Ferozepur News

ਪੰਜਾਬ ਗ੍ਰਾਮੀਣ ਬੈਂਕ ਦੀਆਂ ਵੱਖ ਵੱਖ ਸ਼ਾਖਾਵਾਂ ਵੱਲੋਂ ਸੈਲਫ-ਹੈਲਪ ਗਰੁੱਪਾਂ ਰਾਹੀਂ ਜੁਆਇੰਟ ਲਾਇਬਿਲਟੀ ਗਰੁੱਪਾਂ ਰਾਹੀਂ 772 ਮਹਿਲਾਵਾਂ ਨੂੰ ਵਿੱਤੀ ਸਹਾਇਤਾ

ਪੰਜਾਬ ਗ੍ਰਾਮੀਣ ਬੈਂਕ ਦੀਆਂ ਵੱਖ ਵੱਖ ਸ਼ਾਖਾਵਾਂ ਵੱਲੋਂ ਸੈਲਫ-ਹੈਲਪ ਗਰੁੱਪਾਂ ਰਾਹੀਂ ਜੁਆਇੰਟ ਲਾਇਬਿਲਟੀ ਗਰੁੱਪਾਂ ਰਾਹੀਂ  772  ਮਹਿਲਾਵਾਂ ਨੂੰ ਵਿੱਤੀ ਸਹਾਇਤਾ
PNB celebrates IWD
ਫਿਰੋਜ਼ਪੁਰ 10 ਮਾਰਚ 2016( ) ਪੰਜਾਬ ਗ੍ਰਾਮੀਣ ਬੈਂਕ ਵੱਲੋਂ ਪਿੰਡ ਬਾਜੇ ਕੇ (ਗੁਰੂਹਰਸਹਾਏ) ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਵਿੱਤੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਗ੍ਰਾਮੀਣ ਬੈਂਕ ਦੇ ਚੇਅਰਮੈਨ ਸ੍ਰੀ ਅਰੁਣ ਸ਼ਰਮਾ ਨੇ ਕੀਤੀ ਅਤੇ ਇੰਜੀ.ਡੀ.ਪੀ.ਐਸ.ਖਰਬੰਦਾ ਡਿਪਟੀ ਕਮਿਸ਼ਨਰ ਫਿਰੋਜਪੁਰ  ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ  ਪੰਜਾਬ ਗ੍ਰਾਮੀਣ ਬੈਂਕ ਦੀਆਂ ਵੱਖ ਵੱਖ ਸ਼ਾਖਾਵਾਂ ਵੱਲੋਂ ਸੈਲਫ-ਹੈਲਪ ਗਰੁੱਪਾਂ ਰਾਹੀਂ ਜੁਆਇੰਟ ਲਾਇਬਿਲਟੀ ਗਰੁੱਪਾਂ ਰਾਹੀਂ  772  ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਕੇ ਸਵੈ ਰੇਜ਼ਗਾਰੀ ਬਣਾਇਆ। ਇਸ ਮੌਕੇ ਇੰਜੀ.ਡੀ.ਪੀ.ਖਰਬੰਦਾ ਨੇ ਲੋਕਾਂ ਨੂੰ ਫਸਲੀ-ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਮੱਛੀ ਪਾਲਣ, ਮੱਧੂ ਮੱਖੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੰਜਾਬ ਗ੍ਰਾਮੀਣ ਬੈਂਕ ਵੱਲੋਂ ਜ਼ਿਲ੍ਹੇ ਦੀ ਤਰੱਕੀ ਲਈ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਪੰਜਾਬ ਗ੍ਰਾਮੀਣ ਬੈਂਕ ਦੇ ਚੇਅਰਮੈਨ ਸ੍ਰੀ ਅਰੁਣ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਇਸਤਰੀ ਸ਼ਕਤੀ ਦੇ ਸਮਾਜ ਦੀ ਤਰੱਕੀ ਵਿਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆ ਦੱਸਿਆ ਕਿ ਜਿਸ ਸਮਾਜ ਵਿਚ ਔਰਤ ਦੀ ਇੱਜ਼ਤ ਕੀਤੀ ਜਾਂਦੀ ਹੈ, ਉਸ ਸਮਾਜ ਹਮੇਸ਼ਾ ਚੜ੍ਹਦਿਆਂ ਕਲਾ ਵਿਚ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਮੁਦਰਾ ਯੋਜਨਾ, ਬੀਮਾ ਸੁਰੱਖਿਆ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ  ਇਨ੍ਹਾਂ ਯੋਜਨਾਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ  ਡੀ.ਡੀ.ਐਸ ਨਬਾਰਡ  ਸ੍ਰੀ ਰਾਜੇਸ਼ ਕੁਮਾਰ ਅਤੇ ਬੈਂਕ ਦੇ ਰਿਜਨਲ ਮੈਨੇਜਰ ਸ.ਸੁਖਦੇਵ ਸਿੰਘ ਨੇ ਸਰਕਾਰ ਦੀਆਂ ਵੱਖ ਵੱਖ ਬੱਚਤ ਯੋਜਨਾਵਾਂ ਅਤੇ ਕਰਜ਼ਾ ਸਹੂਲਤਾਂ  ਬਾਰੇ ਜਾਣਕਾਰੀ ਦਿੱਤੀ। ਬੈਕ ਦੇ ਜ਼ਿਲ੍ਹਾ ਤਾਲਮੇਲ ਅਫਸਰ ਸ੍ਰੀ ਦਿਨੇਸ਼ ਸ਼ਰਮਾ ਨੇ ਸੈਲਫ-ਹੈਲਪ ਗਰੁੱਪ, ਜੁਆਇੰਟ ਲਾਇਬਿਲਟੀ ਗਰੁੱਪ, ਕਿਸਾਨ ਕਲੱਬ ਅਤੇ ਨਾਬਾਰਡ ਦੁਆਰਾ ਪੰਜਾਬ ਗ੍ਰਾਮੀਣ ਬੈਂਕ ਰਾਹੀਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸ.ਪਰਮਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਮੈਡਮ ਦਵਿੰਦਰ ਕੌਰ ਬੀ.ਡੀ.ਪੀ.ਓ ਗੁਰੂਹਰਸਹਾਏ, ਐਨ.ਆਰ.ਐਲ.ਐਮ ਦੇ ਨੁਮਾਇੰਦੇ, ਪੰਜਾਬ ਗ੍ਰਾਮੀਣ ਬੈਂਕ  ਦੀਆਂ 18 ਸ਼ਾਖਾਵਾਂ ਦੇ ਅਧਿਕਾਰੀਆਂ ਤੋ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਇਸ ਸਮਾਗਮ ਦੇ ਅੰਤ ਵਿਚ ਸ.ਅਰਵਿੰਦਰ ਸਿੰਘ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਪਿੰਡੀ ਨੇ ਆਏ ਹੋਏ ਮੁੱਖ ਮਹਿਮਾਨਾਂ ਤੇ ਅਧਿਕਾਰੀਆਂ ਅਤੇ ਪਤਵੰਤੇ ਸਜਣਾ ਦਾ ਧੰਨਵਾਦ ਕੀਤਾ।

Related Articles

Back to top button