“ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਸਸ਼ਕਤ ਬਣਾਇਆ”
"ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਸਸ਼ਕਤ ਬਣਾਇਆ" "ਫਿਰੋਜ਼ਪੁਰ ਵਿੱਚ ਸਵੈ-ਰੁਜ਼ਗਾਰ ਨੂੰ ਵਧਾਉਣ ਲਈ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ₹33 ਲੱਖ ਦੇ ਕਰਜ਼ੇ ਮਨਜ਼ੂਰ ਕੀਤੇ"
“ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਸਸ਼ਕਤ ਬਣਾਇਆ”
“ਫਿਰੋਜ਼ਪੁਰ ਵਿੱਚ ਸਵੈ-ਰੁਜ਼ਗਾਰ ਨੂੰ ਵਧਾਉਣ ਲਈ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ₹33 ਲੱਖ ਦੇ ਕਰਜ਼ੇ ਮਨਜ਼ੂਰ ਕੀਤੇ”
ਫਿਰੋਜ਼ਪੁਰ 08 ਜਨਵਰੀ 2025: ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਦੇ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਸਵੈ ਰੁਜਗਾਰ ਨੂੰ ਉਤਸ਼ਾਹਿਤ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ।
ਇਸੇ ਮਕਸਦ ਸਦਕਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੈ ਰੁਜਗਾਰ ਸਥਾਪਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਫਿਰੋਜ਼ਪੁਰ ਦੀ ਜਿਲ੍ਹਾ ਪੱਧਰੀ ਸਕਰਿਨਿੰਗ ਕਮੇਟੀ ਦੀ ਮੀਟਿੰਗ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫਸਰ ਸ਼੍ਰੀ ਗੁਰਮੀਤ ਸਿੰਘ ਬਰਾੜ ਅਤੇ ਸ੍ਰੀ ਹੁਕਮ ਚੰਦ ਅਗਰਵਾਲ ਜਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਅਫਸਰ ਸ਼੍ਰੀ ਮਲਕੀਤ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਾਕਾਰ ਅਫਸਰ ਸ਼੍ਰੀ ਲਖਵਿੰਦਰ ਸਿੰਘ, ਡੀ.ਆਈ.ਸੀ.ਅਫਸਰ ਸ਼੍ਰੀ ਸੁਖਰਾਜ ਸਿੰਘ ਵਿਰਕ ਮੌਜੂਦ ਸਨ।
ਸਕਰਿਨਿੰਗ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਵੱਖ ਵੱਖ ਕੰਮਾਂ ਲਈ ਜਿਵੇਂ ਕਿ ਡੇਅਰੀ ਫਾਰਮ, ਕਰਿਆਨਾ ਦੁਕਾਨ, ਬੁਟੀਕ ਦੇ ਕੰਮ, ਸਟਰਿੰਗ ਦਾ ਕੰਮ,ਫੋਟੋਗ੍ਰਾਫੀ ਆਦਿ ਕੰਮਾਂ ਲਈ 13 ਬਿਨੈਕਾਰਾਂ ਨੂੰ 33 ਲੱਖ ਰੁਪਏ ਦੇ ਕਰਜੇ ਮਨੰਜੂਰ ਕੀਤੇ ਗਏ। ਇਸ ਮੀਟਿੰਗ ਵਿੱਚ ਡੀ.ਐਮ. ਐਸ.ਸੀ. ਕਾਰਪੋਰੇਸ਼ਨ ਸ੍ਰੀ ਹੁਕਮ ਚੰਦ ਅਗਰਵਾਲ ਨੇ ਦੱਸਿਆ ਕਿ ਬੈਂਕ ਟਾਈ ਅੱਪ ਸਕੀਮ ਅਧੀਨ 07 ਲਾਭ ਪਾਤਰੀਆਂ ਨੂੰ ਸਬਸਿਡੀ ਮਨਜ਼ੂਰ ਕੀਤੀ ਗਈ ਜੋ ਕਿ ਕਾਰਪੋਰੇਸ਼ਨ ਵੱਲੋ ਦਿੱਤੀ ਜਾਣੀ ਹੈ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40% ਤੋਂ ਉੱਪਰ ਦੀਵਿਆਂਗ ਵਿਅਕਤੀਆਂ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹੋ ਸਕਦੇ ਹਨ ਨੂੰ ਬਹੁਤ ਹੀ ਘੱਟ ਵਿਆਜ ਤੇ ਸਵੈ ਰੁਜਗਾਰ ਲਈ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਵਿਅਕਤੀ ਜੋ ਸਵੈ ਰੁਜਗਾਰ ਚਲਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜਾ ਦਿੱਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਐਸ.ਸੀ. ਕਾਰਪੋਰੇਸ਼ਨ ਦਾ ਦਫ਼ਤਰ ਜੋ ਕਿ ਮੱਲਵਾਲ ਰੋਡ ਅੰਬੇਦਕਰ ਭਵਨ ਵਿਖੇ ਸਥਿਤ ਹੈ ਨਾਲ ਸਪੰਰਕ ਕੀਤਾ ਜਾ ਸਕਦਾ ਹੈ।