Ferozepur News

ਪੰਜਾਬ ਪੁਲਸ ਟਰੇਨਿੰਗ ਪ੍ਰਾਪਤ ਨੌਜ਼ਵਾਨ ਯੂਨੀਅਨ ਨੇ ਦਿੱਤਾ ਮੰਗ ਪੱਤਰ

01FZR04ਫਿਰੋਜ਼ਪੁਰ 1 ਮਾਰਚ (ਏ. ਸੀ. ਚਾਵਲਾ) ਪੰਜਾਬ ਪੁਲਸ ਟਰੇਨਿੰਗ ਪ੍ਰਾਪਤ ਨੌਜ਼ਵਾਨ ਯੂਨੀਅਨ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਪੁਲਸ ਟਰੇਨਿੰਗ ਪ੍ਰਾਪਤ ਯੂਨੀਅਨ ਨੇ ਸਪੀਕਰ ਬਾਬਾ ਚਰਨਜੀਤ ਸਿੰਘ ਅਟਵਾਲ ਨੂੰ ਮੰਗ ਪੱਤਰ ਸੌਂਪਿਆ। ਇਸ ਸਮੇਂ ਬੇਰੁਜ਼ਗਾਰ ਨੌਜ਼ਵਾਨਾਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਟਰੇਨਿੰਗ ਕਰਕੇ ਮੰਤਰੀਆਂ ਨੂੰ ਇਸ ਸਬੰਧ ਵਿਚ ਮਿਲ ਚੁੱਕੇ ਹਨ, ਉਨ•ਾਂ ਦੀ ਸੁਣਵਾਈ ਨਹੀਂ ਕੀਤੀ ਗਈ। ਇਸ ਮੌਕੇ ਪੰਜਾਬ ਪੁਲਸ ਟਰੇਨਿੰਗ ਪ੍ਰਾਪਤ ਯੂਨੀਅਨ ਨੇ ਦੱਸਿਆ ਕਿ ਨੌਜ਼ਵਾਨ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ। ਇਨ•ਾਂ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ। ਉਨ•ਾਂ ਆਖਿਆ ਕਿ ਉਹ ਲੰਮੇ ਸਮੇਂ ਤੋਂ ਟਰੇਨਿੰਗ ਪ੍ਰਾਪਤ ਕਰ ਚੁੱਕੇ ਹਨ, ਉਨ•ਾਂ ਦਾ ਮੈਡੀਕਲ ਵੀ ਹੋ ਚੁੱਕਾ ਹੈ ਅਤੇ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ। ਇਸ ਮੌਕੇ ਚਰਨਜੀਤ ਸਿੰਘ ਅਟਵਾਲ ਨੇ ਪੰਜਾਬ ਪੁਲਸ ਟਰੇਨਿੰਗ ਪ੍ਰਾਪਤ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਮਿਲ ਕੇ ਉਨ•ਾਂ ਦਾ ਮਸਲਾ ਹੱਲ ਕਰਵਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਜਲਾਲਾਬਾਦ ਅਸ਼ੋਕ ਕੁਮਾਰ ਵੀ ਹਾਜ਼ਰ ਸਨ।

Related Articles

Back to top button