Ferozepur News

ਪੰਜਾਬ ਯੂਨੀਵਰਸਿਟੀ ਵਿੱਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਅਰਸ਼ਦੀਪ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

 ਯੂਨੀਵਰਸਿਟੀ ਦੇ ਟਾਪ-10 ਵਿੱਚ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਦਾ ਨਾਮ

ਪੰਜਾਬ ਯੂਨੀਵਰਸਿਟੀ ਵਿੱਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਅਰਸ਼ਦੀਪ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਵਿੱਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਅਰਸ਼ਦੀਪ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ ।

ਯੂਨੀਵਰਸਿਟੀ ਦੇ ਟਾਪ-10 ਵਿੱਚ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਦਾ ਨਾਮ

ਫਿਰੋਜਪੁਰ, 31.12.2022: ਦੇਵ ਸਮਾਜ ਕਾਲਜ ਫਾਰ ਵੁਮੈਨ, ਫਿਰੋਜਪੁਰ ਦੇ ਐਮ.ਐਸ.ਸੀ. ਕਮਿਸਟਰੀ ਦੂਜੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸਰਵੋਤਮ ਰਿਹਾ ਹੈ। ਕਾਲਜ ਦੇ ਕਮਿਸਟਰੀ ਵਿਭਾਗ ਦੀ ਵਿਦਿਆਰਥਣ ਅਰਸ਼ਦੀਪ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਆਯੋਜਿਤ ਐਮ.ਐਸ.ਸੀ. ਦੂਜੇ ਸਮੈਸਟਰ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਇਆ ਹੈ।

ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਪ੍ਰਿੰਸੀਪਲ ਦੀ ਅਗਵਾਈ ਵਿਚ ਸੰਸਥਾ ਦਿਨ-ਰਾਤ ਤਰੱਕੀ ਦੇ ਮਾਰਗ ‘ਤੇ ਅਗਸਰ ਹੈ। ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥੀ ਸ਼ਰੁਤੀ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਵਿਦਿਆਰਥਣ ਅਰਸ਼ਦੀਪ ਨੇ ਕੜੀ ਮਿਹਨਤ ਸਦਕਾ ਜੋ ਮੁਕਾਮ ਹਾਸਿਲ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇਸ ਦੌਰਾਨ ਐਮ.ਐਸ.ਸੀ. ਕਮਿਸਟਰੀ ਦੇ ਵਿਭਾਗ ਦੇ ਮੁਖੀ ਸ਼੍ਰੀਮਤੀ ਨੇਹਾ ਗੁਪਤਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਟਾਪ-10 ਵਿੱਚ ਵਿਦਿਆਰਥਣ ਅਰਸ਼ਦੀਪ ਨੇ 6ਵਾਂ ਸਥਾਨ ਹਾਸਿਲ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਕਮਿਸਟਰੀ ਵਿਭਾਗ ਦੇ ਮੁਖੀ ਸ਼੍ਰੀਮਤੀ ਨੇਹਾ ਗੁਪਤਾ, ਡਾ. ਹਰਲੀਨ ਅਤੇ ਵਿਭਾਗ ਦੇ ਹੌਰਨਾ ਅਧਿਆਪਕਾ ਨੂੰ ਵੀ ਮੁਬਾਰਕਾਬਾਦ ਦਿੱਤੀ । ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਵਿਦਿਆਰਥਣ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।

Related Articles

Leave a Reply

Your email address will not be published. Required fields are marked *

Back to top button