Ferozepur News

ਪੰਜਾਬ ਸਰਕਾਰ ਦੀ ਤਰਜੀਹ ਨਸ਼ਿਆਂ ਦਾ ਖ਼ਾਤਮਾ ਅਤੇ ਰਾਜ ਦਾ ਸਰਵਪੱਖੀ ਵਿਕਾਸ- ਰਾਣਾ ਸੋਢੀ

ਫ਼ਿਰੋਜ਼ਪੁਰ, 3 ਅਪ੍ਰੈਲ 2017-(                      ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਵਿਧਾਨ ਸਭਾ ਚੌਣਾ ਦੌਰਾਨ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਰਹਾਇਸ਼ ਵਿਖੇ ਉਨ੍ਹਾਂ ਦੇ ਸਵਾਗਤ ਲਈ ਪੁੱਜੇ ਹਲਕਾ ਗੁਰੂਹਰਸਹਾਏ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਯੂਥ ਕਾਂਗਰਸੀ ਆਗੂ ਸ: ਅਨੁਮੀਤ ਸਿੰਘ ਹੀਰਾ ਸੋਢੀ ਵੀ ਹਾਜ਼ਰ ਸਨ।

                      ਵਿਧਾਇਕ ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਚੌਣਾ ਵਿਚ ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਇਤਿਹਾਸਕ {ਫ਼ੈਸਲਾ ਦਿੱਤਾ ਹੈ ਤੇ ਸਰਕਾਰ ਵੱਲੋਂ ਲੋਕ ਫ਼ਤਵੇ ਦੀ ਕਦਰ ਕਰਦਿਆਂ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰਾਂ ਦ੍ਰਿੜ੍ਹ ਹੈ ਅਤੇ ਸਰਕਾਰ ਦੇ ਗਠਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਦੇ ਆਦੇਸ਼ਾਂ ਤੇ  ਪੁਲੀਸ ਵੱਲੋਂ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਗਈ ਹੈ।

             ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਗੇ ਕਿਹਾ ਕਿ ਭਾਵੇਂ ਅਕਾਲੀ- ਭਾਜਪਾ ਸਰਕਾਰ ਨੇ ਰਾਜ ਨੂੰ ਆਰਥਿਕ ਤੌਰ ਤੇ ਭਾਰੀ ਕਰਜ਼ਾਈ ਕੀਤਾ ਹੈ ਪਰ  ਕੈਪਟਨ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੰਜਾਬ ਨੂੰ ਵਿਕਾਸ ਪੱਖੋਂ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਗੁਰੂਹਰਸਹਾਏ ਹਲਕੇ ਦੇ ਵੋਟਰਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਚੌਥੀ ਵਾਰ ਵਿਧਾਇਕ ਚੁਣ ਕੇ ਭੇਜਿਆ ਹੈ ਤੇ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਤੇ ਪਹਿਲਾਂ ਵਾਂਗ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਤੇ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣਗੇ।

         ਇਸ ਮੌਕੇ ਕਾਂਗਰਸੀ ਆਗੂ ਸ: ਗੁਰਦੀਪ ਸਿੰਘ ਢਿੱਲੋਂ, ਸ਼੍ਰੀ ਰਵੀ ਸ਼ਰਮਾ, ਸ: ਅੰਮ੍ਰਿਤਪਾਲ ਸਿੰਘ, ਸ: ਬਲਕਾਰ ਸਿੰਘ ਪੀ.ਏ, ਸ਼੍ਰੀ ਵੇਦ ਪ੍ਰਕਾਸ਼ ਕੰਬੋਜ, ਸ਼੍ਰੀ ਭੀਮ ਕੰਬੋਜ, ਸ਼੍ਰੀ ਹੰਸ ਰਾਜ ਬੱਟੀ,ਸ: ਜਸਕਰਨ ਸਿੰਘ ਕੋਹਰ ਸਿੰਘ ਵਾਲਾ, ਰਾਜੂ ਸਾਈਂਆਵਾਲਾ, ਬੱਬੀ ਬਰਾੜ, ਆਤਮਜੀਤ ਸਿੰਘ ਡੇਵਿਡ ਤੇ ਕੁਲਵਿੰਦਰ ਸਿੰਘ ਆਤੂਵਾਲਾ ਆਦਿ ਵੀ ਹਾਜ਼ਰ ਸਨ।

Related Articles

Back to top button