Ferozepur News

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਖੇਤਰੀ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 12 ਮਾਰਚ ਨੂੰ

agri
ਫਿਰੋਜ਼ਪੁਰ 27 ਫਰਵਰੀ (ਏ.ਸੀ.ਚਾਵਲਾ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਖੇਤਰੀ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 12 ਮਾਰਚ 2015 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਡਾ.ਪੰਕਜ ਰਾਠੌਰ ਨਿਰਦੇਸ਼ਕ ਪੀ.ਏ.ਯੂ.ਖੇਤਰੀ ਕੇਂਦਰ ਫਰੀਦਕੋਟ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਚਾਰ ਜ਼ਿਲਿਆਂ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਕਿਸਾਨ ਮੇਲੇ ਵਿਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਖੇਤੀ ਮਾਹਿਰਾਂ ਵਲੋਂ ਕਿਸਾਨ ਵੀਰਾਂ ਦੀਆਂ ਖੇਤੀ ਸਬੰਧੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ। ਕਿਸਾਨਾਂ ਦੇ ਮਨੋਰੰਜਨ ਲਈ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਲਗਾਉਣ ਲਈ ਡਾ. ਕੁਲਵੀਰ ਸਿੰਘ ਨਾਲ ਫੋਨ ਨੰ: 9417783052 ਅਤੇ 01639-251244 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Back to top button