ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮਨੋਰਥ ਔਰਤਾਂ ਨੂੰ ਉਨ•ਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ: ਪਰਮਜੀਤ ਕੌਰ ਲਾਂਡਰਾ
ਫਿਰੋਜਪੁਰ 3 ਦਸੰਬਰ (ਏ.ਸੀ.ਚਾਵਲਾ) ਪੰਜਾਬ ਰਾਜ ਕਮਿਸ਼ਨ ਦਾ ਮਨੋਰਥ ਔਰਤਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ•ਾਂ ਨੂੰ ਸਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਔਰਤਾਂ ਸਮਾਜ ਵਿਚ ਬਰਾਬਰਤਾ ਦਾ ਰੁੱਤਬਾ ਹਾਸਲ ਕਰਕੇ ਸੂਬੇ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਪਰਮਜੀਤ ਕੌਰ ਲਾਂਡਰਾ ਨੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਔਰਤਾਂ ਦੀਆਂ ਮੁਸ਼ਕਿਲਾਂ ਸੁਨਣ ਲਈ ਲਗਾਏ ਗਏ ਜਨਤਕ ਦਰਬਾਰ ਮੌਕੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆ ਕੀਤਾ। ਮੈਡਮ ਪਰਮਜੀਤ ਕੌਰ ਲਾਂਡਰਾ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਮਿਸ਼ਨ ਮੋਹਾਲੀ ਦੇ ਸਹਿਯੋਗ ਨਾਲ ਸਰਹੱਦੀ ਖੇਤਰ ਦੀਆਂ ਔਰਤਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਉਨ•ਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਗਰੀਬ ਲੋਕਾਂ ਲਈ ਭਲਾਈ ਸਕੀਮਾਂ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦੇਣ ਲਈ ਜਨਤਕ ਦਰਬਾਰ ਲਗਾਏ ਜਾ ਰਹੇ ਹਨ, ਜਿਸ ਤਹਿਤ ਪਹਿਲਾ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ•ੇ ਕਵਰ ਕੀਤੇ ਗਏ ਹਨ ਅਤੇ ਕੱਲ ਫਾਜਿਲਕਾ ਦੇ ਪਿੰਡ ਸੀਤੋਗੁੰਨੋ ਵਿਖੇ ਜਨਤਕ ਦਰਬਾਰ ਲਗਾਇਆ ਜਾਵੇਗਾ। ਉਨ•ਾਂ ਇਹ ਵੀ ਦੱਸਿਆ ਕਿ ਕਮਿਸ਼ਨ ਵੱਲੋਂ ਪਿਛਲੇ ਤਿੰਨ ਸਾਲਾਂ ਵਿਚ ਔਰਤਾਂ ਨਾਲ ਸਬੰਧਿਤ 5 ਹਜਾਰ ਦੇ ਕਰੀਬ ਸ਼ਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸਾਡਾ ਸਵਿਧਾਨ ਤੇ ਧਰਮ ਵੀ ਔਰਤ ਨੂੰ ਬਰਾਬਰੀ ਤੇ ਸਤਿਕਾਰ ਵਾਲਾ ਦਰਜਾ ਦਿੰਦੇ ਹਨ ਅਤੇ ਧਾਰਮਿਕ ਭਾਵਨਾਵਾਂ ਤੇ ਸਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਔਰਤਾਂ ਨਾਲ ਸਮਾਜ ਵਿਚ ਵਿਤਕਰਾ ਨਾ ਹੋਵੇ। ਉਨ•ਾਂ ਲੜਕੀਆਂ/ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਦੀ ਪ੍ਰਾਪਤੀ ਲਈ ਪੂਰ ਮਿਹਨਤ ਤੇ ਲਗਨ ਨਾਲ ਕੰਮ ਕਰਨ। ਇਸ ਸਮਾਗਮ ਨੂੰ ਮਨੁੱਖੀ ਅਧਿਕਾਰ ਮਿਸ਼ਨ ਦੇ ਬ੍ਰਿਗੇਡੀਅਰ (ਰਿਟਾ:) ਗੁਰਿੰਦਰਜੀਤ ਸਿੰਘ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਉਪ ਚੇਅਰਮੈਨ ਸ੍ਰੀਮਤੀ ਰਾਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਬੁਲਾਰਿਆਂ ਨੂੰ ਸੰਬੋਧਨ ਕੀਤਾ ਅਤੇ ਔਰਤਾਂ ਦੇ ਹੱਕਾਂ ਅਤੇ ਸੰਵਿਧਾਨ ਦੁਆਰਾ ਪ੍ਰਾਪਤ ਅਧਿਕਾਰਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਕਮਿਸ਼ਨ ਦੀ ਮੈਂਬਰ ਸ੍ਰੀਮਤੀ ਜੋਹਲ ਨੇ ਕਿਹਾ ਕਿ ਫਿਰੋਜਪੁਰ ਜ਼ਿਲ•ੇ ਨਾਲ ਸਬੰਧਿਤ ਔਰਤਾਂ ਕਿਸੇ ਵੀ ਤਰਾਂ ਦੀ ਸਮੱਸਿਆ ਸਬੰਧੀ ਉਨ•ਾਂ ਨਾਲ ਮੋਬਾਇਲ ਨੰ: 98158-75444 ਤੇ ਸੰਪਰਕ ਕਰ ਸਕਦੀਆਂ ਹਨ। ਇਸ ਸਮਾਗਮ ਵਿਚ ਸ੍ਰੀਮਤੀ ਮੰਜਲਾ ਸੀ.ਡੀ.ਪੀ.ਓ ਮੱਖੂ, ਇੰਸਪੈਕਟਰ ਅਮਰਦੀਪ ਸਿੰਘ ਸਿੱਧੂ ਇੰਚਾਰਜ ਥਾਨਾ ਵੂਮੈਨ ਸੈਲ, ਸ੍ਰੀਮਤੀ ਕਸ਼ਮੀਰ ਕੌਰ, ਸਤਵੰਤ ਕੌਰ, ਵੀਰਾਂ ਰਾਣੀ, ਸੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਔਰਤਾਂ ਅਤੇ ਪੰਚਾਇਤਾਂ ਦੇ ਨੁਮਾਇੰਦੇ ਹਾਜਰ ਸਨ।