਰੀਕੇ ਨਾਲ ਸੁਣਨ ਅਤੇ ਇਨਸਾਫ਼ ਦਿਵਾਉਣ ਦੇ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ।
ਇਸ ਮੌਕੇ ਆਯੋਗ ਦੀ ਮੈਂਬਰ ਪੂਨਮ ਕਾਂਗੜਾ, ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਜ਼ੀਰਾ ਰਣਜੀਤ ਸਿੰਘ, ਐਸ.ਡੀ.ਐਮ. ਫਿਰੋਜ਼ਪੁਰ ਅਮਿਤ ਗੁਪਤਾ, ਐਸ.ਡੀ.ਐਮ. ਗੁਰੂਹਰਸਹਾਏ ਕੁਲਦੀਪ ਬਾਵਾ, ਐਸ.ਪੀ. ਰਾਕੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Related Articles

Back to top button