ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ, ਸੂਬੇ ਦੇ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ-ਠਾਕੁਰ ਬਲਵਿੰਦਰ ਸਿੰਘ
ਫ਼ਿਰੋਜ਼ਪੁਰ 27 ਜੂਨ (ਏ.ਸੀ.ਚਾਵਲਾ) ਵਾਸਤਵਿਕ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਛਾਉਣੀ ਵੱਲੋਂ ਮਾਨਵ ਅਧਿਕਾਰਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਠਾਕੁਰ ਬਲਜਿੰਦਰ ਸਿੰਘ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਯੋਗੇਸ਼ ਗੁਪਤਾ ਅਸਿਸਟੈਂਟ ਐਡਵੋਕੇਟ ਜਨਰਲ ਵੀ ਹਾਜ਼ਰ ਸਨ। ਠਾਕੁਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਬਣਾਏ ਗਏ ਭਾਰਤੀ ਸੰਵਿਧਾਨ ਨੇ ਦੇਸ਼ ਦੇ ਹਰ ਆਮ ਆਦਮੀ ਨੂੰ ਚੰਗਾ ਜੀਵਨ ਬਤੀਤ ਕਰਨ ਦੇ ਬਰਾਬਰ ਅਵਸਰ ਪ੍ਰਦਾਨ ਕੀਤੇ ਹਨ ਅਤੇ ਹਰ ਇੱਕ ਦੇ ਹੱਕ ਵੀ ਇੱਕ ਸਮਾਨ ਹਨ।ਉਨ•ਾਂ ਕਿਹਾ ਕਿ ਕਮਿਸ਼ਨ ਵੱਲੋਂ ਬਿਨਾਂ ਕਿਸੇ ਭੇਦ-ਭਾਵ ਦੇ ਕਿਸੇ ਵੀ ਵਿਅਕਤੀ ਨਾਲ ਜ਼ਿਆਦਤੀ ਹੋਣ 'ਤੇ ਉਸ ਨੂੰ ਇਨਸਾਫ਼ ਦਿਵਾਉਣ 'ਚ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਰਾਜ ਦਾ ਕੋਈ ਵੀ ਵਸਨੀਕ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪਾਸ ਸਾਧਾਰਨ ਕਾਗ਼ਜ਼ 'ਤੇ ਬਿਨੈ-ਪੱਤਰ ਦੇ ਕੇ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਅਤੇ ਇਸ ਲਈ ਕੋਈ ਫ਼ੀਸ ਨਹੀਂ ਲਈ ਜਾਂਦੀ ਤੇ ਨਾ ਹੀ ਕਿਸੇ ਵਕੀਲ ਦੀ ਲੋੜ ਪੈਂਦੀ ਹੈ। ਉਨ•ਾਂ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਲਈ ਕੇਸ ਇੱਕ ਸਾਲ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ। ਉਨ•ਾਂ ਦੱਸਿਆ ਕਿ ਬਿਨੈ ਪੱਤਰ ਪ੍ਰਾਪਤ ਹੋਣ ਤੋਂ ਬਾਅਦ ਸਬੰਧਿਤ ਜ਼ਿਲ•ਾ ਅਧਿਕਾਰੀ ਪਾਸੋਂ ਰਿਪੋਰਟ ਮੰਗੀ ਜਾਂਦੀ ਹੈ ਅਤੇ ਰਿਪੋਰਟ ਪ੍ਰਾਪਤ ਹੋਣ 'ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆ ਕੇ ਸ਼ਿਕਾਇਤ ਕਰਤਾ ਨੂੰ ਇਨਸਾਫ਼ ਦਿਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਜੇਲ•ਾਂ ਵਿੱਚ ਕੈਦ ਬੰਦੀਆਂ ਨੂੰ ਜੇਲ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਵੀ ਨਿਗਰਾਨੀ ਰੱਖੀ ਜਾਂਦੀ ਹੈ ਅਤੇ ਕਿਸੇ ਕੈਦੀ ਦੀ ਜ਼ੇਲ• ਵਿੱਚ ਮੌਤ ਹੋ ਜਾਣ ਦੀ ਸੂਰਤ ਵਿੱਚ ਜੇਲ ਵਿਭਾਗ ਕੋਲੋਂ ਰਿਪੋਰਟ ਲੈ ਕੇ ਕਾਰਵਾਈ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਜੁਲਾਈ 1997 ਤੋਂ ਆਪਣਾ ਕੰਮ ਸ਼ੁਰੂ ਕੀਤਾ ਹੈ ਅਤੇ ਕਿ ਹੁਣ ਤਕ ਕਮਿਸ਼ਨ ਕੋਲ 2 ਲੱਖ 23 ਹਜਾਰ 500 ਸ਼ਿਕਾਇਤਾਂ ਆਈਆ ਹਨ ਜਿਨ•ਾਂ ਵਿਚੋਂ 2 ਲੱਖ 15 ਹਜਾਰ 500 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਕਮਿਸ਼ਨ ਕੋਲ 8000 ਸ਼ਿਕਾਇਤਾਂ ਬਾਕੀ ਹਨ। ਇਸ ਸੈਮੀਨਾਰ ਵਿੱਚ ਸ੍ਰੀ ਬਲਜਿੰਦਰ ਸਿੰਘ ਵੱਲੋਂ ਆਮ ਜਨਤਾ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ ਅਤੇ ਉਨ•ਾਂ ਨੇ ਮੌਕੇ 'ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ 'ਤੇ ਵਿਚਾਰ ਕਰ ਕੇ ਇਨ•ਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਉਨ•ਾਂ ਕਿਹਾ ਕਿ ਸਮਾਜ ਵਿੱਚ ਫੈਲ ਰਹੀ ਨਸ਼ਿਆਂ ਦੀ ਲਾਹਨਤ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਮਾਪੇ ਮੋਹਰੀ ਭੂਮਿਕਾ ਨਿਭਾ ਸਕਦੇ ਹਨ। ਉਨ•ਾਂ ਕਿਹਾ ਕਿ ਹਰੇਕ ਮਾਂ ਬਾਪ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ•ਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ 'ਤੇ ਤਿਖੀ ਨਜ਼ਰ ਰੱਖਣ। ਉਨ•ਾਂ ਕਿਹਾ ਕਿ ਨੌਜਵਾਨਾਂ ਵਿੱਚ ਵਿਹਲਾ ਪਣ ਨਸ਼ਿਆਂ ਨੂੰ ਸੱਦਾ ਦਿੰਦਾ ਹੈ ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਰੇਲੂ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਲਗਾਉਣ। ਇਸ ਮੌਕੇ ਵਾਸਤਵਿਕ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਸ੍ਰੀ ਸੁਸ਼ੀਲ ਗੁਪਤਾ, ਸ੍ਰੀ ਅਸ਼ੋਕ ਮਹਾਵਰ, ਸ.ਸਤਿੰਦਰ ਸਿੰਘ ਪ੍ਰਧਾਨ ਖ਼ਾਲਸਾ ਗੁਰਦੁਆਰਾ ਫ਼ਿਰੋਜਪੁਰ ਛਾਉਣੀ ਸਮੇਤ ਵੱਖ ਵੱਖ ਸਮਾਜ ਸੇਵੀ ਜਥੇ ਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।