Ferozepur News
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ 8-13 ਤੱਕ ਨਵੰਬਰ ਮੁਕੰਮਲ ਕਲਮ ਛੋੜ ਹੜਤਾਲ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ 8-13 ਤੱਕ ਨਵੰਬਰ ਮੁਕੰਮਲ ਕਲਮ ਛੋੜ ਹੜਤਾਲ
ਫਿਰੋਜ਼ਪੁਰ 07 ਨਵੰਬਰ, 2023: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਖਿਲਾਫ ਵਿੱਢੇ ਸੰਘਰਸ਼ ਤਹਿਤ ਅੱਜ ਇਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਡੀ.ਸੀ. ਦਫਤਰ ਦੇ ਸਾਮਹਣੇ ਜ਼ਬਰਦਸਤ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰੀ ਖਿਲਾਫ ਜ਼ੋਰਦਾਰ ਨਾਹਰੇਬਾਜ਼ੀ ਕੀਤੀ । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਵਲੋ ਕੀਤੀ ਗਈ ਜਿਸ ਵਿਚ ਪੀ.ਐਸ.ਐਮ.ਐਸ.ਯੂ. ਦੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਗੇਟ ਰੈਲੀ ਵਿਚ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮਾਂ ਨੇ ਭਾਗ ਲਿਆ ।
ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸ੍ਰੀ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜਾਨਚੀ, ਸ੍ਰੀ ਜੋਗਿੰਦਰ ਕੁਮਾਰ ਸੁਪਰਡੰਟ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਜਗਸੀਰ ਸਿੰਘ ਕਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ਼ ਜਨਰਲ ਸਕੱਤਰ, ਵਰੁਣ ਪ੍ਰਧਾਨ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਮੁਨੀਸ਼ ਕੁਮਾਰ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਵਿਕਾਸ ਕਾਲੜਾ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਗੋਤ ਅਰੋੜਾ, ਮਿਨਾਕਸ਼ੀ ਨਰੂਲਾ, ਸਵਰਨ ਕੌਰ, ਨਰਿੰਦਰ ਕੌਰ ਡੀ.ਸੀ. ਦਫਤਰ, ਵੀਰਪਾਲ ਕੌਰ ਅਤੇ ਸਮੀਰ ਮਾਨਕਟਾਲਾ ਆਯੁਰਵੈਦਿਕ ਤੋਂ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ 11 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2005 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01-07-2012 ਤੋਂ ਸੈਂਟਰ ਦੀ ਤਰਜ ਤੇ 14 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 1 01-2023 ਤੋਂ 3 ਪ੍ਰਤੀਸ਼ਤ ਤੋਂ ਵੀ ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 42 212 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 124 ਪ੍ਰਤੀਸ਼ਤ ਦੇ ਡੀ ਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ , ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਸ, ਐਫ ਟੀ ਏ ਅਲਾਊਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।
ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੇ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 13 ਨਵੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ: ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ । ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ