Ferozepur News

ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ

  • ਸਮਾਰਟ ਫੋਨਾਂ ਰਾਹੀਂ ਬੱਚੇ ਨਾ ਸਿਰਫ ਆਨ ਲਾਈਨ ਸਿੱਖਿਆ ਦੇ ਨਾਲ-ਨਾਲ ਤਕਨੀਕੀ ਜਾਣਕਾਰੀ, ਡਿਜੀਟਲ ਬੈਂਕਿੰਗ ਆਦਿ ਵੀ ਸਿੱਖ ਸਕਣਗੇ- ਰਾਣਾ ਸੋਢੀ
  • ਸਮਾਰਟ ਮੋਬਾਇਲ ਫੋਨ ਪ੍ਰਾਪਤ ਕਰਕੇ ਵਿਦਿਆਰਥੀ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
  • ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ

ਗੁਰਹਰਸਹਾਏ (ਫਿਰੋਜ਼ਪੁਰ) 2 ਅਕਤੂਬਰ (              )ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਨੂੰ ਪੂਰਾ ਕਰਦਿਆਂ ਵੀਰਵਾਰ ਨੂੰ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿੱਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ (ਲੜਕੇ ਅਤੇ ਲੜਕੀਆਂ) ਦੇ 400 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਪੜਾਈ ਵਿੱਚ ਮਦਦ ਕਰਨ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਦਾ ਲਾਭ ਨਹੀਂ ਲੈ ਪਾ ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਮਿਲਣ ਨਾਲ ਹੁਣ ਉਹ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣਗੇ। ਉਨ੍ਹਾ ਦੱਸਿਆ ਕਿ ਵਿਦਿਆਰਥੀ ਨਾ ਸਿਰਫ ਆਨਲਾਈਨ ਪੜਾਈ ਕਰ ਸਕਣਗੇ ਬਲਕਿ ਔਜੋਕੇ ਸਮੇਂ ਵਿੱਚ ਵਰਤੇ ਜਾਣ ਵਾਲੇ ਡਿਜੀਟਲ ਭੁਗਤਾਨ, ਡਿਜੀਟਲ ਬੈਂਕਿਗ ਆਦਿ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਸ੍ਰ: ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਮਾਰਟ ਫੋਨਾਂ ਦੀ ਸਭ ਤੋਂ ਵੱਡੀ ਖਾਸਿਅਤ ਇਹ ਹੈ ਕਿ ਵਿਦਿਆਰਥੀਆਂ ਦੇ ਕੰਮ ਆਉਣ ਵਾਲੀਆਂ ‘ਈ-ਸੇਵਾ ਐਪ’ ਵਰਗੀਆਂ ਕੁੱਝ ਜ਼ਰੂਰੀ ਮੋਬਾਇਲ ਐਪ ਪਹਿਲਾਂ ਤੋਂ ਹੀ ਇਸ ਮੋਬਾਇਲ ਵੀ ਲੋਡ ਕੀਤੀਆਂ ਗਈਆਂ ਹਨ। ਇਨਾਂ ਸਮਾਰਟ ਮੋਬਾਇਲ ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਖ਼ਾਸਕਰ ਗਰੀਬ ਵਰਗ ਦੇ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਭਾਰੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਵੀ ਯਕੀਨੀ ਬਣਾਉਣਾ ਹੈ। ਮੋਬਾਇਲ ਮਿਲਣ ਉਪਰੰਤ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ, ਸ. ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ,   ਉੱਪ ਜ਼ਿਲ੍ਹਾ ਸਿੱਖਿਆ ਅਫਸਰ ਕਮਲ ਅਰੋੜਾ, ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ, ਪ੍ਰਿੰਸੀਪਲ ਸੁਰੇਸ਼ ਕੁਮਾਰ, ਗੁਰਦੀਪ ਸਿੰਘ ਢਿੱਲੋ,ਅੰਮ੍ਰਿਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ,, ਵੇਦ ਪ੍ਰਕਾਸ਼ ਚੇਅਰਮੈਨ ਮਾਰਕੀਟ ਕਮੇਟੀ, ਪ੍ਰਧਾਨ ਆੜਤੀਆ ਐਸੋਸੀਏਸ਼ਨ ਰਵੀ ਸ਼ਰਮਾ, ਅੰਗਰੇਜ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਸੋਹਣ ਸਿੰਘ ਚੇਅਰਮੈਨ ਬਲਾਕ ਸਮਿਤੀ, ਨਛੱਤਰ ਸਿੰਘ, ਕੁਲਦੀਪ ਧਵਨ, ਦੀਪੂ ਨਰੂਲਾ, ਵਿੱਕੀ ਨਰੂਲਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button