ਪੰਜਾਬ ਭਾਜਪਾ ਪ੍ਰਧਾਨ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਤੇ ਸੌਂਪਿਆ ਮੰਗ ਪੱਤਰ
ਫਿਰੋਜ਼ਪੁਰ 22 ਮਾਰਚ (ਮਦਨ ਲਾਲ ਤਿਵਾੜੀ) : 23 ਮਾਰਚ ਨੂੰ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀ ਸਬੰਧੀ ਜਿਥੇ ਜ਼ਿਲ•ਾ ਪ੍ਰਸ਼ਾਸਨ ਅਤੇ ਰਾਜਨੀਤਿਕ ਪਾਰਟੀਆਂ ਵਲੋਂ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ, ਉਥੇ ਸ਼ਹਿਰ ਦੇ ਕੁਝ ਪਤਵੰਤੇ ਸੱਜਣਾਂ ਪੀ. ਡੀ. ਸ਼ਰਮਾ, ਹਰੀਸ਼ ਮੋਂਗਾ, ਏ. ਸੀ. ਚਾਵਲਾ, ਚਮਨ ਲਾਲ ਕੱਕੜ ਅਤੇ ਹੋਰਨਾਂ ਵਲੋਂ ਪੰਜਾਬ ਭਾਜਪਾ ਪ੍ਰਧਾਨ ਕਮਲ ਸ਼ਰਮਾ ਨੂੰ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਨਾਂਅ ਤੇ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਵਿਚ ਹੁਸੈਨੀਵਾਲਾ ਬਾਰਡਰ ਨੂੰ ਵਪਾਰ ਲਈ ਖੋਲ•ੇ ਜਾਣ, ਫਿਰੋਜ਼ਪੁਰ ਵਿਚ ਕੋਈ ਇੰਡਸਟਰੀ ਸਥਾਪਤ ਕਰਨਾ, ਸਾਲ 2015-16 ਦੇ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਬਜਟ ਵਿਚ ਦੇਸ਼ ਵਿਚ 7 ਹਜ਼ਾਰ ਕਰੋੜ ਰੁਪਏ ਦੇ 100 ਸਮਾਰਟ ਸਿਟੀ ਬਨਾਉਣ ਵਿਚ ਫਿਰੋਜ਼ਪੁਰ ਦਾ ਨਾਂਅ ਵੀ ਸ਼ਾਮਲ ਕਰਵਾਉਣ ਲਈ ਲਿਖਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਫਦ ਨੇ ਕਿਹਾ ਕਿ ਇਨ•ਾਂ ਮੰਗਾਂ ਦੇ ਨਿਪਟਾਰੇ ਨਾਲ ਫਿਰੋਜ਼ਪੁਰ ਦੇ ਨਾਂਅ ਨਾਲ ਜੁੜਿਆ ਪੱਛੜਿਆ ਸ਼ਬਦ ਹਮੇਸ਼ਾ ਲਈ ਖਤਮ ਹੋ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗਰੋਵਰ, ਫਿਰੋਜ਼ਪੁਰ ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਿਤਾ, ਚੇਅਰਮੈਨ ਬਲਵੰਤ ਸਿੰਘ ਰੱਖੜੀ, ਜਿੰਮੀ ਸੰਧੂ ਅਤੇ ਹੋਰ ਵੀ ਹਾਜ਼ਰ ਸਨ।