ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਫਿਰੋਜ਼ਪੁਰ 9 ਜੂਨ (ਏ.ਸੀ.ਚਾਵਲਾ) ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਵੱਲੋਂ ਫਿਰੋਜ਼ਪੁਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ.ਅਮਿਤ ਕੁਮਾਰ, ਸ੍ਰੀ .ਸੰਦੀਪ ਸਿੰਘ ਗੜਾ ਐਸ.ਡੀ.ਐਮ, ਮਿਸ ਜਸਲੀਨ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ੍ਰੀ ਕਮਲ ਸ਼ਰਮਾ ਨੇ ਕੇਂਦਰੀ ਜੇਲ• ਫਿਰੋਜ਼ਪੁਰ ਦੀ ਪਿੰਡ ਖਾਈ ਫੇਮੇ ਕੇ ਵਿਖੇ ਤਬਦੀਲੀ, ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਟਾਫ਼ ਲਈ ਰਿਹਾਇਸ਼ ਲਈ ਜ਼ਮੀਨ ਦੀ ਤਬਦੀਲੀ, ਕਾਲੋਨੀਆਂ ਦੀ ਐਨ.ਓ.ਸੀ ਸਬੰਧੀ ਮੈਰੀਟੋਰੀਅਸ ਸਕੂਲ ਖੋਲ•ਣ, ਸੀ. ਪਾਈਟ, ਲੇਬਰ ਸੈਂਡ ਦੀ ਉਸਾਰੀ ਸਬੰਧੀ, ਆਈ.ਟੀ.ਆਈ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਲਈ ਸੈਂਡ ਬਣਾਉਣ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ। ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ•ਾਂ ਕੰਮਾਂ ਪ੍ਰਗਤੀ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਇਸ ਮੌਕੇ ਡਾ.ਰਾਜਿੰਦਰ ਕਟਾਰੀਆ ਸਹਾਇਕ ਡਾਇਰੈਕਟਰ ਮੱਛੀ ਪਾਲਨ, ਸ੍ਰ.ਸੁਖਦੇਵ ਸਿੰਘ ਕਾਰਜਕਾਰੀ ਇੰਜੀਨੀਅਰ, ਸ੍ਰੀ.ਸੁਨੀਲ ਸ਼ਰਮਾ ਜ਼ਿਲ•ਾ ਖੇਡ ਅਫ਼ਸਰ, ਸ੍ਰੀ. ਡੀ.ਪੀ ਚੰਦਨ, ਸ੍ਰੀ. ਨਰਿੰਦਰ ਕੌਸਲਰ ਆਦਿ ਵੀ ਹਜ਼ਾਰ ਸਨ।