ਪੰਜਾਬ ਰਾਜ ਪੇਂਡੂ ਖੇਡਾਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਟੀਮ ਨੇ ਸੋਨ ਤਮਗਾ ਜਿੱÎਤਿਆ
ਫਿਰੋਜ਼ਪੁਰ 1 ਦਸੰਬਰ (ਏ.ਸੀ.ਚਾਵਲਾ) ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਲੜਕੀਆਂ ਸਿੱਖਿਆਂ, ਖੇਡਾਂ ਅਤੇ ਵਿਕਾਸ ਦੇ ਹੋਰ ਖੇਤਰਾਂ ਵਿਚ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਜਿਲ•ੇ, ਰਾਜ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਇਸ ਨਾਲ ਜਿਲ•ਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ' ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਵੀ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਪੰਜਾਬ ਰਾਜ ਪੇਂਡੂ ਖੇਡਾਂ ਅੰਡਰ-16 ਵਿਚ ਫਿਰੋਜ਼ਪੁਰ ਦੀ ਰਾਜ ਜੇਤੂ ਲੜਕੀਆਂ ਦੀ ਟੀਮ ਦਾ ਸਨਮਾਨ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਕਿਹਾ ਕਿ ਫਿਰੋਜਪੁਰ ਜਿਲ•ੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਦੀਆਂ ਹੋਣਹਾਰ ਲੜਕੀਆਂ ਦੀ ਕਬੱਡੀ ਟੀਮ ਨੇ ਅੰਡਰ-16 ਵਿਚ ਰਾਜ ਪੱਧਰੀ ਖੇਡ ਮੁਕਾਬਲੇ ਵਿਚ ਫਰੀਦਕੋਟ ਨੂੰ 27-16 ਦੇ ਫਰਕ ਨਾਲ ਹਰਾ ਕੇ ਸੋਨ ਤਮਗਾ ਜਿੱÎਤਿਆ ਹੈ। ਇਸੇ ਤਰਾਂ ਉਨ•ਾਂ ਨੇ ਇਨ•ਾਂ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਖੋ-ਖੋ ਦੀ ਟੀਮ ਨੂੰ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਇਨ•ਾਂ ਹੋਣਹਾਰ ਖਿਡਾਰਨਾਂ ਦੇ ਰਾਸ਼ਟਰ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਨ•ਾਂ ਨੂੰ 15 ਤੋਂ 30 ਦਸੰਬਰ ਤੱਕ ਸਪੈਸ਼ਲ ਟਰੇਨਿੰਗ ਕੈਂਪ ਵਿਚ ਕੋਚਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਨੈਸ਼ਨਲ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿਚ ਵਧੀਆਂ ਪੁਜ਼ੀਸ਼ਨਾਂ ਹਾਸਲ ਕਰ ਸਕਣ। ਇਸ ਮੌਕੇ ਉਨ•ਾਂ ਖਿਡਾਰਣਾ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ•ਾਂ ਨੂੰ ਜਿਲ•ਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਜਿਲ•ਾ ਖੇਡ ਅਫਸਰ ਸ੍ਰੀ ਸੁਨੀਲ ਸ਼ਰਮਾਂ ਨੇ ਦੱਸਿਆ ਕਿ ਪੰਜਾਬ ਰਾਜ ਪੇਂਡੂ ਖੇਡਾਂ ਵਿਚ ਫਿਰੋਜਪੁਰ ਦੀ ਲੜਕੀਆਂ ਦੀ ਟੀਮ ਨੇ ਪਹਿਲੀ ਵਾਰ ਸੋਨ ਤਮਗਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ ਹੈ। ਇਹ ਖੇਡਾਂ 28 ਨਵੰਬਰ ਤੋਂ 30 ਨਵੰਬਰ 2015 ਤੱਕ ਰੂਪਨਗਰ ਵਿਖੇ ਹੋਈਆ ਸਨ। ਇਸ ਮੌਕੇ ਐਸ.ਡੀ.ਐਮ ਜੀਰਾ ਸ.ਜਸਪਾਲ ਸਿੰਘ ਵੀ ਹਾਜਰ ਸਨ।