Ferozepur News

ਪੰਜਾਬ ਵਿੱਚ ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ; 22 ਦਸੰਬਰ ਤੋਂ ਮਰਨ ਵਰਤ ਸ਼ੁਰੂ

ਮੰਗਾਂ ਪੂਰੀਆਂ ਹੋਣ ਤੱਕ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਕਰੇਗੀ ਸੰਘਰਸ਼-ਲਖਵਿੰਦਰ ਸਿੰਘ ਫ਼ਿਰੋਜ਼ਪੁਰ 

ਪੰਜਾਬ ਵਿੱਚ ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ; 22 ਦਸੰਬਰ ਤੋਂ ਮਰਨ ਵਰਤ ਸ਼ੁਰੂ
ਪੰਜਾਬ ਵਿੱਚ ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ; 22 ਦਸੰਬਰ ਤੋਂ ਮਰਨ ਵਰਤ ਸ਼ੁਰੂ
 ਭਗਵੰਤ ਮਾਨ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਗੰਭੀਰ ਦੋਸ਼
ਮੰਗਾਂ ਪੂਰੀਆਂ ਹੋਣ ਤੱਕ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਕਰੇਗੀ ਸੰਘਰਸ਼-ਲਖਵਿੰਦਰ ਸਿੰਘ ਫ਼ਿਰੋਜ਼ਪੁਰ
ਭਰਾਤਰੀ ਜਥੇਬੰਦੀਆਂ ਨੂੰਸੰਘਰਸ਼ ਦਾ ਸਾਥ ਦੇਣ ਦੀ ਅਪੀਲ
ਫ਼ਿਰੋਜ਼ਪੁਰ 28 ਨਵੰਬਰ, 2024: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੀ ਅਣਦੇਖੀ ਅਤੇ ਸਰਕਾਰ ਦੀ ਵਾਅਦਾਖਿਲਾਫੀ ਦੇ ਵਿਰੋਧ ‘ਚ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ‘ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ’ ਦੇ ਬੈਨਰ ਹੇਠ ਸੈਂਕੜੇ ਅਧਿਆਪਕ ਪਿਛਲੇ 90 ਦਿਨਾਂ ਤੋਂ ਸੰਗਰੂਰ ਦੇ ਡੀਸੀ ਦਫਤਰ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠੇ ਹਨ। ਪਰ ਸਰਕਾਰ ਦੀ ਚੁੱਪੀ ਨੇ ਅਧਿਆਪਕਾਂ ਨੂੰ ਅੰਤਿਮ ਲੜਾਈ ਲਈ ਮਜਬੂਰ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕਾਂ ਦਾ ਐਲਾਨ: “ਹੁਣ ਜਾਨ ਦੇਵਾਂਗੇ, ਪਰ ਝੁਕਾਂਗੇ ਨਹੀਂ”,
ਸੰਘਰਸ਼ ਕਮੇਟੀ ਦੇ ਆਗੂਆਂ ਕਿ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਉਦਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਨੀਤ ਸਰੀਨ, ਸੁਮਿਤ ਗੋਇਲ, ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਪ੍ਰਿਯੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ ਲੁਧਿਆਣਾ ਨੇ ਦੱਸਿਆ ਕਿ 22 ਦਸੰਬਰ ਤੋਂ ਪਹਿਲੇ ਚਰਣ ਵਿੱਚ ਪੰਜ ਅਧਿਆਪਕ ਮਰਨ ਵਰਤ ‘ਤੇ ਬੈਠਣਗੇ। ਇਨ੍ਹਾਂ ਵਿੱਚ ਜੋਨੀ ਸਿੰਗਲਾ (ਬਠਿੰਡਾ), ਰਣਜੀਤ ਸਿੰਘ (ਪਟਿਆਲਾ), ਉਦਮ ਸਿੰਘ ਡੋਗਰਾ (ਹੋਸ਼ਿਆਰਪੁਰ), ਰਵਿੰਦਰ ਕੌਰ (ਫਤਿਹਗੜ੍ਹ ਸਾਹਿਬ), ਅਤੇ ਸੀਮਾ ਰਾਣੀ (ਪਟਿਆਲਾ) ਸ਼ਾਮਲ ਹਨ। ਇਹ ਜਾਣਕਾਰੀ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਲਖਵਿੰਦਰ ਸਿੰਘ ਫਿਰੋਜ਼ਪੁਰ ਨੇ ਸਾਥੀਆਂ ਸਮੇਤ ਦਿੱਤੀ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਹਰ ਰੋਜ਼ ਨਵੇਂ ਅਧਿਆਪਕ ਮਰਨ ਵਰਤ ਵਿਚ ਸ਼ਾਮਲ ਹੋਣਗੇ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਇਹ ਮਰਨ ਵਰਤ ਉਨ੍ਹਾਂ ਦੀਆਂ ਮੰਗਾਂ ਦੀਆਂ ਪੂਰਤੀ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਆਪਣੀ ਜਾਨ ਵੀ ਕੁਰਬਾਨ ਕਰਨ ਲਈ ਪਿਛੇ ਨਹੀਂ ਹਟਣਗੇ। “19 ਸਾਲਾਂ ਤੋਂ ਜਾਰੀ ਹੈ ਸਾਡਾ ਸੰਘਰਸ਼” ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ 19 ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇ ਸਾਰੇ ਹੱਕ ਬਹਾਲ ਕਰਨ ਅਤੇ ਛੇਵੇਂ ਪੇ ਕਮਿਸ਼ਨ ਦਾ ਲਾਭ ਦੇਣ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਝੂਠੇ ਸਾਬਤ ਹੋਏ।
ਸਰਕਾਰ ‘ਤੇ ਵਾਅਦਾਖਿਲਾਫੀ ਦੇ ਗੰਭੀਰ ਦੋਸ਼ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ, “ਸਾਨੂੰ ਕਿਹਾ ਗਿਆ ਸੀ ਕਿ ਸਾਡੀਆਂ ਸਾਰੀਆਂ ਮੰਗਾਂ ਸਰਕਾਰ ਬਣਨ ਦੇ ਤੁਰੰਤ ਬਾਅਦ ਪੂਰੀਆਂ ਹੋਣਗੀਆਂ। ਪਰ ਤਿੰਨ ਸਾਲਾਂ ਅਤੇ ਬੇਅੰਤ ਝੂਠੇ ਭਰੋਸਿਆਂ ਤੋਂ ਬਾਅਦ ਵੀ ਸਾਨੂੰ ਕੇਵਲ ਸੰਘਰਸ਼ ਕਰਨਾ ਪੈ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਢਾਈ ਸਾਲ ਪਹਿਲਾਂ ਸਾਡੇ ਮਸਲੇ ਹੱਲ ਕਰਨ ਦਾ ਦਾਅਵਾ ਕੀਤਾ ਸੀ, ਪਰ ਇਹ ਵੀ ਕੇਵਲ ਇੱਕ ਜੁਮਲਾ ਬਣ ਕੇ ਰਹਿ ਗਿਆ।”ਮੰਗਾਂ ਅਤੇ ਸਰਕਾਰ ਦੀ ਚੁੱਪੀ ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਜਾਂ ਵਾਧੂ ਮੰਗ ਨਹੀਂ ਹੈ। ਉਨ੍ਹਾਂ ਦੀ ਬੱਸ ਇੱਕੋ ਇੱਕ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਹੱਕ ਬਹਾਲ ਕੀਤੇ ਜਾਣ, ਉਨ੍ਹਾਂ ਨੂੰ 6ਵੇਂ ਪੇ ਕਮਿਸ਼ਨ ਸਿਮੇਤ ਸਾਰੇ ਲਾਭ ਦਿੰਦੇ ਹੋਏ ਬਿਨਾ ਕਿਸੇ ਦੇਰੀ ਅਤੇ ਬਿਨਾ ਕਿਸੇ ਸ਼ਰਤ ਤੋਂ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਅਗਲੇ ਸੰਘਰਸ਼ ਲਈ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦੀ ਹੋਵੇਗੀ।
ਇਸ ਮੌਕੇ ਫ਼ਿਰੋਜ਼ਪੁਰ ਦੇ ਜ਼ਿਲਾ ਕਮੇਟੀ ਮੈਂਬਰ ਮੋਹਨ ਲਾਲ, ਮਿੰਟੂ ਥੋਮਸ, ਗੁਰਵਿੰਦਰ ਸਿੰਘ, ਵਿਕਾਸ ਛਾਬੜਾ, ਗੁਰਬਖਸ਼ ਸਿੰਘ, ਮਨੀਸ਼ ਮੁਦਕੀ, ਕਮਲਾ ਮੈਡਮ, ਗੀਤੂ ਮੈਡਮ, ਕੁਲਵਿੰਦਰ ਕੌਰ , ਮਨਦੀਪ ਕੌਰ, ਜਯੋਤੀ ਮੈਡਮ, ਮੋਨਿਕਾ ਮੈਡਮ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button