ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਐਲ.ਐਂਡ ਟੀ. ਸੀ.ਐਸ.ਆਈ.ਟੀ. – ਪਿਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਕੋਰਸ ਦੀ ਟ੍ਰੇਨਿੰਗ
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਐਲ.ਐਂਡ ਟੀ. ਸੀ.ਐਸ.ਆਈ.ਟੀ. – ਪਿਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਕੋਰਸ ਦੀ ਟ੍ਰੇਨਿੰਗ
ਫਿਰੋਜ਼ਪੁਰ, 6 ਸਤੰਬਰ,2022: ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਅਤੇ ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ। ਇਹਨਾਂ ਕੋਰਸਾਂ ਦੌਰਾਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਐਲ.ਐਂਡ ਟੀ. ਸੀ.ਐਸ.ਆਈ.ਟੀ. – ਪਿਖੁਵਾ ਵੱਲੋਂ 45-90 ਦਿਨਾਂ ਦੀ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਹਨਾਂ ਕੋਰਸਾਂ ਵਿੱਚ ਆਈ.ਟੀ.ਆਈ. ਕਾਰਪੇਂਟਰ, ਡਰਾਫਟਮੈਨ ਸਿਵਲ, ਫਿੱਟਰ,ਇਲੈਕਟ੍ਰੋਨਿਕਸ, ਵਾਇਰਮੈਨ, ਪਲੰਬਰ ਆਦਿ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਫਿਰੋਜ਼ਪਰ ਨੇ ਦੱਸਿਆ ਹਰ ਮਹੀਨੇ ਲਗਭਗ 150-180 ਨੌਜਵਾਨਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ ਘੱਟ 10ਵੀਂ ਪਾਸ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਇਸ ਦੌਰਾਨ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਮੁਫਤ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਰਦੀ ਜੁੱਤੇ ਅਤੇ ਪੀ.ਪੀ.ਈ. ਵੀ ਦਿੱਤੇ ਜਾਣਗੇ। ਚਾਹਵਾਨ ਉਮੀਦਵਾਰ http://www.intecc.com/sustainability/skilling/ ਇਸ ਲਿੰਕ ਉਪਰ ਵਧੇਰੇ ਜਾਣਕਾਰੀ ਲੈ ਸਕਦੇ ਹਨ।
ਉਮੀਦਵਾਰ ਆਪਣੇ ਆਪ ਨੂੰ http://tinyurl.com/L-and-T-skill-Training ਉਪਰ ਰਜਿਸਟਰ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪਰ ਨਾਲ 9646259077 ‘ਤੇ ਸੰਪਰਕ ਕਰ ਸਕਦੇ ਹਨ।