Ferozepur News

ਪੰਜਾਬ ਵਿਧਾਨ ਸਭਾ ਚੋਣਾਂ 2022-ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਬੰਧ ਮੁਕੰਮਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ

 

ਪੰਜਾਬ ਵਿਧਾਨ ਸਭਾ ਚੋਣਾਂ 2022-ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਬੰਧ ਮੁਕੰਮਲ

– ਪੰਜਾਬ ਵਿਧਾਨ ਸਭਾ ਚੋਣਾਂ 2022 –

ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਬੰਧ ਮੁਕੰਮਲ

– ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ

– ਆਫਲਾਈਨ ਵੀ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਫਿਰੋਜ਼ਪੁਰ 24 ਜਨਵਰੀ (   ) ਪੰਜਾਬ ਵਿਧਾਨਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਯਾਲਨ ਨੇ ਦਿੱਤੀ।

          ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।

          ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਲਈ ਨਾਮਜ਼ਦਗੀ ਪੱਤਰ ਅਦਾਲਤ, ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵਿਖੇ, ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਲਈ ਨਾਮਜ਼ਦਗੀ ਪੱਤਰ ਅਦਾਲਤ ਵਧੀਕ ਡਿਪਟੀ ਕਮਿਸ਼ਨਰ (ਜਨ.) ਫਿਰੋਜ਼ਪੁਰ ਵਿਖੇ, ਵਿਧਾਨ ਸਭਾ ਹਲਕਾ ਗੁਰੂਹਰਸਹਾਏ ਲਈ ਨਾਮਜ਼ਦਗੀ ਪੱਤਰ ਅਦਾਲਤ, ਉਪ ਮੰਡਲ ਮੈਜਿਸਟਰੇਟ ਗੁਰੂਹਰਸਹਾਏ ਵਿਖੇ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਲਈ ਨਾਮਜ਼ਦਗੀ ਪੱਤਰ ਅਦਾਲਤ, ਉਪ ਮੰਡਲ ਮੈਜਿਸਟੇਟ ਜ਼ੀਰਾ ਵਿਖੇ ਭਰੇ ਜਾ ਸਕਦੇ ਹਨ।

          ਉਹਨਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਹਨਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ।

          ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।

          ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।

Related Articles

Leave a Reply

Your email address will not be published. Required fields are marked *

Back to top button