Ferozepur News

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਵਿਖੇ – ਡੀ.ਸੀ.

ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਵਿਖੇ - ਡੀ.ਸੀ.

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਵਿਖੇ – ਡੀ.ਸੀ.

– ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

 

ਫਿਰੋਜ਼ਪੁਰ, 13 ਦਸੰਬਰ 2022:

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ‘ ਪ੍ਰੋਗਰਾਮ ਤਹਿਤ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਆਈ.ਐਸ.ਐਫ. ਕਾਲਜ ਮੋਗਾ ਵਿਖੇ 26 ਦਸੰਬਰ 2022 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਆਫਿਸ਼ੀਅਲ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ।  

ਉਨ੍ਹਾਂ ਦੱਸਿਆ ਕਿ ਇਸ ਸਬੰਧੀ 26 ਦਸੰਬਰ ਨੂੰ ਸਵੇਰੇ 10.30 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜਿਸ ਉਪਰੰਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਨ.ਆਰ.ਆਈਜ਼ ਪੰਜਾਬ ਸਰਕਾਰ ਦੇ ਪੋਰਟਲ  https://eservices.punjab.gov.in ਰਾਹੀਂ ਵੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button